Harbhajan Singh calls on Union Minister Nitin Gadkari ਕੇਂਦਰ ਸਰਕਾਰ ਨੂੰ ਨਵੇਂ ਰਾਸ਼ਟਰੀ ਹਾਈਵੇਜ ਪ੍ਰਾਜੈਕਟ ਮੰਨਜੂਰ ਕਰਨ ਦੀ ਅਪੀਲ

0
220
Harbhajan Singh calls on Union Minister Nitin Gadkari
New Delhi, Apr 07 (ANI): Punjab PWD Minister Harbhajan Singh meets Union Road Transport and Highways Minister, Nitin Gadkari and urged him for sanction of new national highway projects, in New Delhi on Thursday. (ANI Photo)

Harbhajan Singh calls on Union Minister Nitin Gadkari ਕੇਂਦਰ ਸਰਕਾਰ ਨੂੰ ਨਵੇਂ ਰਾਸ਼ਟਰੀ ਹਾਈਵੇਜ ਪ੍ਰਾਜੈਕਟ ਮੰਨਜੂਰ ਕਰਨ ਦੀ ਅਪੀਲ

  • ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ
ਇੰਡੀਆ ਨਿਊਜ਼, ਨਵੀਂ ਦਿੱਲੀ/ਚੰਡੀਗੜ,
ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਨਵੇਂ ਰਾਸ਼ਟਰੀ ਮਾਰਗ ਪ੍ਰਾਜੈਕਟਾਂ ਨੂੰ ਜਲਦੀ ਮੰਨਜੂਰ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਸੜਕੀ ਆਵਾਜਾਈ ਅਤੇ ਹਾਈਵੇਜ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਇਸ ਸਬੰਧੀ ਮੁਲਾਕਾਤ ਕੀਤੀ ਗਈ ਅਤੇ ਸੂਬੇ ਨੂੰ ਸੜਕਾਂ ਦੇ ਬੁਨਿਆਦੀ ਢਾਂਚੇ ਪੱਖੋਂ ਮੁਲਕ ਦਾ ਮੋਹਰੀ ਸੂਬਾ ਬਣਾਉਣ ਲਈ ਖਾਕਾ ਪੇਸ਼ ਕੀਤਾ ਗਿਆ।
ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਮੀਟਿੰਗ ਦੌਰਾਨ ਸੂਬੇ ਦੀਆਂ 9 ਮੁੱਖ ਸੜਕਾਂ ਨੂੰ ਕੌਮੀ ਮਾਰਗ ਐਲਾਨਣ ਲਈ ਅਪੀਲ ਕੀਤੀ ਜਿਨਾਂ ਵਿਚ ਬੰਗਾ-ਗੜਸ਼ੰਕਰ-ਆਨੰਦਪੁਰ ਸਾਹਿਬ-ਨੈਣਾ ਦੇਵੀ ਸੜਕ, ਨਵਾਂ ਸ਼ਹਿਰ-ਰਾਹੋਂ-ਮਾਛੀਵਾੜਾ-ਸਮਰਾਲਾ ਸੜਕ ਅਤੇ ਗੁਰਦਾਸਪੁਰ-ਮੁਕੇਰੀਆਂ-ਤਲਵਾੜਾ ਸੜਕ ਸ਼ਾਮਲ ਹਨ।
ਸੂਬੇ ਦੇ ਪੇਂਡੂ ਖੇਤਰਾਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਅਤੇ ਕਿਸਾਨਾਂ ਲਈ ਸੁਖਾਲੀ ਪਹੁੰਚ ਦੀ ਸਹੂਲਤ ਲਈ ਸੂਬੇ ਦੇ ਕੈਬਨਿਟ ਮੰਤਰੀ ਵੱਲੋਂ ਸ੍ਰੀ ਗਡਕਰੀ ਨੂੰ ਪੰਜਾਬ ਦੇ ਨਵੇਂ ਪ੍ਰਸਤਾਵਤ ਐਕਪ੍ਰੈਸਵੇਜ ਦੇ ਨਾਲ-ਨਾਲ ਸਰਵਿਸ ਸੜਕਾਂ ਦਾ ਨਿਰਮਾਣ ਕਰਨ ਦੀ ਵੀ ਅਪੀਲ ਕੀਤੀ ਗਈ।

9 ਮੁੱਖ ਸੜਕਾਂ ਨੂੰ ਕੌਮੀ ਮਾਰਗ ਐਲਾਨਣ ਲਈ ਅਪੀਲ Harbhajan Singh calls on Union Minister Nitin Gadkari

ਮੀਟਿੰਗ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਨਾਲ ਮੌਜੂਦ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਵੱਲੋਂ ਸੂਬੇ ਦੇ ਕੇਂਦਰੀ ਸੜਕ ਅਤੇ ਬੁਨਿਆਦੀ ਢਾਂਚਾ ਦੇ ਸਲਾਨਾ ਫੰਡ ਨੂੰ ਵਧਾ ਕੇ 300 ਕਰੋੜ ਕੀਤੇ ਜਾਣ ਦੀ ਮੰਗ ਵੀ ਕੀਤੀ ਹੈ।
ਉਨਾਂ ਅੱਗੇ ਜਾਣਕਾਰੀ ਦਿੱਤੀ ਸੂਬਾ ਸਰਕਾਰ ਸਾਲ 2022-23 ਲਈ 3300 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਸ਼ੁਮਾਰ ਵਾਲਾ ਸਲਾਨਾ ਐਕਸ਼ਨ ਪਲਾਨ ਕੇਂਦਰੀ ਸੜਕ ਆਵਾਜਾਈ ਤੇ ਹਾਈਵੇਜ ਮੰਤਰਾਲੇ ਨੂੰ ਮੰਨਜੂਰੀ ਲਈ ਦਾਖਲ ਕਰਨ ਜਾ ਰਹੀ ਹੈ। ਇਨਾਂ ਪ੍ਰਾਜੈਕਟਾਂ ਵਿਚ ਸ਼ਹਿਰਾਂ ਜਿਵੇਂ ਕਪੂਰਥਲਾ, ਫਿਰੋਜਪੁਰ, ਸ੍ਰੀ ਮੁਕਤਸਰ ਸਾਹਿਬ ਲਈ ਬਾਈਪਾਸ, ਸੂਬੇ ਅੰਦਰ ਘੱਟ ਚੌੜੀਆਂ ਸੜਕਾਂ ਨੂੰ ਚਹੁੰ-ਮਾਰਗੀ ਬਣਾਉਣ ਤੋਂ ਇਲਾਵਾ ਨਵੇਂ ਵੱਧ ਉਚਾਈ ਵਾਲੇ ਪੁੱਲਾਂ (ਐਚ.ਐਲ.ਬੀ.)ਅਤੇ ਰੇਲਵੇ ਉਪਰਲੇ ਪੁਲ (ਆਰ.ਓ.ਬੀ.)  ਸ਼ਾਮਲ ਹਨ।
ਮੀਟਿੰਗ ਵਿਚ ਮੈਂਬਰ (ਪ੍ਰਾਜੈਕਟ) ਕੌਮੀ ਮਾਰਗ ਅਥਾਰਟੀ, ਭਾਰਤ ਮਨੋਜ ਕੁਮਾਰ, ਮੁੱਖ ਇੰਜਨੀਅਰ ਕੌਮੀ ਮਾਰਗ, ਪੰਜਾਬ ਐਨ.ਆਰ.ਗੋਇਲ ਤੋਂ ਇਲਾਵਾ ਕੇਂਦਰੀ ਸੜਕ ਤੇ ਹਾਈਵੇਜ ਅਤੇ ਲੋਕ ਨਿਰਮਾਣ ਵਿਭਾਗ ਪੰਜਾਬ ਦੇ ਅਧਿਕਾਰੀ ਹਾਜਰ ਸਨ।Harbhajan Singh calls on Union Minister Nitin Gadkari
SHARE