ਨੌਜਵਾਨਾਂ ਨੂੰ ਦੇ ਰਹੇ ਸਰਕਾਰੀ ਨੌਕਰੀਆਂ : ਮੁੱਖ ਮੰਤਰੀ

0
162
Government Jobs in Punjab
Government Jobs in Punjab

ਇੰਡੀਆ ਨਿਊਸ, ਚੰਡੀਗੜ੍ਹ (Government Jobs in Punjab): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ ਅੱਠ ਮਹੀਨਿਆਂ ਦੇ ਸਮੇਂ ਵਿਚ 21000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ। ਮੁੱਖ ਮੰਤਰੀ ਇੱਥੇ ਮਿਊਂਸਪਲ ਭਵਨ ਵਿਖੇ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਸੰਬੋਧਨ ਕਰ ਰਹੇ ਸਨ। ਇਨ੍ਹਾਂ 603 ਉਮੀਦਵਾਰਾਂ ਵਿਚ 476 ਕਲਰਕ, 68 ਜੇਈ (ਇਲੈਕਟ੍ਰੀਕਲ) ਅਤੇ 59 ਜੇਈ (ਸਬ-ਸਟੇਸ਼ਨ) ਸਨ।

ਮੁੱਖ ਮੰਤਰੀ ਨੇ ਕਿਹਾ ਕਿ ਵਿਆਪਕ ਪੱਧਰ ਉਤੇ ਸ਼ੁਰੂ ਕੀਤੀ ਇਸ ਭਰਤੀ ਮੁਹਿੰਮ ਸਰਕਾਰ ਦੀ ਨੌਜਵਾਨਾਂ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ ਕਿਉਂਕਿ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸਰਕਾਰ ਨੇ ਏਨੇ ਥੋੜ੍ਹੇ ਸਮੇਂ ਵਿਚ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜੇ ਖੋਲ੍ਹੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਸਰਕਾਰ ਨੂੰ ਅਜੇ ਅੱਠ ਮਹੀਨਿਆਂ ਦਾ ਸਮਾਂ ਹੋਇਆ ਹੈ ਪਰ ਹੁਣ ਤੱਕ 21 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵੇਲੇ ਕਈ ਵਿਭਾਗਾਂ ਵਿਚ ਭਰਤੀ ਚੱਲ ਰਹੀ ਹੈ, ਜਿਸ ਨਾਲ ਹੋਰ ਨੌਜਵਾਨ ਨੌਕਰੀ ਹਾਸਲ ਕਰਨ ਦੇ ਯੋਗ ਹੋਣਗੇ।

ਇਸ ਮੌਕੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੀਐਸਪੀਸੀਐਲ ਵੱਲੋਂ ਬਹੁਤ ਛੇਤੀ 66 ਕੇ.ਵੀ. ਦੀ ਸਮਰਥਾ ਵਾਲੇ ਨਵੇਂ ਗਰਿੱਡ ਸਥਾਪਤ ਕਰਨ ਦੇ ਨਾਲ-ਨਾਲ ਅੰਡਰਗਰਾਊਂਡ ਤਾਰਾਂ ਪਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਕਿ ਬਿਜਲੀ ਸਪਲਾਈ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ:  ਬਠਿੰਡਾ ਤੋਂ ਦੋ ਗੈਂਗਸਟਰ ਹਥਿਆਰਾਂ ਸਮੇਤ ਕਾਬੂ

ਇਹ ਵੀ ਪੜ੍ਹੋ: ਬੁੱਢੇ ਨਾਲੇ ਦੀ ਤਰਜ਼ ‘ਤੇ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ-ਮੁਕਤ ਕਰਨ ਦਾ ਪ੍ਰਾਜੈਕਟ ਬਣੇਗਾ

ਸਾਡੇ ਨਾਲ ਜੁੜੋ :  Twitter Facebook youtube

SHARE