Harjot Singh Bains : ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਨਾਲ ਪੂਰਾ ਕਰ ਰਹੀ ਹੈ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

0
134
Harjot Singh Bains
ਮੰਤਰੀ ਹਰਜੋਤ ਸਿੰਘ ਬੈਂਸ ਨੇ ਗਣਤੰਤਰ ਦਿਵਸ ਮੌਕੇ ਸਰਕਾਰੀ ਕਾਲਜ ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ।

India News (ਇੰਡੀਆ ਨਿਊਜ਼), Harjot Singh Bains, ਚੰਡੀਗੜ੍ਹ : ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ, ਭਾਸ਼ਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ।

ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਜਿਵੇਂ ਕਿ ਕਰਤਾਰ ਸਿੰਘ ਸਰਾਭਾ, ਸਰਦਾਰ ਭਗਤ ਸਿੰਘ, ਸੁਖਦੇਵ, ਸਰਦਾਰ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਹਰਦਿਆਲ ਅਤੇ ਲਾਲਾ ਲਾਜਪਤ ਰਾਏ ਅਤੇ ਸਾਡੇ ਸੰਵਿਧਾਨ ਦੇ ਨਿਰਮਾਤਾ ਡਾਕਟਰ ਬੀ ਆਰ ਅੰਬੇਦਕਰ ਦੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਸਾਨੂੰ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਕੁਰਬਾਨੀਆਂ ਦਾ 80 ਪ੍ਰਤੀਸ਼ਤ ਤੋਂ ਵੱਧ ਹਿੱਸਾ ਪੰਜਾਬੀਆਂ ਹਿੱਸੇ ਆਉਣ ‘ਤੇ ਮਾਣ ਹੈ।

ਆਤਮ ਨਿਰਭਰ ਬਣਾਉਣ ਦਾ ਸਿਹਰਾ ਵੀ ਸਾਡੇ ਮਿਹਨਤੀ ਲੋਕਾਂ ਸਿਰ

ਉਨ੍ਹਾਂ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਈਆਂ ਗਦਰ ਲਹਿਰ, ਬੱਬਰ ਅਕਾਲੀ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾਮਾਰੂ ਅਤੇ ਪਗੜੀ ਸੰਭਾਲ ਜੱਟਾਂ ਵਰਗੀਆਂ ਲਹਿਰਾਂ ਨੂੰ ਆਜ਼ਾਦੀ ਦੀ ਲਹਿਰ ਦੀ ਮਜ਼ਬੂਤ ਨੀਂਹ ਵਜੋਂ ਯਾਦ ਕਰਦਿਆਂ ਕਿਹਾ ਕਿ ਆਜ਼ਾਦੀ ਬਾਅਦ ਕਰੜਾ ਸੰਘਰਸ਼ ਕਰਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਦਾ ਸਿਹਰਾ ਵੀ ਸਾਡੇ ਮਿਹਨਤੀ ਲੋਕਾਂ ਸਿਰ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਸ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਸਹੁੰ ਚੁੱਕ ਕੇ ਆਪਣਾ ਸਫ਼ਰ ਸ਼ੁਰੂ ਕੀਤਾ ਸੀ, ਉਹ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰੀ ਤਨਦੇਹੀ ਨਾਲ ਨਿਭਾਅ ਰਹੀ ਹੈ।

ਆਮ ਲੋਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਮਿਆਰੀ ਸਿਹਤ ਸੇਵਾਵਾਂ

ਸਿੱਖਿਆ ਮੰਤਰੀ ਨੇ ਕਿਹਾ ਕਿ ਦਹਾਕਿਆਂ ਬਾਅਦ ਅਸਲ ਅਰਥਾਂ ਵਿੱਚ ਪੰਜਾਬ ਨੂੰ ਚੁਣੀ ਹੋਈ ਸਰਕਾਰ ਹੁਣ ਮਿਲੀ ਹੈ ਜਿਹੜੀ ਲੋਕਤੰਤਰ ਦੀ ਭਾਵਨਾ ਲੋਕਾਂ ਦੀ, ਲੋਕਾਂ ਦੁਆਰਾ ਅਤੇ ਲੋਕਾਂ ਲਈ ਸਰਕਾਰ ਨੂੰ ਪੂਰਾ ਕਰਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸਿਹਤ, ਸਿੱਖਿਆ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ, ਬਿਜਲੀ ਸੁਧਾਰ ਅਤੇ ਸਬਸਿਡੀਆਂ ਅਤੇ ਮਾਲੀਆ ਪੈਦਾ ਕਰਨ ਵਿੱਚ ਮਿਸਾਲ ਕਾਇਮ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਸੰਕਲਪ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਹਨ ਅਤੇ ਸਕੂਲ ਆਫ਼ ਐਮੀਨੈਂਸ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਸੰਸਥਾਵਾਂ ਦੇ ਉੱਚ ਮਿਆਰਾਂ ਦੇ ਬਰਾਬਰ ਬਣਾਉਣ ਲਈ ਇੱਕ ਕ੍ਰਾਂਤੀਕਾਰੀ ਤਬਦੀਲੀ ਸਾਬਤ ਹੋ ਰਹੇ ਹਨ।

ਮੁਫਤ ਘਰੇਲੂ ਬਿਜਲੀ ਦਾ ਜ਼ੀਰੋ ਬਿੱਲ

ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਦੀ ਉਗਰਾਹੀ ਵਿੱਚ ਵਾਧੇ ਨੇ ਭਗਵੰਤ ਸਿੰਘ ਮਾਨ ਸਰਕਾਰ ਦੀ ਸੂਬੇ ਨੂੰ ਆਪਣੇ ਵਿੱਤੀ ਸਾਧਨਾਂ ਨਾਲ ਲੋਕਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਦ੍ਰਿੜਤਾ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਫਤ ਘਰੇਲੂ ਬਿਜਲੀ ਦਾ ਜ਼ੀਰੋ ਬਿੱਲ ਵਾਲੇ 90 ਫੀਸਦੀ ਖਪਤਕਾਰਾਂ ਨੂੰ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਅਸੀਂ ਥਰਮਲ ਪਲਾਂਟ ਖਰੀਦਿਆ ਹੈ।

ਉਨ੍ਹਾਂ ਆਪਣੇ ਵਿਭਾਗ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਗੱਲ ਕਰਦਿਆਂ ਕਿਹਾ ਕਿ 117 ਸਕੂਲ ਆਫ਼ ਐਮੀਨੈਂਸ, ਸਿੰਗਾਪੁਰ ਵਿਖੇ ਪ੍ਰਿੰਸੀਪਲਾਂ ਨੂੰ ਅੰਤਰਰਾਸ਼ਟਰੀ ਉੱਚ ਮਿਆਰੀ ਸਿਖਲਾਈ ਅਤੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਅਹਿਮਦਾਬਾਦ ਵਿਖੇ ਹੈੱਡ ਮਾਸਟਰਾਂ ਦੀ ਸਿਖਲਾਈ ਨੇ ਸਿੱਖਿਆ ਵਿਭਾਗ ਦੇ ਇਤਿਹਾਸ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ। ਇਸ ਤੋਂ ਇਲਾਵਾ, ਅਸੀਂ ਹਾਲ ਹੀ ਵਿੱਚ ਤਬਾਦਲਾ ਨੀਤੀ ਨੂੰ ਹੋਰ ਆਸਾਨ ਬਣਾਉਣ ਲਈ ਨਵੀਂ ਅਤੇ ਪਾਰਦਰਸ਼ੀ ਟ੍ਰਾਂਸਫਰ ਨੀਤੀ ਲਿਆਂਦੀ ਹੈ।

22 ਮਹੀਨਿਆਂ ਦੇ ਕਾਰਜਕਾਲ ਦੀਆਂ ਪ੍ਰਮੁੱਖ ਪ੍ਰਾਪਤੀਆਂ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ, ਸ਼ਹੀਦ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵਿੱਚ ਵਾਧਾ, 550 ਭ੍ਰਿਸ਼ਟ ਸਿਆਸੀ ਲੋਕਾਂ ਅਤੇ ਅਧਿਕਾਰੀਆਂ ਵਿਰੁੱਧ ਕਾਰਵਾਈ, ਪੰਜਾਬ ਦੇ 39406 ਨੌਜਵਾਨਾਂ ਨੂੰ ਨੌਕਰੀਆਂ ਦੇਣ ਤੋਂ ਇਲਾਵਾ 12710 ਐਡਹਾਕ/ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, 664 ‘ਆਪ’ ਕਲੀਨਿਕ ਖੋਲ੍ਹੇ ਜਾਣੇ, ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਲਈ ਸੜ੍ਹਕ ਸੁਰੱਖਿਆ ਫੋਰਸ ਦੀ ਸਥਾਪਨਾ, ਪੰਜਾਬ ਨੂੰ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਬਣਾਉਣਾ, ਅੰਤਰਰਾਸ਼ਟਰੀ ਅਤੇ ਰਾਸ਼ਟਰੀ ਖਿਡਾਰੀਆਂ ਨੂੰ ਕੁੱਲ 70 ਕਰੋੜ ਰੁਪਏ ਦੇ ਭਾਰੀ ਨਕਦ ਇਨਾਮ, 43 ਨਾਗਰਿਕ ਕੇਂਦਰਿਤ ਸੇਵਾਵਾਂ ਦੀ ਡੋਰ ਸਟੈਪ ਡਿਲੀਵਰੀ ਕੇਵਲ 1076 ਨੰਬਰ ਡਾਇਲ ਕਰਕੇ ਦੇਣਾ, ਇੰਤਕਾਲਾਂ ਦੇ ਬਕਾਇਆ ਨੂੰ ਖਤਮ ਕਰਨ ਲਈ ਜਨਤਕ ਮਾਲ ਲੋਕ ਅਦਾਲਤਾਂ ਲਾਉਣਾ, ਸਾਡੇ 22 ਮਹੀਨਿਆਂ ਦੇ ਕਾਰਜਕਾਲ ਦੀਆਂ ਪ੍ਰਮੁੱਖ ਪ੍ਰਾਪਤੀਆਂ ਹਨ।

ਰਾਸ਼ਟਰ ਪ੍ਰਤੀ ਅਸਧਾਰਨ ਯੋਗਦਾਨ

ਮਰਹੂਮ ਸੁਤੰਤਰਤਾ ਸੈਨਾਨੀਆਂ ਕੇਹਰ ਸਿੰਘ ਬਾਸਮਾ ਅਤੇ ਨੱਥਾ ਸਿੰਘ ਲਾਂਡਰਾ ਦੇ ਪਰਿਵਾਰਿਕ ਮੈਂਬਰਾਂ (ਕੁਲਬੀਰ ਸਿੰਘ ਅਤੇ ਹਰਦੀਪ ਸਿੰਘ) ਨੂੰ ਸਿੱਖਿਆ ਮੰਤਰੀ ਵੱਲੋਂ ਇਸ ਦਿਨ ਦੀ ਵਧਾਈ ਦਿੱਤੀ ਗਈ ਜਦਕਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਕਰਨਲ ਮਨਪ੍ਰੀਤ ਸਿੰਘ (ਸੇਵਾ ਮੈਡਲ) ਦੀ ਪਤਨੀ ਜਗਮੀਤ ਗਰੇਵਾਲ, ਹਵਾਲਦਾਰ ਰਣਜੋਧ ਸਿੰਘ (ਸ਼ੌਰਿਆ ਚੱਕਰ) ਦੀ ਪਤਨੀ ਅਨੀਤਾ ਰਾਣੀ, ਹਵਾਲਦਾਰ ਕਸ਼ਮੀਰੀ ਲਾਲ ਦੀ ਪਤਨੀ ਸੁਨੀਤਾ ਕੁਮਾਰੀ ਅਤੇ ਹੈੱਡ ਕਾਂਸਟੇਬਲ ਸਤਬੀਰ ਸਿੰਘ ਦੀ ਪਤਨੀ ਸਵਿਤਾ ਰਾਣੀ ਨੂੰ ਰਾਸ਼ਟਰ ਪ੍ਰਤੀ ਅਸਧਾਰਨ ਯੋਗਦਾਨ ਨੂੰ ਯਾਦ ਕਰਨ ਲਈ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ।

ਸਰਕਾਰੀ ਵਿਭਾਗਾਂ ਦੇ ਵਧੀਆ ਸੇਵਾਵਾਂ ਦੇਣ ਵਾਲੇ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੀ.ਐੱਸ.ਪੀ.ਸੀ.ਐੱਲ. ਅਤੇ ਖੇਤੀਬਾਡ਼ੀ ਵਿਭਾਗ ਦੀਆਂ ਝਾਕੀਆਂ ਨੂੰ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਜਦਕਿ ਭਾਗ ਲੈਣ ਵਾਲੇ ਹੋਰ ਵਿਭਾਗਾਂ; ਸਿਹਤ ਵਿਭਾਗ, ਜੰਗਲਾਤ ਵਿਭਾਗ, ਜ਼ਿਲ੍ਹਾ ਪੁਲਿਸ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਡੋਰ ਸਟੈਪ ਡਿਲੀਵਰੀ ਨੂੰ ਹੌਂਸਲਾ ਵਧਾਊ ਇਨਾਮ ਦਿੱਤੇ ਗਏ। ਸਮਾਜਿਕ ਪ੍ਰਾਪਤੀਆਂ ਅਤੇ ਸਰਕਾਰੀ ਵਿਭਾਗਾਂ ਦੇ ਵਧੀਆ ਸੇਵਾਵਾਂ ਦੇਣ ਵਾਲੇ 62 ਵਿਅਕਤੀਆਂ ਨੂੰ ਪੰਜਾਬ ਸਰਕਾਰ ਦੇ ਪਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਗਿਆ।

ਜਦਕਿ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ 21 ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਵਿਲੱਖਣ ਅਕਾਦਮਿਕ ਅਤੇ ਖੇਡ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਸਵੱਛ ਭਾਰਤ ਸਰਵੇਖਣ ਵਿੱਚ ਉੱਤਰੀ ਭਾਰਤ ਦੇ ਸ਼ਹਿਰਾਂ ਵਿੱਚੋਂ ਐਮ ਸੀ ਮੋਹਾਲੀ ਨੂੰ ਨੰਬਰ ਇੱਕ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੇ 14 ਮੁਲਾਜ਼ਮਾਂ ਦੀ ਵੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ ਅਤੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ :Irrigation Department Of Punjab : ਨਰਵਾਣਾ ਬ੍ਰਾਂਚ ਤੋਂ 17000 ਏਕੜ ਬਰਾਨੀ ਜ਼ਮੀਨ ਦੀ ਸਿੰਚਾਈ ਹੋਵੇਗੀ, ਨਹਿਰੀ ਵਿਭਾਗ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

 

SHARE