ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ

0
127
Gurudwara Sri Kartarpur Sahib

ਬਟਾਲਾ/ਡੇਰਾ ਬਾਬਾ ਨਾਨਕ (Gurudwara Sri Kartarpur Sahib): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਲਈ ਖੁਸ਼ਖਬਰੀ ਹੈ। ਲੈਂਡ ਪੋਰਟ ਅਥਾਰਟੀ ਆਫ ਇੰਡੀਆ ਆਉਣ ਵਾਲੇ ਦਿਨਾਂ ਵਿੱਚ ਯਾਤਰੀ ਟਰਮੀਨਲ ਨੂੰ ਵਾਈ-ਫਾਈ ਸੁਵਿਧਾ ਨਾਲ ਲੈਸ ਕਰ ਰਹੀ ਹੈ।

ਸੰਗਤਾਂ ਨੂੰ ਮੁਫ਼ਤ ਹਾਈ ਸਪੀਡ ਵਾਈ-ਫਾਈ ਦੀ ਸਹੂਲਤ ਮਿਲੇਗੀ। ਜ਼ਿਕਰਯੋਗ ਹੈ ਕਿ ਯਾਤਰੀ ਟਰਮੀਨਲ ‘ਚ ਨੈੱਟਵਰਕ ਨਾ ਹੋਣ ਕਾਰਨ ਸੰਗਤਾਂ ਦੇ ਮੋਬਾਈਲ ਖਿਡੌਣਿਆਂ ਵਾਂਗ ਨਜ਼ਰ ਆ ਰਹੇ ਸਨ | ਜਾਣਕਾਰੀ ਅਨੁਸਾਰ ਬੀ.ਐਸ.ਐਨ.ਐਲ. ਕੰਪਨੀ ਦੇ ਟਿਕਾਣਿਆਂ ‘ਤੇ ਮਾਡਮ ਲਗਾਏ ਜਾ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਵਾਈ-ਫਾਈ ਰੇਂਜ ਪੂਰੇ ਟਰਮੀਨਲ ‘ਚ ਹੋਵੇਗੀ। ਇਸ ਤੋਂ ਇਲਾਵਾ ਐਮਰਜੈਂਸੀ ਦੀ ਸਥਿਤੀ ਵਿੱਚ ਫੋਨ ਦੀ ਸਹੂਲਤ ਵੀ ਦਿੱਤੀ ਜਾਵੇਗੀ।

ਇਸ ਮੌਕੇ ਸ਼ਰਧਾਲੂ ਜੋਗਿੰਦਰ ਸਿੰਘ, ਪਰਮਜੀਤ ਸਿੰਘ, ਸੁਖਦੇਵ ਸਿੰਘ, ਜੋਗਿੰਦਰ ਸਿੰਘ, ਹਰਪਾਲ ਸਿੰਘ, ਹਰਪ੍ਰੀਤ ਸਿੰਘ, ਮਨਿੰਦਰ ਸਿੰਘ ਆਦਿ ਨੇ ਦੱਸਿਆ ਕਿ ਪਹਿਲਾਂ ਤੋਂ ਹੀ ਯਾਤਰੀ ਟਰਮੀਨਲ ਵਿੱਚ ਮੋਬਾਈਲ ਨੈੱਟਵਰਕ ਨਾ ਹੋਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸਰਹੱਦ ਵਾਈ-ਫਾਈ ਨੈੱਟਵਰਕ ਕਾਰਨ ਨਾਨਕ ਨਾਮਲੇਵਾ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਹੈ।

Also Read : CM Maan in Moga : ਮੋਗਾ ‘ਚ ਸ਼ਹੀਦ ਦੇ ਘਰ ਪਹੁੰਚੇ CM ਮਾਨ, ਦੁੱਖ ਦਾ ਪ੍ਰਗਟਾਵਾ, ਇਕ ਕਰੋੜ ਦਾ ਚੈੱਕ ਸੌਂਪਿਆ

Also Read : ਪ੍ਰਕਾਸ਼ ਸਿੰਘ ਬਾਦਲ ਦੀ ਮੌਤ ‘ਤੇ ਪੰਜਾਬ ‘ਚ ਇਕ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ

Also Read : ਡੀਜੀਪੀ ਨੇ ਜਲੰਧਰ ਉਪ ਚੋਣ ਨੂੰ ਲੈ ਕੇ ਸੁਰੱਖਿਆ ਸਖ਼ਤ ਕਰਨ ਦੇ ਦਿੱਤੇ ਨਿਰਦੇਸ਼

Connect With Us : Twitter Facebook

SHARE