Harsimrat Badal on Ukraine Crisis ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾ ਕੇ ਉਹਨਾਂ ਨੂੰ ਸੁਰੱਖਿਅਤ ਭਾਰਤ ਲਿਆਂਦਾ ਜਾਵੇ : ਹਰਸਿਮਰਤ ਕੌਰ ਬਾਦਲ

0
209
Harsimrat Badal on Ukraine Crisis

ਜਗਤਾਰ ਸਿੰਘ ਭੁੱਲਰ, ਚੰਡੀਗੜ੍ਹ :
Harsimrat Badal on Ukraine Crisis :
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੁੰ ਅਪੀਲ ਕੀਤੀ ਕਿ ਉਹ ਰੂਸ ਵੱਲੋਂ ਕੀਤੇ ਹਮਲੇ ਤੋਂ ਬਾਅਦ ਯੂਕਰੇਨ ਵਿਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਉਹਨਾਂ ਨੁੰ ਸੁਰੱਖਿਅਤ ਭਾਰਤ ਲਿਆਉਣ ਲਈ ਕਦਮ ਚੁੱਕਣ ।

ਹਰਸਿਮਰਤ ਕੌਰ ਨੇ ਯੂਕਰੇਨ ਦੇ ਵੱਖ ਵੱਖ ਕਾਲਜਾਂ ਵਿਚ ਪੜ੍ਹਦੇ ਪੰਜਾਬ ਦੇ 33 ਵਿਦਿਆਰਥੀਆਂ ਦੀ ਸੂਚੀ ਸਾਂਝੀ ਕੀਤੀ। ਉਹਨਾਂ ਕਿਹਾ ਕਿ ਅਜਿਹੀ ਸੰਭਾਵਨਾ ਹੈ ਕਿ ਇਹਨਾਂ 33 ਵਿਦਿਆਰਥੀਆਂ ਤੋਂ ਇਲਾਵਾ ਹੋਰ ਵੀ ਪੰਜਾਬੀ ਤੇ ਦੇਸ਼ ਦੇ ਹੋਰ ਲੋਕ ਵੀ ਯੂਕਰੇਨ ਵਿਚ ਫਸੇ ਹੋਣ।

ਯੂਕਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ : ਹਰਸਿਮਰਤ ਕੌਰ ਬਾਦਲ Harsimrat Badal on Ukraine Crisis

ਉਨ੍ਹਾਂ ਨੇ ਕਿਹਾ ਕਿ ਯੂਕਰੇਨ ਵਿਚ ਭਾਰਤੀ ਸਫਾਰਤਖਾਨੇ ਰਾਹੀਂ ਇਕਜੁੱਟ ਯਤਨ ਹੋਣੇ ਚਾਹੀਦੇ ਹਨ ਤਾਂ ਜੋ ਉਥੇ ਫਸੇ ਵਿਦਿਆਰਥੀਆਂ ਤੇ ਹੋਰ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਇਹ ਸੰਭਾਵਨਾ ਵੀ ਪਤਾ ਲਾਈ ਜਾਣੀ ਚਾਹੀਦੀ ਹੈ ਕਿ ਫਲਾਈਟਾਂ ਬੰਦ ਹੋਣ ਤੋਂ ਬਾਅਦ ਹੁਣ ਸਾਰੇ ਭਾਰਤੀਆਂ ਨੂੰ ਯੂਕਰੇਨ ਵਿਚੋਂ ਸੜਕ ਰਸਤੇ ਕੱਢਣ ਲਈ ਕੀ ਕੀਤਾ ਜਾ ਸਕਦਾ ਹੈ।
ਸ੍ਰਬਾਦਲ ਨੇ ਕੇਂਦਰੀ ਵਿਦੇਸ਼ ਮੰਤਰਾਲੇ ਵਿਚ ਸਕੱਤਰ ਪੱਛਮੀ ਰੀਨਤ ਸੰਧੂ ਕੋਲ ਵੀ ਪਹੁੰਚ ਕਰ ਕੇ ਬੇਨਤੀ ਕੀਤੀ ਕਿ ਯੂਕਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ।

Also Read : The Situation In Ukraine 24 Hours After The War ਯੁੱਧ ਦੌਰਾਨ 137 ਯੂਕਰੇਨੀਆਂ ਦੀ ਗਈ ਜਾਣ, 316 ਜ਼ਖਮੀ

Connect With Us : Twitter Facebook

SHARE