28000 ਕੱਚੇ ਮੁਲਾਜ਼ਮ ਛੇਤੀ ਰੈਗੂਲਰ ਹੋਣਗੇ : ਮੁੱਖ ਮੰਤਰੀ

0
144
Good news for Temporary Employees
Good news for Temporary Employees
  •  18543 ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਸਰਕਾਰੀ ਨੌਕਰੀਆਂ
  •  ਪੰਜਾਬ ਰਾਜ ਬਿਜਲੀ ਨਿਗਮ ਵਿਚ 2100 ਐਸਿਸਟੈਂਟ ਲਾਈਨਮੈਨ ਹੋਣਗੇ ਭਰਤੀ
  •  ਮੁੱਖ ਮੰਤਰੀ ਨੇ ਪੰਜਾਬ ਰਾਜ ਬਿਜਲੀ ਨਿਗਮ ਤੇ ਲੋਕ ਨਿਰਮਾਣ ਵਿਭਾਗ ਦੇ 360 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਇੰਡੀਆ ਨਿਊਜ਼, ਚੰਡੀਗੜ੍ਹ (Good news for Temporary Employees) : ਵੱਖ-ਵੱਖ ਮਹਿਕਮਿਆਂ ਵਿੱਚ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਠੇਕੇ ਉਤੇ ਕੰਮ ਕਰ ਰਹੇ ਬਾਕੀ ਰਹਿੰਦੇ 28000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸੂਬਾ ਸਰਕਾਰ ਢੁਕਵੀਂ ਪ੍ਰਕਿਰਿਆ ਮੁਕੰਮਲ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ।

ਅੱਜ ਇੱਥੇ ਮਿਊਂਸਪਲ ਭਵਨ ਵਿਖੇ ਮੁੱਖ ਮੰਤਰੀ ਨੇ ਪੰਜਾਬ ਰਾਜ ਬਿਜਲੀ ਨਿਗਮ ਤੇ ਲੋਕ ਨਿਰਮਾਣ ਵਿਭਾਗ ਦੇ ਨਵ-ਨਿਯੁਕਤ ਹੋਏ 360 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਨ੍ਹਾਂ ਵਿਚ ਪੀਐਸਪੀਸੀਐਲ ਦੇ 249 ਉਮੀਦਵਾਰ ਅਤੇ ਲੋਕ ਨਿਰਮਾਣ ਵਿਭਾਗ 111 ਉਮੀਦਵਾਰ ਸਨ।

8736 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ

Good news for Temporary Employees

ਇਸ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਠੇਕੇ ਉਤੇ ਕੰਮ ਕਰ ਰਹੇ 36000 ਮੁਲਾਜ਼ਮਾਂ ਵਿੱਚੋਂ 8736 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਹਨ ਅਤੇ ਹੋਰ ਵੀ ਵੱਖ-ਵੱਖ ਵਿਭਾਗਾਂ ਵਿੱਚ ਬਾਕੀ ਰਹਿੰਦੇ 28000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸ਼ਿੱਦਤ ਨਾਲ ਯਤਨ ਕੀਤੇ ਜਾ ਰਹੇ ਹਨ।

ਅਸੀਂ ਕੱਚੇ ਮੁਲਾਜ਼ਮਾਂ ਨੂੰ ਛੇਤੀ ਤੋਂ ਛੇਤੀ ਪੱਕੇ ਕਰਨਾ ਚਾਹੁੰਦਾ ਹਾਂ : ਮਾਨ

ਭਗਵੰਤ ਮਾਨ ਨੇ ਕਿਹਾ ਅਸੀਂ ਕੱਚੇ ਮੁਲਾਜ਼ਮਾਂ ਨੂੰ ਛੇਤੀ ਤੋਂ ਛੇਤੀ ਪੱਕੇ ਕਰਨਾ ਚਾਹੁੰਦਾ ਹਾਂ ਪਰ ਅਸੀਂ ਸਮੁੱਚੀ ਪ੍ਰਕਿਰਿਆ ਨੂੰ ਕਾਨੂੰਨੀ ਨਜ਼ਰੀਏ ਤੋਂ ਘੋਖ ਰਹੇ ਹਾਂ। ਅਸੀਂ ਕਾਹਲੀ ਵਿਚ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਾਂਗੇ ਜੋ ਅੱਗੇ ਜਾ ਕੇ ਇਨ੍ਹਾਂ ਮੁਲਾਜ਼ਮਾਂ ਦੇ ਰਾਹ ਵਿਚ ਕਾਨੂੰਨੀ ਅੜਿੱਕਾ ਪੈਦਾ ਕਰੇ। ਮੈਂ ਤਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਾਨੂੰ ਥੋੜ੍ਹਾ ਜਿਹਾ ਸਮਾਂ ਦਿਓ, ਅਸੀਂ ਪੱਕੇ ਪੈਰੀਂ ਤਹਾਡੀਆਂ ਸੇਵਾਵਾਂ ਰੈਗੂਲਰ ਕਰਾਂਗੇ l

ਠੇਕੇਦਾਰੀ ਪ੍ਰਥਾ ਨੌਜਵਾਨਾਂ ਦਾ ਸ਼ੋਸ਼ਣ

ਠੇਕੇਦਾਰੀ ਪ੍ਰਥਾ ਨੂੰ ਨੌਜਵਾਨਾਂ ਦਾ ਸ਼ੋਸ਼ਣ ਦੱਸਦੇ ਹੋਏ ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਦੇ ਸਮੇਂ ਆਪਣੇ ਨਜ਼ਦੀਕੀਆਂ ਨੂੰ ਲਾਭ ਪਹੁੰਚਾਉਣ ਲਈ ਆਊਟਸੋਰਸਿੰਗ ਨੀਤੀ ਰਾਹੀਂ ਨੌਜਵਾਨਾਂ ਨੂੰ ਆਰਥਿਕ ਤੌਰ ਉਤੇ ਲੁੱਟਿਆ ਜਾਂਦਾ ਸੀ। ਉਨ੍ਹਾਂ ਨੇ ਮਿਸਾਲ ਦਿੰਦੇ ਹੋਏ ਕਿਹਾ ਕਿ ਸਰਕਾਰ ਦੇ ਖਜ਼ਾਨੇ ਵਿੱਚੋਂ ਆਊਟਸੋਰਸਿੰਗ ਉਤੇ ਰੱਖੇ ਮੁਲਾਜ਼ਮ ਦੀ 25000 ਰੁਪਏ ਤਨਖਾਹ ਲੈ ਲਈ ਜਾਂਦੀ ਸੀ ਪਰ ਉਸ ਮੁਲਾਜ਼ਮ ਨੂੰ ਸਿਰਫ 5000 ਤੋਂ 7000 ਰੁਪਏ ਹੀ ਦਿੱਤੇ ਜਾਂਦੇ ਸਨ ਅਤੇ ਅਜਿਹੇ ਵਰਤਾਰਿਆਂ ਨੇ ਹੀ ਕਾਬਲ ਤੇ ਹੁਨਰਮੰਦ ਨੌਜਵਾਨਾਂ ਨੂੰ ਨਿਰਾਸ਼ਾ ਦੇ ਆਲਮ ਵਿਚ ਧੱਕ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨਾਂ ਦੀ ਊਰਜਾ ਸਹੀ ਸਮੇਂ ਉਤੇ ਸਾਕਾਰਤਮਕ ਪਾਸੇ ਨਾ ਲਾਈ ਜਾਵੇ ਤਾਂ ਉਹ ਆਪਣੇ ਰਾਹ ਤੋਂ ਭਟਕ ਜਾਂਦੇ ਹਨ।

ਖਾਲੀ ਅਸਾਮੀਆਂ ਉਤੇ ਛੇਤੀ ਤੋਂ ਛੇਤੀ ਭਰਤੀ ਕਰਨ ਨੂੰ ਤਰਜੀਹ

ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਰਾਜ ਬਿਜਲੀ ਨਿਗਮ ਵਿਚ ਐਸਿਸਟੈਂਟ ਲਾਈਨਮੈਨਜ਼ ਦੀਆਂ 2100 ਅਸਾਮੀਆਂ ਦੀ ਭਰਤੀ ਵੀ ਛੇਤੀ ਮੁਕੰਮਲ ਕੀਤੀ ਜਾ ਰਹੀ ਹੈ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਬਿਜਲੀ ਦੀਆਂ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਹਰੇਕ ਵਿਭਾਗ ਵਿਚ ਖਾਲੀ ਅਸਾਮੀਆਂ ਉਤੇ ਛੇਤੀ ਤੋਂ ਛੇਤੀ ਭਰਤੀ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਆਮ ਆਦਮੀ ਕਲੀਨਿਕਾਂ ਨੂੰ ਮਿਲ ਰਿਹਾ ਚੰਗਾ ਹੁੰਗਾਰਾ : ਜੌੜਾਮਾਜਰਾ

ਇਹ ਵੀ ਪੜ੍ਹੋ:  ਐਸਿਡ ਅਟੈਕ ਪੀੜਤਾਂ ਨੂੰ 11.76  ਲੱਖ ਰੁਪਏ ਦੀ ਰਾਸ਼ੀ ਵੰਡੀ

ਸਾਡੇ ਨਾਲ ਜੁੜੋ :  Twitter Facebook youtube

SHARE