Guru Nanak Parkash Utsav : ਸੇਂਟ ਜੋਸਫ਼ ਸਕੂਲ,ਸੂਰਤ ਮਨੌਲੀ ਵਿੱਚ ਸ਼ਰਧਾ ਨਾਲ ਮਨਾਇਆ ਗਿਆ ਗੁਰੂ ਨਾਨਕ ਪ੍ਰਕਾਸ਼ ਉਤਸਵ

0
1004
Guru Nanak Parkash Utsav

India News (ਇੰਡੀਆ ਨਿਊਜ਼), Guru Nanak Parkash Utsav, ਚੰਡੀਗੜ੍ਹ : ਦੇਸ਼ ਵਿਦੇਸ਼ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ। ਬਨੂੜ ਨੇੜਲੇ ਪਿੰਡ ਮਨੌਲੀ ਸੂਰਤ ਵਿਖੇ ਸਥਿਤ ਸੇਂਟ ਜੋਸਫ਼ ਸਕੂਲ, ਵਿੱਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬੜੇ ਹੀ ਸਤਿਕਾਰ ਅਤੇ ਸੇਵਾ ਭਾਵਨਾ ਨਾਲ ਮਨਾਇਆ ਗਿਆ ਸਕੂਲ ਦੇ ਬੱਚਿਆਂ ਨੇ ਸ਼ਰਧਾ ਪੂਰਵਕ ਸ੍ਰੀ ਗੁਰੂ ਨਾਨਕ ਦੇਵ ਜੀ ਅੱਗੇ ਸਮੁੱਚੀ ਮਨੁੱਖਤਾ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਸਕੂਲ ਦੇ ਬੱਚੇ ਬੜੇ ਹੀ ਖੁਸ਼ ਸਨ ਅਤੇ ਗੁਰਪੁਰਬ ਦੀਆਂ ਇੱਕ ਦੂਜੇ ਨੂੰ ਵਧਾਈਆਂ ਦਿੱਤੀਆਂ।  ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਨਗਰ ਕੀਰਤਨ, ਜਪੁਜੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ‘ਸਤਿਗੁਰ ਨਾਨਕ ਪ੍ਰਗਟਿਆਂ, ਮਿਟੀ ਧੁੰਦ ਜੱਗ ਚਾਨਣ ਹੋਆ, ਜਿਉਂ ਕਰ ਸੂਰਜ  ਨਿਕਲਿਆ ਤਾਰੇ ਛਪੇ  ਅੰਧੇਰ ਪਲੋਆ ॥’ ਨਾਲ ਕੀਤੀ ਗਈ। ਵਿਦਿਆਰਥੀਆਂ ਵੱਲੋਂ ਗੁਰਪੁਰਬ ਬੜੇ ਹੀ ਮਾਣ, ਸਤਿਕਾਰ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਭਗਤੀ ਦੇ ‘ਭਜਨਾਂ’ ਅਤੇ ‘ਅਰਦਾਸ’ ਦੇ ਅਧਿਆਤਮਕ ਮਾਹੌਲ ਨੇ ਹਵਾ ਵਿੱਚ ਧਾਰਮਿਕ ਜੋਸ਼ ਭਰ ਦਿੱਤਾ। ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਦੱਸਿਆ।

ਕਿਰਤ ਕਰੋ, ਵੰਡ ਛਕੋ” ਦੇ ਮਹੱਤਵ ਬਾਰੇ ਦੱਸਿਆ

ਸਕੂਲ ਦੇ ਬੱਚੇ ਨਗਰ ਕੀਰਤਨ ਦੌਰਾਨ

ਅਧਿਆਪਕਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉਸਤਤ ਵਿੱਚ ਕਵਿਤਾਵਾਂ ਪੇਸ਼ ਕਰਕੇ ਇਹ ਸੰਦੇਸ਼ ਦਿੱਤਾ ਗਿਆ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਬਹੁਤ ਮਹੱਤਵ ਰੱਖਦੀਆਂ ਹਨ। ਅਤੇ ਸਮਾਜ ਨੂੰ ਬਦਲਣ ਵਿੱਚ ਸਹਾਈ ਹੋ ਸਕਦੀਆਂ ਹਨ। ਪਾਠ ਅਤੇ ਸ਼ਬਦ ਕੀਰਤਨ ਉਪਰੰਤ ਦੇਗ ਪਰਸ਼ਾਦ ਦੀ ਸੇਵਾ ਕੀਤੀ ਗਈ।

ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪਹਿਲੇ ਉਪਦੇਸ਼ “ਕਿਰਤ ਕਰੋ, ਵੰਡ ਛਕੋ” ਦੇ ਮਹੱਤਵ ਬਾਰੇ ਦੱਸਿਆ। ਉਨ੍ਹਾਂ ਨੇ ਸੰਦੇਸ਼ ਦਿੱਤਾ ਕਿ ਜੋ ਕੁਝ ਵੀ ਪ੍ਰਮਾਤਮਾ ਨੇ ਤੁਹਾਨੂੰ ਦਿੱਤਾ ਹੈ, ਉਹ ਦੂਜਿਆਂ ਨਾਲ ਸਾਂਝਾ ਕਰਨਾ ਅਤੇ ਲੋੜਵੰਦਾਂ ਦੀ ਮਦਦ ਕਰਨਾ ਹੈ, ਜਿਸ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਰੀ ਉਮਰ ਪ੍ਰਚਾਰ ਕੀਤਾ। ਪ੍ਰਭੂ ਦੀ ਮਿਹਰ ਨਾਲ ਜੋ ਕੁਝ ਵੀ ਮਿਲਿਆ ਹੈ, ਲੋੜਵੰਦਾਂ ਨਾਲ ਸਾਂਝਾ ਕਰੋ ਅਤੇ ਫਿਰ ਸੇਵਨ ਕਰੋ।

ਨਾਨਕ ਦੇਵ ਜੀ ਸਭ ਧਰਮਾਂ ਦੇ ਸਾਂਝੇ

ਸਕੂਲ ਦੇ ਡਾਇਰੈਕਟਰ ਮੈਡਮ ਆਸ਼ਿਮਾ ਕਿਰਨ ਬੈਨਰਜੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕੱਲੇ ਸਿੱਖਾਂ ਦੇ ਹੀ ਨਹੀਂ ਬਲਕਿ ਸਭ ਧਰਮਾਂ ਦੇ ਸਾਂਝੇ ਗੁਰੂ ਸਨ। ਉਹਨਾਂ ਨੇ ਮਾਨਵਤਾ ਦੀ ਭਲਾਈ ਲਈ,ਅਤੇ ਖਾਸ ਤੌਰ ਤੇ ਇਸਤਰੀ ਜਾਤੀ ਲਈ ਆਵਾਜ਼ ਚੁੱਕਦੇ ਸੋ ਕਿਉ ਮੰਦਾ ਆਖੀਏ ਜਿਤ ਜੰਮੇ ਰਾਜਾਨ ਵਾਕ ਅਨੁਸਾਰ ਲੋਕਾਂ ਨੂੰ ਜਾਗਰਿਤ ਕੀਤਾ।

ਉਹਨਾਂ ਕਿਹਾ ਕਿ ਸਕੂਲ ਵਿੱਚ ਬੱਚਿਆਂ, ਸਟਾਫ ਅਤੇ ਬੱਚਿਆਂ ਦੇ ਮਾਪਿਆਂ ਦੁਆਰਾ ਪੂਰਨ ਸਹਿਯੋਗ ਅਤੇ ਸ਼ਰਧਾ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਗਿਆ।

ਇਹ ਵੀ ਪੜ੍ਹੋ :Airfield Review By ADC : ਏ ਡੀ ਸੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਦੇ ਏਅਰਫੀਲਡ ਦੀ ਸਮੀਖਿਆ

 

SHARE