Gurdwara Elections : ਗੁਰਦੁਆਰਾ ਚੋਣਾਂ ਵੋਟਰ ਸੂਚੀ ਸਬੰਧੀ ਫਾਰਮ ਭਰਨ ਦੀ ਅੰਤਿਮ ਤਾਰੀਖ 29 ਫਰਵਰੀ

0
64
Gurdwara Elections

India News (ਇੰਡੀਆ ਨਿਊਜ਼), Gurdwara Elections, ਚੰਡੀਗੜ੍ਹ : ਮੁੱਖ ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਕੀਤੀ ਜਾ ਰਹੀ ਹੈ। ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ ਮਿਤੀ 21, ਅਕਤੂਬਰ, 2023 ਤੋਂ ਫਾਰਮ ਭਰੇ ਜਾ ਰਹੇ ਹਨ। ਜਿਸ ਦੀ ਫਾਰਮ ਭਰਨ ਦੀ ਅੰਤਿਮ ਤਾਰੀਖ ਮਿਤੀ 29/02/2024 ਹੈ।

Gurdwara Elections

ਰਿਵਾਇਜਿੰਗ ਅਥਾਰਟੀ ਅਫ਼ਸਰਾਂ ਕੋਲ

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਜਿਨ੍ਹਾਂ ਯੋਗ ਵੋਟਰਾਂ ਨੇ ਹੁਣ ਤੱਕ ਫਾਰਮ ਨਹੀਂ ਭਰੇ, ਉਹ ਆਪਣੇ ਫਾਰਮ ਮਿਤੀ 29/02/2024 ਤੱਕ ਰਿਵਾਇਜਿੰਗ ਅਥਾਰਟੀ ਅਫ਼ਸਰਾਂ ਕੋਲ ਜਾ ਕੇ ਭਰ ਸਕਦੇ ਹਨ। ਇਸ ਤੋਂ ਇਲਾਵਾ ਪੇਂਡੂ ਖੇਤਰਾਂ ਚ ਮਾਲ ਪਟਵਾਰੀਆਂ ਤੇ ਸ਼ਹਿਰੀ ਖੇਤਰਾਂ ਚ ਨਗਰ ਕੌਂਸਲਾਂ ਚ ਵੀ ਫ਼ਾਰਮ ਜਮ੍ਹਾਂ ਕਰਵਾਏ ਜਾ ਸਕਦੇ ਹਨ।

ਇਹ ਵੀ ਪੜ੍ਹੋ :PM Narendra Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਗਰੂਰ ਦੇ ਪੀ.ਐਚ.ਪੀ.ਜੀ.ਆਈ ਦਾ ਵਰਚੁਅਲ ਉਦਘਾਟਨ ਕੀਤਾ ਗਿਆ

 

SHARE