India News (ਇੰਡੀਆ ਨਿਊਜ਼), Harjot Singh Bains, ਚੰਡੀਗੜ੍ਹ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਗੁਣਤਾਮਿਕ ਸੁਧਾਰ ਲਈ ਕਈ ਪ੍ਰੋਜੈਕਟ ਚਲਾਏ ਜਾ ਰਹੇ ਹਨ। ਜਿਸ ਦੇ ਤਹਿਤ ‘ਮਿਸ਼ਨ ਸਮਰੱਥ’ ਦੇ ਬੇਸਲਾਈਨ ਟੈਸਟਿੰਗ ਅਤੇ ਮਿਡ ਲਾਈਨ ਟੈਸਟਿੰਗ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਲਈ ਇੱਕ ਰੋਜ਼ਾ ਵਰਕਸ਼ਾਪ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਆਡੀਟੋਰੀਅਮ ਵਿਖੇ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ ਅਤੇ ਸੈ.ਸਿੱ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ ਅਤੇ ਸੈ.ਸਿੱ) ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਵੱਲੋਂ ਭਾਗ ਲਿਆ ਗਿਆ।
ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਹੋਏ ਸੁਧਾਰ
ਵਰਕਸ਼ਾਪ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਜਮਾਤਵਾਰ ਅਤੇ ਵਿਸ਼ਾਵਾਰ ਨਤੀਜਿਆਂ ਦੇ ਸੰਬੰਧ ਵਿੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ‘ਮਿਸ਼ਨ ਸਮਰੱਥ’ ਤਹਿਤ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਹੋਏ ਸੁਧਾਰ ਬਾਰੇ ਖ਼ੁਸ਼ੀ ਜਾਹਿਰ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਉਹਨਾਂ ਦੇ ਜ਼ਿਲ੍ਹੇ ਵਿਚਲੀਆਂ ਬੈਸਟ ਪ੍ਰੈਕਟਿਸ ਹਾਜਰੀਨ ਨਾਲ ਸਾਂਝੀਆਂ ਵੀ ਕੀਤੀਆਂ ਗਈਆਂ। ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਉਹਨਾਂ ਦੇ ਜ਼ਿਲ੍ਹੇ ਵਿਚਲੀਆਂ ਬੈਸਟ ਪ੍ਰੈਕਟਿਸ ਹਾਜਰੀਨ ਨਾਲ ਸਾਂਝੀਆਂ ਵੀ ਕੀਤੀਆਂ ਗਈਆਂ।
ਇਹ ਵੀ ਪੜ੍ਹੋ :Weather Update Orange Alert Issued : ਮੌਸਮ ਵਿਭਾਗ ਵੱਲੋਂ ਪੰਜਾਬ ਦੇ 15 ਜਿਲਿਆਂ ਨੂੰ ਲੈ ਕੇ ਸੰਘਣੀ ਧੁੰਦ ਸਬੰਧੀ ਔਰੇਂਜ ਅਲਰਟ ਜਾਰੀ