ਸਰਕਾਰੀ ਜ਼ਮੀਨ ਕਰਵਾਈ ਕਬਜ਼ਾ ਮੁਕਤ Government land acquisition free

0
215
Government land acquisition free

Government land acquisition free

ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ‘ਚ ਕਰੀਬ 23 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਈ 

ਦਿਨੇਸ਼ ਮੌਦਗਿਲ, ਲੁਧਿਆਣਾ:

Government land acquisition free ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਗ੍ਰਾਮ ਪੰਚਾਇਤਾਂ ਦੀਆਂ ਸ਼ਾਮਲਾਤ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਅਤੇ ਸੂਬਾ ਵਾਸੀਆਂ ਨੂੰ ਸ਼ੁੱਧ ਵਾਤਾਵਰਣ ਯੁਕਤ ਆਲਾ ਦੁਆਲਾ ਮੁਹੱਈਆ ਕਰਾਉਣ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ਉਪਰਾਲਿਆਂ ਅਧੀਨ ਪੰਚਾਇਤ ਵਿਭਾਗ ਵੱਲੋਂ ਬਲਾਕ ਲੁਧਿਆਣਾ-2 ਅਧੀਨ ਗ੍ਰਾਮ ਪੰਚਾਇਤ ਭੁਪਾਣਾ ਦੀ ਕਰੀਬ 23 ਏਕੜ 4 ਕਨਾਲ 10 ਮਰਲੇ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ।

ਪਿੰਡ ਦੀ ਸਰਪੰਚ ਦਾ ਵਿਸ਼ੇਸ਼ ਯੋਗਦਾਨ Government land acquisition free

ਇਸ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਬਲਾਕ ਵਿਕਾਸ ਪੰਚਾਇਤ ਅਫਸਰ (BDPO) ਗੁਰਪ੍ਰੀਤ ਸਿੰਘ ਮਾਂਗਟ ਵੱਲੋਂ ਦੱਸਿਆ ਗਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡਾਂ ਵਿੱਚ ਸ਼ਾਮਲਾਤ ਜ਼ਮੀਨਾਂ ‘ਤੇ ਹੋਏ ਨਾਜਾਇਜ਼ ਕਬਜ਼ੇ ਛੁਡਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ ਕਰੀਬ 23 ਏਕੜ 4 ਕਨਾਲ 10 ਮਰਲੇ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ ਹੈl ਇਸ ਪੂਰੀ ਕਾਰਵਾਈ ਦੌਰਾਨ ਪੰਚਾਇਤ ਸਕੱਤਰ ਹਰਜੀਤ ਸਿੰਘ ਮਲਹੋਤਰਾ ਅਤੇ ਪਿੰਡ ਦੀ ਸਰਪੰਚ ਗੁਰਮੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।

ਪਹਿਲਾਂ ਵੀ ਹਟਾਏ ਸੀ ਕਬਜ਼ੇ Government land acquisition free

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਜ਼ਿਲ੍ਹੇ ਵਿੱਚ ਕਰੀਬ 22 ਏਕੜ 5 ਕਨਾਲ 24 ਮਰਲੇ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਈ ਗਈ ਸੀ ਜਿਸ ਵਿੱਚ ਬਲਾਕ-1 ਅਧੀਨ ਗ੍ਰਾਮ ਪੰਚਾਇਤ ਬੱਗਾ ਖੁਰਦ ਦੀ 10 ਏਕੜ ਅਤੇ ਬੁਰਜ ਲਾਬੜਾਂ ਦੀ 2 ਏਕੜ 4 ਕਨਾਲ, ਬਲਾਕ ਮਾਛੀਵਾੜਾ ਅਧੀਨ ਗ੍ਰਾਮ ਪ੍ਰਚਾਇਤ ਹਿਆਤਪੁਰ ਦੀ 2 ਏਕੜ 5 ਮਰਲੇ ਅਤੇ ਸੈਂਸੋਵਾਲ ਕਲਾਂ ਦੀ 8 ਏਕੜ 1 ਕਨਾਲ 19 ਮਰਲੇ ਸ਼ਾਮਲਾਤ ਜ਼ਮੀਨ ਸ਼ਾਮਲ ਹੈ।

ਤੇਜ ਕੀਤੀ ਜਾਵੇਗੀ ਕਾਰਵਾਈ Government land acquisition free

ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ (DDPO) ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬਲਾਕਾਂ ਅਧੀਨ ਪੈਂਦੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਤੋਂ ਨਾਜਾਇਜ ਕਬਜ਼ੇ ਛੁਡਾਉਣ ਦੀ ਪ੍ਰਕਿਰਿਆ ਵੀ ਜਲਦ ਆਰੰਭ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਭੌ-ਮਾਫੀਆ, ਰੇਤ ਮਾਫੀਆ, ਮਾਈਨਿੰਗ ਮਾਫੀਆ, ਟ੍ਰਾਂਸਪੋਰਟ ਮਾਫੀਆ ਤੋਂ ਨਿਜ਼ਾਤ ਦਿਵਾਉਣ ਲਈ ਵਚਨਬੱਧ ਹੈ।

 

Also Read :  ਪੰਜਾਬ ਵਿੱਚ ਬਿਜਲੀ ਸੰਕਟ

Also Read : ਸੂਬੇ ਵਿੱਚ 5 ਮਈ ਤੋਂ ਮੰਡੀਆਂ ਨੂੰ ਪੜਾਅਵਾਰ ਬੰਦ ਕਰਨਾ ਸ਼ੁਰੂ ਕੀਤਾ ਜਾਵੇਗਾ

Connect With Us : Twitter Facebook youtube

SHARE