ਪ੍ਰਦੇਸ਼ ਵਿੱਖੇ ਗ੍ਰਾਮ ਸਭਾ ਦੇ ਇਜਲਾਸ ਸੁ਼ਰੂ

0
229
Gram Sabha sessions begin
Gram Sabha sessions begin

ਦਿਨੇਸ਼ ਮੌਦਗਿਲ, Punjab News: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਅੱਜ ਵੱਖ-ਵੱਖ ਗ੍ਰਾਮ ਪੰਚਾਇਤ ਵੱਲੋਂ ਗ੍ਰਾਮ ਸਭਾ ਦੇ ਇਜਲਾਸ ਸੁ਼ਰੂ ਕਰਵਾਏ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਪੰਚਾਲ ਵੱਲੋਂ ਸਮੂਹ ਗ੍ਰਾਮ ਪੰਚਾਇਤਾਂ ਨੂੰ ਗ੍ਰਾਮ ਸਭਾਵਾਂ ਦੀ ਅਮੀਰ ਵਿਰਾਸਤ ਨੂੰ ਕਾਇਮ ਰੱਖਦਿਆਂ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਪ੍ਰਸ਼ਾਸ਼ਨ ਦੇ ਮੋਢੇ ਨਾਲ ਮੋਢਾ ਜੋੜਨ ਦਾ ਸੱਦਾ ਦਿੱਤਾ ਹੈ।

ਗ੍ਰਾਮ ਸਭਾਵਾਂ ਦੀ ਪੁਨਰ ਸੁਰਜੀਤੀ ਸਮੇਂ ਦੀ ਮੁੱਖ ਲੋੜ

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਮਾਜਿਕ-ਆਰਥਿਕ ਤਬਦੀਲੀ ਲਿਆਉਣ ਲਈ ਗ੍ਰਾਮ ਸਭਾਵਾਂ ਦੀ ਪੁਨਰ ਸੁਰਜੀਤੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ ਵੱਲੋਂ 26 ਜੂਨ ਦੌਰਾਨ ਗ੍ਰਾਮ ਸਭਾਵਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।

ਪੰਚਾਲ ਨੇ ਕਿਹਾ ਕਿ ਪੰਚਾਇਤਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਮਿਸ਼ਨ ਨੂੰ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ ਕਿਉਂਕਿ ਪੰਜਾਬ ਦੀ 65 ਫੀਸਦ ਆਬਾਦੀ ਪਿੰਡਾਂ ਵਿੱਚ ਵਸਦੀ ਹੈ, ਜਿਸ ਕਰਕੇ ਪੇਂਡੂ ਪੰਜਾਬ ਦੇ ਵਿਕਾਸ ਤੋਂ ਬਿਨਾਂ ਸੂਬੇ ਦੇ ਸਰਵਪੱਖੀ ਵਿਕਾਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀl

ਇਹ ਵੀ ਪੜੋ : ਲਰਨਿੰਗ ਲਾਇਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ: ਮਾਨ

ਸਾਡੇ ਨਾਲ ਜੁੜੋ : Twitter Facebook youtube

SHARE