HDFC Bank Rob Foiled : ਸਰਹੱਦੀ ਕਸਬਾ ਖੇਮਕਰਨ ਵਿੱਚ ਬੀਤੀ ਰਾਤ ਬੈਂਕ ਲੁੱਟਣ ਦੀ ਨੀਅਤ ਨਾਲ ਚੋਰਾਂ ਨੇ ਐਚ.ਡੀ.ਐਫ.ਸੀ.ਬੈਂਕ ਦੀ ਪਿਛਲੀ ਦੀਵਾਰ ਤੋੜ ਕੇ ਫ਼ਰਾਰ ਹੋ ਗਏ। ਬੈਂਕ ਦੀ ਸ਼ਾਖਾ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਜਿਸ ਦੀ ਸੂਚਨਾ ਥਾਣਾ ਖੇਮਕਰਨ ਦੇ ਮੁਖੀ ਇੰਸਪੈਕਟਰ ਕੰਵਲਜੀਤ ਰਾਏ ਨੇ ਦਿੱਤੀ। ਮੌਕੇ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਇੰਸਪੈਕਟਰ ਕੰਵਲਜੀਤ ਰਾਏ ਪਾਰਟੀ ਸਮੇਤ ਪਹੁੰਚੇ ਅਤੇ ਲੁਟੇਰਿਆਂ ਦੀ ਇਸ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ ‘ਤੇ ਸੂਚਨਾ ਮਿਲੀ ਸੀ ਕਿ ਐੱਚ.ਡੀ.ਐੱਫ.ਸੀ. ਬੈਂਕ ਖੇਮਕਰਨ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅਜਿਹੇ ਨਾਪਾਕ ਇਰਾਦਿਆਂ ਵਾਲੇ ਵਿਅਕਤੀਆਂ ਨੂੰ ਭਜਾਉਣ ਲਈ ਤੁਰੰਤ ਕਾਰਵਾਈ ਕੀਤੀ ਗਈ।
ਜਦੋਂ ਉਹ ਪੁਲਿਸ ਪਾਰਟੀ ਸਮੇਤ ਪਹੁੰਚੇ ਤਾਂ ਦੇਖਿਆ ਕਿ ਬੈਂਕ ਦੀ ਪਿਛਲੀ ਕੰਧ ਚੋਰਾਂ ਵੱਲੋਂ ਤੋੜੀ ਗਈ ਸੀ ਤਾਂ ਜੋ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਸਕੇ | ਪਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਸ ਨੂੰ ਨਾਕਾਮ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਲਦੀ ਹੀ ਇਨ੍ਹਾਂ ਦਾ ਪਤਾ ਲਗਾ ਕੇ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਨਾਪਾਕ ਇਰਾਦਿਆਂ ਵਾਲੇ ਵਿਅਕਤੀਆਂ ਨੂੰ ਕਾਬੂ ਕੀਤਾ ਜਾ ਸਕੇ।
Also Read : ਦੇਰ ਰਾਤ ਹਰਿਮੰਦਰ ਸਾਹਿਬ ਨੇੜੇ ਧਮਾਕਾ
Also Read : ਲੁਧਿਆਣਾ ਦੇ ਬਾਲ ਸੁਧਾਰ ਘਰ ਤੋਂ ਕੈਦੀ ਅਤੇ ਤਾਲਾਬੰਦ ਫਰਾਰ
Also Read : ਹਰਿਮੰਦਰ ਸਾਹਿਬ ਨੇੜੇ ਅੱਜ ਸਵੇਰੇ ਫਿਰ ਧਮਾਕਾ ਹੋਇਆ