Gurudwara Shi Kartarpur Sahib ਜਾਣ ਵਾਲੀ ਸੰਗਤ ਲਈ ਮੁਫ਼ਤ ਬੱਸਾਂ ਚਲਾਏਗੀ ਪੰਜਾਬ ਸਰਕਾਰ

0
575

Gurudwara Shi Kartarpur Sahib

ਪੰਜਾਬ ਦੀ ਸਰਹੱਦ ਰਾਹੀਂ ਵਪਾਰ ਖੋਲ੍ਹਣ ਦੀ ਵਕਾਲਤ

ਇੰਡੀਆ ਨਿਊਜ਼, ਡੇਰਾ ਬਾਬਾ ਨਾਨਕ (ਗੁਰਦਾਸਪੁਰ): 

Gurudwara Shi Kartarpur Sahib ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਕੌਮੀ ਸਰਕਾਰਾਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਲਈ ਪ੍ਰਵਾਨਗੀ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੀ ਅਪੀਲ ਕੀਤੀ ਹੈ। ਸ੍ਰੀ ਕਰਤਾਰਪੁਰ ਸਾਹਿਬ ਤੋਂ ਪਰਤਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਤੋਂ ਬਾਅਦ ਲਾਂਘੇ ਦਾ ਖੁੱਲ੍ਹਣਾ ਬਹੁਤ ਹੀ ਇਤਿਹਾਸਿਕ ਮੌਕਾ ਹੈ। ਹਾਲਾਂਕਿ, ਓਹਨਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਕੌਮੀ ਸਰਕਾਰਾਂ ਨੂੰ ਇਸ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਪ੍ਰਵਾਨਗੀ ਹਾਸਲ ਕਰਨ ਦੀ ਪ੍ਰਕਿਰਿਆ ਸੁਖਾਲੀ ਬਣਾਉਣ ਲਈ ਠੋਸ ਯਤਨ ਕਰਨੇ ਚਾਹੀਦੇ ਹਨ।

Gurudwara Shi Kartarpur Sahib ਸੰਗਤ ਨੂੰ ਸਹੂਲਤ ਦਿੱਤੀ ਜਾਵੇ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਕਦਮ ਸੰਗਤ ਨੂੰ ਇਹ ਪਾਵਨ ਅਸਥਾਨ ਦੇ  ਦਰਸ਼ਨਾਂ ਲਈ ਜਾਣ ਵਾਸਤੇ ਸਹੂਲਤ ਪ੍ਰਦਾਨ ਕਰਨ ਲਈ ਸਹਾਈ ਹੋਵੇਗਾ ਜਿਸ ਨਾਲ ਲੋਕਾਂ ਸਮਾਂ, ਪੈਸਾ ਅਤੇ ਊਰਜਾ ਬਚੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਸ਼ਰਧਾਲੂਆਂ ਨੂੰ ਇਸ ਪਵਿੱਤਰ ਅਸਥਾਨ ‘ਤੇ ਨਤਮਸਤਕ ਹੋਣ ਦੇ ਯੋਗ ਬਣਾਉਣ ਲਈ ਜਲਦ ਹੀ ਸੂਬੇ ਭਰ ਤੋਂ ਮੁਫ਼ਤ ਬੱਸਾਂ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਹ ਬੱਸਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਗਿਆ ਲੈਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਲਾਂਘੇ ਤੱਕ ਚੱਲਣਗੀਆਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।

Gurudwara Shi Kartarpur Sahib ਵਪਾਰ ਸ਼ੁਰੂ ਕਰਨ ਲਈ ਵਿਚਾਰ ਕਰਨਾ ਚਾਹੀਦਾ

ਪੰਜਾਬ ਦੀਆਂ ਸਰਹੱਦਾਂ ਤੋਂ ਵਪਾਰ ਸ਼ੁਰੂ ਕਰਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਦੋਵੇਂ ਕੌਮੀ ਸਰਕਾਰਾਂ ਨੂੰ ਇਸ ਜ਼ਰੀਏ ਵਪਾਰ ਸ਼ੁਰੂ ਕਰਨ ਲਈ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਵਿੱਚ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਸਹਾਈ ਹੋਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਦੋਵਾਂ ਦੇਸ਼ਾਂ ਦਰਮਿਆਨ ਲੋਕਾਂ ਦੇ ਮੇਲ-ਜੋਲ ਵਿੱਚ ਸੁਧਾਰ ਕਰਨ ਵਿੱਚ ਵੀ ਮਦਦ ਕਰੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਵੀ ਹਾਜ਼ਰ ਸਨ।

SHARE