Harpal Cheema welcomed court’s decision ਅਕਾਲੀ ਆਗੂ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਜੇਲ ਭੇਜਣ ਦੇ ਫ਼ੈਸਲੇ ਦਾ ਸਵਾਗਤ: ਹਰਪਾਲ ਸਿੰਘ ਚੀਮਾ

0
212
Harpal Cheema welcomed court's decision

ਜਗਤਾਰ ਸਿੰਘ ਭੁੱਲਰ, ਚੰਡੀਗੜ :  
Harpal Cheema welcomed court’s decision : ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮਾਣਯੋਗ ਆਦਲਤ ਵੱਲੋਂ ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਜੇਲ ਭੇਜਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ,” ਮਾਣਯੋਗ ਅਦਾਲਤ ਦੇ ਫ਼ੈਸਲੇ ਦਾ ਬਹੁਤ- ਬਹੁਤ ਸਵਾਗਤ ਹੈ। ਜਿਹੜਾ ਕੰਮ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਨੂੰ ਕਰਨਾ ਚਾਹੀਦਾ ਸੀ, ਉਹ ਕੰਮ ਮਾਣਯੋਗ ਅਦਾਲਤ ਨੇ ਕੀਤਾ ਹੈ।”

ਚੀਮਾ ਨੇ ਕਿਹਾ ਕਿ ਪੰਜਾਬ ‘ਚ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕੇਵਲ ਅਕਾਲੀ ਆਗੂ ਮਜੀਠੀਆ ਨੂੰ ਜੇਲ ਜਾਣ ‘ਤੇ ਚੁੱਪ ਨਹੀਂ ਬੈਠੇਗੀ, ਸਗੋਂ ਡਰੱਗ ਮਾਫੀਆ ਦੀਆਂ ਜੜਾਂ ਵੱਢਣ ਦਾ ਕੰਮ ਕਰੇਗੀ। ਜ਼ਿਕਰਯੋਗ ਹੈ ਕਿ ਮੋਹਾਲੀ ਦੀ ਇੱਕ ਅਦਾਲਤ ਨੇ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤੱਕ ਜੇਲ ਭੇਜਿਆ ਹੈ, ਜਿਨਾਂ ਨੂੰ ਨਸ਼ੇ ਨਾਲ ਸੰਬੰਧ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ 23 ਫਰਵਰੀ ਤੱਕ ਜ਼ਮਾਨਤ ਦਿੱਤੀ ਗਈ ਸੀ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿੱਛਲੀ ਅਕਾਲੀ- ਭਾਜਪਾ ਸਰਕਾਰ ਵਾਂਗ ਮੌਜ਼ੂਦਾ ਕਾਂਗਰਸ ਸਰਕਾਰ ਵੀ ਨਸ਼ੇ ਦੀ ਵਪਾਰੀਆਂ ਅਤੇ ਉਨਾਂ ਦੇ ਚਰਚਿਤ ਸਿਆਸੀ ਆਕਿਆਂ ਨੂੰ ਸ਼ਰੇਆਮ ਬਚਾਉਂਦੀ ਰਹੀ ਹੈ ਅਤੇ ਗਰੀਬ ਲੋਕਾਂ ਦੇ ਕੇਸ ਦਰਜ ਕਰਕੇ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਂਦੀ ਰਹੀ ਹੈ।

ਉਨਾਂ ਦੋਸ਼ ਲਾਇਆ ਕਿ ਕਾਂਗਰਸ ਦੀ ਚੰਨੀ ਸਰਕਾਰ ਅਤੇ ਮਜੀਠੀਆ ਇੱਕ- ਦੂਜੇ ਦੀ ਮਦਦ ਨਾਲ ਡਰੱਗ ਮਾਮਲੇ ਨੂੰ ਲਟਕਾਉਣ ਲਈ ਨਵੇਂ -ਨਵੇਂ ਹੱਥਕੰਡੇ ਅਪਣਾਉਂਦੇ ਰਹੇ ਹਨ। ਇਸੇ ਲਈ ਕਾਂਗਰਸ ਸਰਕਾਰ ਨੇ ਨਸ਼ੇ ਮਾਮਲੇ ‘ਚ ਮਾਣਯੋਗ ਹਾਈਕੋਰਟ ਵੱਲੋਂ ਗਠਤ ਕੀਤੀ ਐਸ.ਟੀ.ਐਫ਼ ਦੀ ਰਿਪੋਰਟ ਨੂੰ ਲੋਕਾਂ ਸਾਹਮਣੇ ਨਹੀਂ ਰੱਖਿਆ, ਸਗੋਂ ਰਿਪੋਰਟ ਸੀਲਬੰਦ ਹੋਣ ਦੀ ਆੜ ਵਿੱਚ ਕਾਂਗਰਸ ਸਰਕਾਰ ਲਗਾਤਾਰ ਡਰੱਗ ਮਾਫੀਆ ਅਤੇ ਉਸ ਦੇ ਸਿਆਸੀ ਸਰਪ੍ਰਸਤਾਂ ਨੂੰ ਬਚਾਉਣ ਦੇ ਯਤਨ ਕਰਦੀ ਰਹੀ ਹੈ।

ਪੁਲੀਸ ਦੀ ਜਾਂਚ ‘ਤੇ ਲੋਕਾਂ ਨੂੰ ਵਿਸ਼ਵਾਸ਼ ਨਹੀਂ ਰਿਹਾ Harpal Cheema welcomed court’s decision

Big shock to Bikram Majithia

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਸਰਕਾਰ, ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਬਾਦਲ ਰਲਮਿਲ ਕੇ ਕਾਨੂੰਨ ਦੀਆਂ ਅੱਖਾਂ ‘ਚ ਘੱਟਾ ਪਾਉਂਦੇ ਰਹੇ ਹਨ। ਡਰੱਗ ਮਾਮਲੇ ‘ਚ ਜਿਹੜਾ ਬੰਦਾ (ਬਿਕਰਮ ਮਜੀਠੀਆ) ਕਈ ਸਾਲ ਪਹਿਲਾਂ ਜੇਲ ਵਿੱਚ ਹੋਣਾ ਚਾਹੀਦਾ ਸੀ, ਪਿੱਛਲੀਆਂ ਸਰਕਾਰਾਂ ਅਤੇ ਪੰਜਾਬ ਪੁਲੀਸ ਦੀ ਮਾੜੀ ਕਾਰਗੁਜਾਰੀ ਦੇ ਚੱਲਦਿਆਂ ਉਸ ਬੰਦੇ (ਮਜੀਠੀਆ) ਨੂੰ ਮਾਣਯੋਗ ਅਦਾਲਤ ਨੂੰ ਜੇਲ ਸੁੱਟਣਾ ਪਿਆ।

ਉਨਾਂ ਕਿਹਾ ਕਿ ਮਜੀਠੀਆ ਖਿਲਾਫ਼ ਡਰੱਗ ਮਾਮਲਾ ਲੰਮੇ ਸਮੇਂ ਤੋਂ ਲਟਕਦਾ ਆ ਰਿਹਾ ਹੈ, ਕਿਉਂਕਿ ਕਾਂਗਰਸ ਅਤੇ ਭਾਜਪਾ ਸਰਕਾਰਾਂ ਨੇ ਅਦਾਲਤ ਵਿੱਚ ਠੋਸ ਸਬੂਤ ਪੇਸ਼ ਨਹੀਂ ਕੀਤੇ ਸਨ। ‘ਆਪ’ ਆਗੂ ਨੇ ਕਿਹਾ ਕਿ ਡਰੱਗ ਮਾਮਲੇ ‘ਚ ਪੰਜਾਬ ਪੁਲੀਸ ਵੱਲੋਂ ਅਦਾਲਤ ਕੋਲੋਂ ਮਜੀਠੀਆ ਦੇ ਪੁਲੀਸ ਰਿਮਾਂਡ ਦੀ ਮੰਗ ਹੀ ਨਹੀਂ ਕੀਤੀ ਗਈ, ਇਸ ਲਈ ਹੁਣ ਪੁਲੀਸ ਦੀ ਜਾਂਚ ‘ਤੇ ਲੋਕਾਂ ਨੂੰ ਵਿਸ਼ਵਾਸ਼ ਨਹੀਂ ਰਿਹਾ। ਹੁਣ ਜ਼ਰੂਰੀ ਹੈ ਕਿ ਮਾਣਯੋਗ ਹਾਈਕੋਰਟ ਦੀ ਨਿਗਰਾਨੀ ‘ਚ ਹੀ ਮਜੀਠੀਆ ਕੋਲੋਂ ਪੁੱਛ ਪੜਤਾਲ ਕੀਤੀ ਜਾਵੇ।

ਚੀਮਾ ਨੇ ਕਿਹਾ ਕਿ ਬਾਦਲਾਂ ਦੇ 10 ਸਾਲਾਂ ਰਾਜ ਤੋਂ ਲੈ ਕੇ ਕਾਂਗਰਸ ਦੇ ਰਾਜ ਵਿੱਚ ਨਸ਼ੇ ਦਾ ਕਹਿਰ ਜਾਰੀ ਰਿਹਾ ਅਤੇ ਲੱਖਾਂ ਨੌਜਵਾਨ ਨਸ਼ੇ ਕਾਰਨ ਮਾਰੇ ਗਏ। ਇਸ ਲਈ ਬਿਕਰਮ ਮਜੀਠੀਆ ਨੂੰ ਜੇਲ ਭੇਜਣ ਨਾਲ ਮਾਮਲਾ ਪੂਰੀ ਤਰਾਂ ਹੱਲ ਨਹੀਂ ਹੋਵੇਗਾ। ਸਗੋਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ੇ ਮਾਫੀਆ ਦੇ ਸਿਆਸੀ ਸਰਪ੍ਰਸਤਾਂ ਖਿਲਾਫ਼ ਹੋਰ ਉਚਿਤ ਕਾਨੂੰਨੀ ਕਾਰਵਾਈ ਕਰੇਗੀ ਤਾਂ ਜੋ ਨਸ਼ੇ ਮਾਫੀਆ ਦੀਆਂ ਜੜਾਂ ਵੱਢੀਆਂ ਜਾਣ। ਉਨਾਂ ਕਿਹਾ ਕਿ ‘ਆਪ’ ਦੀ ਸਰਕਾਰ ਕਿਸੇ ਵੀ ਸਿਆਸੀ ਵਿਅਕਤੀ ਜਾਂ ਅਧਿਕਾਰੀ ਨੂੰ ਨਹੀਂ ਬਖਸ਼ੇਗੀ, ਜਿਹੜਾ ਨਸ਼ੇ ਮਾਮਲੇ ‘ਚ ਸ਼ਾਮਲ ਹੋਇਆ, ਭਾਂਵੇ ਉਹ ਸਿਆਸੀ ਵਿਅਕਤੀ ਆਮ ਆਦਮੀ ਪਾਰਟੀ ਦੇ ਆਗੂ ਜਾਂ ਵਿਧਾਇਕ ਹੀ ਕਿਉਂ ਨਾ ਹੋਵੇ।

ਇਹ ਵੀ ਪੜ੍ਹੋ : Big shock to Bikram Majithia ਬਿਕਰਮ ਮਜੀਠੀਆ ਨੂੰ ਵੱਡਾ ਝਟਕਾ, 8 ਮਾਰਚ ਤੱਕ ਰਹਿਣਗੇ ਨਿਆਂਇਕ ਹਿਰਾਸਤ ‘ਚ

ਇਹ ਵੀ ਪੜ੍ਹੋ : Bhagwant Mann Target Congress on Drug issue ਭਗਵੰਤ ਮਾਨ ਨੇ ਕਾਂਗਰਸ ਸਰਕਾਰ ‘ਤੇ ਚੁੱਕੇ ਸਵਾਲ

ਇਹ ਵੀ ਪੜ੍ਹੋ : Parkash Singh Badal Appeared In Hoshiarpur Court ਅਕਾਲੀ ਦਲ ਦੀ ਸਿਆਸੀ ਮਾਨਤਾ ਰੱਦ ਕਰਨ ਦੀ ਮੰਗ

ਇਹ ਵੀ ਪੜ੍ਹੋ : Deep Sidhu’s Antim Ardas ਕੇਸਰੀ ਝੰਡਾ ਮਾਰਚ ਨਾਲ ਨੌਜਵਾਨਾਂ ਵੱਲੋਂ ਦੀਪ ਸਿੱਧੂ ਨੂੰ ਅੰਤਿਮ ਸਲਾਮੀ

Connect With Us : Twitter Facebook

SHARE