Gurudwara Shi Kartarpur Sahib ਕੈਬਨਿਟ ਵੱਲੋਂ ਅਕੀਦਤ ਭੇਂਟ

0
510
Gurudwara Shi Kartarpur Sahib
ਭਾਈਚਾਰਕ ਸਾਂਝ, ਖੁਸ਼ਹਾਲੀ, ਸ਼ਾਂਤੀ ਅਤੇ ਆਪਸੀ ਸਦਭਾਵਨਾ ਲਈ ਕੀਤੀ ਅਰਦਾਸ
 
ਇੰਡੀਆ ਨਿਊਜ਼, ਸ੍ਰੀ ਕਰਤਾਰਪੁਰ ਸਾਹਿਬ/ਡੇਰਾ ਬਾਬਾ ਨਾਨਕ: 
Gurudwara Shi Kartarpur Sahib ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਉਤੇ ਪੰਜਾਬ ਦੇ ਜੱਥੇ ਵੱਲੋਂ ਅੱਜ ਲਗਾਤਾਰ ਤੀਜੇ ਦਿਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਗਏ। ਜੱਥੇ ਵੱਲੋਂ ਭਾਈਚਾਰਕ ਸਾਂਝ, ਇਸ ਖ਼ਿੱਤੇ ਦੇ ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਅਤੇ ਆਪਸੀ ਸਦਭਾਵਨਾ ਲਈ ਅਰਦਾਸ ਵੀ ਕੀਤੀ ਗਈ।
ਜੱਥੇ ਵਿੱਚ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਣਾ ਚੌਧਰੀ, ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ, ਜੰਗਲਾਤ ਤੇ ਜੰਗਲੀ ਜੀਵ ਮੰਤਰੀ ਸੰਗਤ ਸਿੰਘ ਗਿਲਜੀਆ, ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਵਰਕਿੰਗ ਪ੍ਰਧਾਨ ਪਵਨ ਗੋਇਲ, ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇਪੀ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਅਮਿਤ ਵਿੱਜ ਤੇ ਰਾਜਿੰਦਰ ਸਿੰਘ ਅਤੇ ਸ਼ਾਮਲ ਸਨ।

Gurudwara Shi Kartarpur Sahib ਅਰਦਾਸਾਂ ਪੂਰੀਆਂ ਹੋਈਆਂ

ਇਸ ਮੌਕੇ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਇਸ ਲਾਂਘੇ ਦੇ ਮੁੜ ਖੁੱਲ੍ਹਣ ਨਾਲ ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਮੁੜ ਸਹੂਲਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਸੰਗਤ ਵੱਲੋਂ ਲੰਮੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਪੂਰੀਆਂ ਹੋਈਆਂ ਹਨ। ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਅਸਥਾਨ ਹੈ ਜਿੱਥੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣਾ ਆਖਰੀ ਸਮਾਂ ਬਤੀਤ ਕੀਤਾ ਅਤੇ ਹੱਥੀਂ ਖੇਤੀ ਕਰਕੇ “ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ” ਦੇ ਸਿਧਾਂਤ ਨੂੰ ਹਕੀਕੀ ਰੂਪ ਦਿੱਤਾ।
Connect With Us:-  Twitter Facebook
SHARE