ਇੰਡੀਆ ਨਿਊਜ਼, ਚੰਡੀਗੜ੍ਹ (Government Schools of Punjab): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਸਿੱਖਿਆ ਹਾਸਲ ਕਰਨ ਦੀ ਚੇਟਕ ਲਾਉਣ ਅਤੇ ਇਨ੍ਹਾਂ ਸੰਸਥਾਵਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਨਾਮੀਂ ਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।
1 ਕਰੋੜ 46 ਲੱਖ 44 ਹਜ਼ਾਰ ਖਰਚ ਕਰੇਗੀ ਸਰਕਾਰ
ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਫ਼ੈਸਲੇ ਨਾਲ 3661 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ 9ਵੀਂ ਤੋਂ 12 ਵੀਂ ਤੱਕ 20 ਵਿਦਿਆਰਥੀਆਂ ( 5 ਵਿਦਿਆਰਥੀ ਪ੍ਰਤੀ ਜਮਾਤ ) ਨੂੰ ਇਨ੍ਹਾਂ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਲਈ 1 ਕਰੋੜ 46 ਲੱਖ 44 ਹਜ਼ਾਰ ਖਰਚ ਕਰੇਗੀ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪ੍ਰਤੀ ਵਿਦਿਆਰਥੀ ਸਿੱਖਿਆ ਵਿਭਾਗ, ਪੰਜਾਬ ਵੱਲੋਂ ਪ੍ਰਤੀ ਵਿਦਿਆਰਥੀ ਲਈ ਕੁੱਲ 200/- ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ ਅਤੇ ਕੁੱਲ 75000 ਵਿਦਿਆਰਥੀ ਸਾਇੰਸ ਸਿਟੀ, ਆਈਆਈਟੀ ਜਾਂ ਉਚੇਰੀ ਸਿੱਖਿਆ ਸੰਸਥਾਨ ਦਾ ਦੌਰਾ ਕਰਨਗੇ।
ਇਹ ਵੀ ਪੜ੍ਹੋ: ਪਨਸਪ ਦੇ ਜਨਰਲ ਮੈਨੇਜਰ ਵਿਰੁੱਧ ਵਿਜੀਲੈਂਸ ਵੱਲੋਂ ਕੇਸ ਦਰਜ
ਇਹ ਵੀ ਪੜ੍ਹੋ: ਵਣ ਗਾਰਡ 10,000 ਰੁਪਏ ਰਿਸ਼ਵਤ ਲੈਂਦਾ ਕਾਬੂ
ਸਾਡੇ ਨਾਲ ਜੁੜੋ : Twitter Facebook youtube