Gram Sabha session in Punjab
ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼
ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਕੁਲਦੀਪ ਧਾਲੀਵਾਲ
ਰੋਹਿਤ ਰੋਹਿੱਲਾ, ਚੰਡੀਗੜ੍ਹ:
Gram Sabha session in Punjab ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਨੇ ਕਿਹਾ ਕਿ ਗ੍ਰਾਮ ਸਭਾ ਪੇਂਡੂ ਵਿਕਾਸ ਦਾ ਸਭ ਤੋਂ ਮਜ਼ਬੂਤ ਥੰਮ੍ਹ ਹੈ, ਜਿਸ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਅਤੇ ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 26 ਜੂਨ, 2022 ਨੂੰ ਸੂਬੇ ਦੇ ਸਮੂਹ ਪਿੰਡਾਂ ਵਿੱਚ ਗ੍ਰਾਮ ਸਭਾ ਇਜਲਾਸ ਬੁਲਾਉਣ। ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਗ੍ਰਾਮ ਸਭਾ ਇਜਲਾਸ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੱਖ-ਵੱਖ ਪ੍ਰਚਾਰ ਮਾਧਿਅਮਾਂ ਰਾਹੀਂ ਗ੍ਰਾਮ ਸਭਾਵਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਗ੍ਰਾਮ ਸਭਾ ਸਬੰਧੀ ਪਿੰਡਾਂ ਵਿੱਚ ਸਹੀ ਢੰਗ ਨਾਲ ਪੋਸਟਰ ਲਗਾਏ ਜਾਣ ਅਤੇ ਗ੍ਰਾਮ ਸਭਾ ਦੇ ਇਸ ਇਜਲਾਸ ਲਈ ਸਮੇਂ ਸਿਰ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ।
ਵਿਕਾਸ ਕਾਰਜ ਸਹੀ ਵਿਉਂਤਬੰਦੀ ਨਾਲ ਨੇਪਰੇ ਚਾੜ੍ਹੇ ਜਾਣ Gram Sabha session in Punjab
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਦੇ ਸਾਰੇ ਵਿਕਾਸ ਕਾਰਜ ਤਕਨੀਕੀ ਸ਼ਾਖਾਵਾਂ ਤੋਂ ਸਹੀ ਵਿਉਂਤਬੰਦੀ ਅਤੇ ਰੂਪ-ਰੇਖਾ ਨਾਲ ਨੇਪਰੇ ਚਾੜ੍ਹੇ ਜਾਣ। ਉਨ੍ਹਾਂ ਨਾਲ ਹੀ ਕਿਹਾ ਕਿ ਵਿਕਾਸ ਕਾਰਜਾਂ ਦੀ ਘੱਟੋ-ਘੱਟ ਮਿਆਦ 25 ਸਾਲ ਹੋਣੀ ਚਾਹੀਦੀ ਹੈ ਅਤੇ ਵਿਕਾਸ ਕਾਰਜਾਂ ਲਈ ਸਿਰਫ਼ ਮਿਆਰੀ ਸਮੱਗਰੀ ਹੀ ਵਰਤੀ ਜਾਵੇ। ਧਾਲੀਵਾਲ ਨੇ ਕਿਹਾ ਕਿ ਜੇਕਰ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਅਨੁਮਾਨ ਅਤੇ ਵਿਉਂਤਬੰਦੀ ਸਹੀ ਨਾ ਹੋਈ ਤਾਂ ਤਕਨੀਕੀ ਸ਼ਾਖਾਵਾਂ ਦੇ ਅਧਿਕਾਰੀ ਵੀ ਜ਼ਿੰਮੇਵਾਰ ਹੋਣਗੇ।
ਸਰਕਾਰ ਦਾ ਮੁੱਖ ਏਜੰਡਾ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ Gram Sabha session in Punjab
ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦਾ ਮੁੱਖ ਏਜੰਡਾ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਅਤੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਕਰਨ ਅਤੇ ਕਿਸੇ ਵੀ ਸਰਪੰਚ ਤੋਂ ਕਮਿਸ਼ਨ ਨਾ ਲੈਣ। ਧਾਲੀਵਾਲ ਨੇ ਕਿਹਾ ਕਿ ਜੇਕਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਰਤੀਆਂ ਜਾਂਦੀਆਂ ਇੰਟਰਲਾਕਿੰਗ ਟਾਈਲਾਂ, ਇੱਟਾਂ, ਸੀਮਿੰਟ ਆਦਿ ਸਮੱਗਰੀ ਵਿੱਚ ਕਿਸੇ ਅਧਿਕਾਰੀ ਦਾ ਸਿੱਧਾ ਜਾਂ ਅਸਿੱਧਾ ਹਿੱਸਾ ਪਾਇਆ ਗਿਆ ਤਾਂ ਉਸ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਵਿਕਾਸ ਕਾਰਜ ਬਿਨਾਂ ਕਿਸੇ ਸਿਆਸੀ ਦਬਾਅ ਜਾਂ ਭੇਦਭਾਵ ਤੋਂ ਨੇਪਰੇ ਚਾੜ੍ਹੇ ਜਾਣ
ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਚੇਅਰਮੈਨਾਂ ਅਤੇ ਮੈਂਬਰਾਂ ਨੂੰ ਜ਼ਿਲ੍ਹਿਆਂ ਅਤੇ ਬਲਾਕਾਂ ਵਿੱਚ ਵਿਕਾਸ ਕਾਰਜਾਂ ਸਬੰਧੀ ਉਹਨਾਂ ਦੀਆਂ ਮੀਟਿੰਗਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵਿਕਾਸ ਕਾਰਜ ਬਿਨਾਂ ਕਿਸੇ ਸਿਆਸੀ ਦਬਾਅ ਜਾਂ ਭੇਦਭਾਵ ਤੋਂ ਨੇਪਰੇ ਚਾੜ੍ਹੇ ਜਾਣ। ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਰਾਹੁਲ ਭੰਡਾਰੀ, ਡਾਇਰੈਕਟਰ ਮਨਪ੍ਰੀਤ ਸਿੰਘ ਛਤਵਾਲ, ਸੰਯੁਕਤ ਵਿਕਾਸ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਟੀਪੀ ਐਸ ਫੂਲਕਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। Gram Sabha session in Punjab
Also Read : ਲਾਭਪਾਤਰੀਆਂ ਨੂੰ ਹੁਣ ਘਰ ਬੈਠੇ ਮਿਲੇਗਾ ਸਰਕਾਰੀ ਰਾਸ਼ਨ : ਮਾਨ
Connect With Us : Twitter Facebook