Governor Of Punjab : “ਸਾਡਾ ਸੰਕਲਪ ਵਿਕਸਤ ਭਾਰਤ ਮੁਹਿੰਮ” ਸਬੰਧੀ ਕੈਂਪ ਵਿੱਚ ਰਾਜਪਾਲ ਨੇ ਕੀਤੀ ਸ਼ਿਰਕਤ

0
172
Governor Of Punjab

India News (ਇੰਡੀਆ ਨਿਊਜ਼), Governor Of Punjab, ਚੰਡੀਗੜ੍ਹ : “ਸਾਡਾ ਸੰਕਲਪ ਵਿਕਸਤ ਭਾਰਤ ਮੁਹਿੰਮ” ਅਧੀਨ ਰੋਪੜ ਦੇ ਪਿੰਡ ਰੋਡਮਾਜਰਾ ਵਿਖੇ ਲਗਾਏ ਕੈਂਪ ਵਿੱਚ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ (Governor of Punjab Banwari Lal Purohit) ਨੇ ਸ਼ਿਰਕਤ ਕੀਤੀ। ਜਿਸ ਵਿੱਚ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਸਵਾਲ ਖੜੇ ਕਰਦਿਆਂ ਕਿਹਾ ਕਿ ਕੇਂਦਰੀ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਨਹੀਂ ਪਹੁੰਚ ਰਹੀ ਹੈ। ਇਸ ਸਬੰਧੀ ਉਨਾ ਨੂੰ ਸ਼ਿਕਾਇਤਾਂ ਮਿਲ ਰਹੀਆਂ ਹਨ ਜਿਸਦੇ ਚੱਲਦਿਆਂ ਉਹ ਜ਼ਮੀਨੀ ਪੱਧਰ ਤੇ ਜਾਇਜ਼ਾ ਲੈਣ ਲਈ ਪੁੱਜੇ ਹਨ।

ਪੰਜਾਬ ਸਰਕਾਰ ਤੇ ਸਵਾਲ ਖੜੇ ਕਰਦਿਆਂ

ਰਾਜਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲਣਾ ਚਾਹੀਦਾ ਹੈ। ਇੰਨਾਂ ਸਕੀਮਾਂ ਦੀ ਜਾਣਕਾਰੀ ਲੋਕਾਂ ਨੂੰ ਮਿਲਣੀ ਚਾਹੀਦੀ ਹੈ। ਗੋਰਤਲਬ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਇਸ ਜਨਤਕ ਦੋਰੇ ਤੋ ਮੀਡੀਆ ਨੂੰ ਦੂਰ ਰੱਖਿਆ ਗਿਆ ਤੇ ਰੋਪੜ ਪ੍ਰਸਾਸ਼ਨ ਵੱਲੋ ਇਸ ਦੀ ਜਾਣਕਾਰੀ ਮੀਡੀਆ ਨੂੰ ਨਹੀ ਦਿੱਤੀ ਗਈ। ਜਿਸ ਨੂੰ ਲੈ ਕੇ ਭਾਜਪਾ ਨੇਤਾਵਾਂ ਨੇ ਪੰਜਾਬ ਸਰਕਾਰ ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕੋਲ ਸਿਆਸਤ ਕਰਨ ਲਈ ਹੋਰ ਬਹੁਤ ਪਲੇਟਫਾਰਮ ਹਨ।

ਕੇਂਦਰੀ ਸਕੀਮਾਂ ਸਬੰਧੀ ਬਾਰੇ ਜਾਣਕਾਰੀ

ਭਾਜਪਾ ਨੇਤਾਵਾਂ ਨੇ ਕਿਹਾ ਕਿ ਕੇਂਦਰੀ ਸਕੀਮਾਂ ਦੇ ਲੋਕਾਂ ਤੱਕ ਪਹੁੰਚਾਉਣ ਵਿੱਚ ਸਿਆਸਤ ਨਹੀਂ ਕਰਨੀ ਚਾਹੀਦੀ। ਜਿਲਾ ਭਾਜਪਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਨੇ ਮੀਡੀਆ ਨੂੰ ਇਸ ਜਨਤਕ ਪਰੋਗਰਾਮ ਦੀ ਜਾਣਕਾਰੀ ਨਾ ਦੇਣ ਤੇ ਵੀ ਇਤਰਾਜ਼ ਜਤਾਇਆ ਤੇ ਸਰਕਾਰ ਤੇ ਸਵਾਲ ਖੜੇ ਕੀਤੇ। ਇਸ ਮੌਕੇ ਰਾਜਪਾਲ ਨੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਤੇ ਕੇਂਦਰੀ ਸਕੀਮਾਂ ਸਬੰਧੀ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ :Ludhiana Murder Case : 2017 ਦੇ ਕਤਲ ਮਾਮਲੇ ਚ ਲੁਧਿਆਣਾ ਕੋਰਟ ਵੱਲੋਂ 15 ਨੂੰ ਦੋਸ਼ੀਆਂ ਨੂੰ ਉਮਰ ਕੈਦ

 

SHARE