India News (ਇੰਡੀਆ ਨਿਊਜ਼), Harpal Singh Cheema, ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅੱਜ ਸੰਗਰੂਰ ਕੋਟ ਕੰਪਲੈਕਸ ਵਿੱਚ ਉਦਘਾਟ ਕਰਨ ਪਹੁੰਚੇ ਜਿੱਥੇ ਉਹਨਾਂ ਨੇ ਵਕੀਲਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ। ਸੰਗਰੂਰ ਬਾਰ ਐਸੋਸੀਏਸ਼ਨ ਦੇ ਚੁਣੇ ਗਏ ਨਵੇਂ ਪ੍ਰਧਾਨ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਗੱਲ ਕਰਦੇ ਹੋਏ ਹਰਪਾਲ ਚੀਮਾ ਨੇ ਕਿਹਾ ਸੰਗਰੂਰ ਕੋਰਟ ਨਾਲ ਮੇਰੀ ਪੁਰਾਣੀ ਸਾਂਝ ਹੈ। ਜਿਸ ਕਰਕੇ ਅੱਜ ਮੈਨੂੰ ਇੱਥੇ ਬਾਰ ਐਸੋਸੀਏਸ਼ਨ ਵੱਲੋਂ ਬੁਲਾਇਆ ਗਿਆ ਸੀ।
ਕੈਬਨਟ ਮੰਤਰੀ ਅਮਨ ਅਰੋੜਾ ਦੀ ਜਮਾਨਤ ਰੱਦ
ਪੰਜਾਬ ਵਿੱਚ ਹੋ ਰਹੇ ਵਿਰੋਧ ਨੂੰ ਲੈ ਕੇ ਹਰਪਾਲ ਚੀਮਾ ਨੇ ਕਿਹਾ ਕਿ ਸਾਡੇ ਵੱਲੋਂ ਜੋ ਜਾਇਜ਼ ਮੰਗਾਂ ਨੇ ਸਭ ਦੀਆਂ ਮੰਨੀਆਂ ਜਾ ਰਹੀਆਂ ਹਨ। ਪੰਜਾਬ ਦੇ ਕੈਬਨਟ ਮੰਤਰੀ ਅਮਨ ਅਰੋੜਾ ਦੀ ਜਮਾਨਤ ਰੱਦ ਹੋਣ ਨੂੰ ਲੈ ਕੇ ਜਦੋਂ ਸਵਾਲ ਪੁੱਛਿਆ ਗਿਆ ਤਾਂ ਹਰਪਾਲ ਚੀਮਾ ਨੇ ਕਿਹਾ ਕਿ ਮੈਂ ਇਸ ਉੱਤੇ ਕੋਈ ਵੀ ਟਿੱਪਣੀ ਨਹੀਂ ਕਰਨਾ ਚਾਹੁੰਦਾ ਕਿਉਂਕਿ ਇਹ ਮਸਲਾ ਮਾਨਯੋਗ ਕੋਰਟ ਦੇ ਅਧੀਨ ਚੱਲ ਰਿਹਾ ਹੈ।
ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਲਗਾਤਾਰ ਸੰਮਣ
ਇਸ ਨੂੰ ਲੈ ਕੇ ਵੀ ਹਰਪਾਲ ਚੀਮਾ ਨੇ ਕਿਹਾ ਕਿ ਸਾਡੇ ਵੱਲੋਂ ਜੋ ਜਾਇਜ਼ ਮੰਗਾਂ ਸੀ ਉਹਨਾਂ ਦੀਆਂ ਮੰਨੀਆਂ ਚ ਗਈਆਂ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਲਗਾਤਾਰ ਸੰਮਣ ਕੀਤੇ ਜਾ ਰਹੇ ਹਨ। ਇਸ ਬਾਰੇ ਜਦੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਤੋਂ ਪੁੱਛਿਆ ਗਿਆ ਤਾਂ ਉਹਨਾਂ ਨੇ ਕਿਹਾ ਕਿ ਈਡੀ ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਜਵਾਬ ਦੇ ਦਿੱਤਾ ਹੈ।
ਇਹ ਵੀ ਪੜ੍ਹੋ :Weather Update Orange Alert Issued : ਮੌਸਮ ਵਿਭਾਗ ਵੱਲੋਂ ਪੰਜਾਬ ਦੇ 15 ਜਿਲਿਆਂ ਨੂੰ ਲੈ ਕੇ ਸੰਘਣੀ ਧੁੰਦ ਸਬੰਧੀ ਔਰੇਂਜ ਅਲਰਟ ਜਾਰੀ
ਇਹ ਵੀ ਪੜ੍ਹੋ :Sanyukt Kisan Morcha : ਭਲਕੇ ਸੰਯੁਕਤ ਕਿਸਾਨ ਮੋਰਚਾ ਬਰਨਾਲਾ ਵਿਖੇ ਕਰੇਗਾ ਵੱਡੀ ਕਿਸਾਨ ਮਹਾ ਪੰਚਾਇਤ