ਜ਼ਮੀਨੀ ਵਿਵਾਦ ਨੂੰ ਲੈ ਕੇ ਪੋਤੇ ਨੇ ਦਾਦੇ ਦਾ ਕੀਤਾ ਕਤਲ

0
87
Grandfather Murder In Punjab

Grandfather Murder In Punjab : ਥਾਣਾ ਬਡਾਲੀ ਆਲਾ ਸਿੰਘ ਅਧੀਨ ਪੈਂਦੇ ਪਿੰਡ ਰਸੂਲਪੁਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਨੌਜਵਾਨ ਨੇ ਆਪਣੇ ਦਾਦੇ ਦਾ ਕਤਲ ਕਰ ਦਿੱਤਾ। ਡੀ.ਐਸ.ਪੀ ਅਮਰਪ੍ਰੀਤ ਸਿੰਘ ਅਤੇ ਐੱਸ.ਐੱਚ.ਓ. ਨਰਪਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਰਸੂਲਪੁਰ ਦੇ ਵਸਨੀਕ ਜਸਵੰਤ ਸਿੰਘ (62) ਦੇ ਕਤਲ ਦੀ ਸੂਚਨਾ ਮਿਲੀ ਸੀ, ਜਿਸ ’ਤੇ ਥਾਣਾ ਬਡਾਲੀ ਆਲਾ ਸਿੰਘ ਦੇ ਐਸ.ਐਚ.ਓ. ਸਬ-ਇੰਸਪੈਕਟਰ ਨਰਪਿੰਦਰ ਸਿੰਘ ਅਤੇ ਚੁੰਨੀ ਕਲਾਂ ਚੌਕੀ ਇੰਚਾਰਜ ਕਸ਼ਮੀਰੀ ਲਾਲ ਨੇ ਪੁਲਸ ਫੋਰਸ ਸਮੇਤ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਮ੍ਰਿਤਕ ਜਸਵੰਤ ਸਿੰਘ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਪੁੱਤਰ ਮਨਦੀਪ ਸਿੰਘ ਨੇ ਪੁਲੀਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੇ ਪਿਤਾ ਦਾ ਕਤਲ ਉਸ ਦੇ ਭਤੀਜੇ ਬਲਜੀਤ ਸਿੰਘ (24) ਨੇ ਕੀਤਾ ਹੈ। ਪੁਲੀਸ ਨੇ ਕਾਰਵਾਈ ਕਰਦਿਆਂ ਕੁਝ ਘੰਟਿਆਂ ਵਿੱਚ ਹੀ ਬਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਹਥਿਆਰ ਬਰਾਮਦ ਕਰ ਲਿਆ।

Also Read : PSEB ਦੀ 12ਵੀਂ ਦੀ ਪ੍ਰੀਖਿਆ ਫਿਰ ਰੱਦ, ਜਾਣੋ ਕਾਰਨ

Also Read : ਖੇਤਾਂ ‘ਚੋਂ ਮਿਲੀ 5 ਸਾਲਾ ਬੱਚੀ ਦੀ ਲਾਸ਼, ਪੁਲਸ ਨੇ ਸ਼ੁਰੂ ਕੀਤੀ ਜਾਂਚ

Also Read : ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ‘ਚ ਔਰਤ ਦਾ ਕਤਲ 

Connect With Us : Twitter Facebook

SHARE