Health Department Team : ਬਿਮਾਰੀਆਂ ਤੋਂ ਬਚਾਉ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਚੈਕਿੰਗ

0
136
Health Department Team

India News (ਇੰਡੀਆ ਨਿਊਜ਼), Health Department Team, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ‘ਚ ਸੂਬੇ ਦੇ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਲਈ ਵਿੱਢੀ ਮੁਹਿੰਮ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਨੂੰ ਜਾਰੀ ਰੱਖਦਿਆਂ ਐਸ.ਏ.ਐਸ ਨਗਰ ਦੇ ਜੁਝਾਰ ਨਗਰ ਇਲਾਕੇ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਚੈਕਿੰਗ ਕੀਤੀ ਗਈ।

ਸਿਵਲ ਸਰਜਨ ਐਸ.ਏ.ਐਸ ਨਗਰ ਡਾ. ਮਹੇਸ਼ ਕੁਮਾਰ ਅਹੂਜਾ, ਸੀਨੀਅਰ ਰੀਜ਼ਨਲ ਡਾਇਰੈਕਟਰ ਡਾ. ਅਮਰਜੀਤ ਕੌਰ, ਸਟੇਟ ਪ੍ਰੋਗਰਾਮ ਅਫ਼ਸਰ ਡਾ. ਅਰਸ਼ਦੀਪ ਕੌਰ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਸਟੇਟ ਐਂਟੋਮੋਲੋਜਿਸਟ ਨਿਜਾਤਇੰਦਰ ਸਿੰਘ, ਅਸਿਸਟੈਂਟ ਪ੍ਰੋਗਰਾਮ ਅਫ਼ਸਰ ਬਲਜੀਤ ਕੌਰ ਸਮੇਤ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ ਨੇੜਲੇ ਜੁਝਾਰ ਨਗਰ ਇਲਾਕੇ ਵਿਚ ਚੈਕਿੰਗ ਕੀਤੀ, ਜਿਸ ਦੌਰਾਨ ਕਈ ਥਾਵਾਂ ਉਤੇ ਮੱਛਰਾਂ ਦਾ ਲਾਰਵਾ ਪਾਇਆ ਗਿਆ।

ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਜਾਗਰੂਕ ਕਰਨਾ

ਅਧਿਕਾਰੀਆਂ ਨੇ ਬਾਅਦ ਵਿਚ ਇਕ ਮੀਟਿੰਗ ਕਰਕੇ ਦੱਸਿਆ ਕਿ ਭਾਵੇਂ ਸੂਬੇ ਵਿੱਚ ਡੇਂਗੂ ਦੇ ਕੇਸਾਂ ਵਿਚ ਕਮੀ ਆਉਣੀ ਸ਼ੁਰੂ ਹੋ ਗਈ ਹੈ ਪਰ ਫਿਰ ਵੀ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ ਅਤੇ ਉਹ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇ ਕੇ ਇਸ ਜਾਨਲੇਵਾ ਬਿਮਾਰੀ ਤੋਂ ਆਸਾਨੀ ਨਾਲ ਬਚ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਜਾਗਰੂਕ ਕਰਨਾ ਹੈ, ਪਰ ਇਸ ਦੇ ਬਾਵਜੂਦ ਵੀ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਰਨੇ ਵਧਾਏ ਜਾਣ ਦੀ ਹਦਾਇਤ ਕੀਤੀ।

ਮਿਠਾਈ ਦੀਆਂ ਦੁਕਾਨਾਂ ਉਪਰ ਮੱਛਰ ਦੇ ਲਾਰਵਾ ਦੀ ਚੈਕਿੰਗ ਕੀਤੀ ਗਈ। ਟੀਮ ਨੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਮੱਛਰ ਦੇ ਲਾਰਵੇ ਦੇ ਹੌਟਸਪੌਟਸ ਦਾ ਨਿਰੀਖਣ ਕੀਤਾ ਜਿਨ੍ਹਾਂ ਵਿਚ ਕੂਲਰ, ਫਰਿਜ਼ਾਂ ਦੇ ਪਿੱਛੇ ਟਰੇਆਂ, ਗਮਲਿਆਂ ਹੇਠ ਰੱਖੀਆਂ ਟਰੇਆਂ, ਪੰਛੀਆਂ ਵਾਸਤੇ ਪਾਣੀ ਨਾਲ ਭਰੇ ਭਾਂਡੇ ਅਤੇ ਖੁੱਲ੍ਹੇ ਵਿੱਚ ਪਏ ਬਰਤਨ ਸ਼ਾਮਲ ਸਨ।

‘ਡੇਂਗੂ ਤੋਂ ਸਾਵਧਾਨੀ ਵਰਤਣ ਤੇ ਜਾਗਰੂਕਤਾ ਦੀ ਜਰੂਰਤ’

ਸੀਨੀਅਰ ਮੈਡੀਕਲ ਅਫ਼ਸਰ ਸਿਹਤ ਬਲਾਕ ਘੜੂੰਆਂ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਡੇਂਗੂ ਇੱਕ ਘਾਤਕ ਬਿਮਾਰੀ ਹੈ ਅਤੇ ਇਸ ਨੂੰ ਤਾਂ ਹੀ ਰੋਕਿਆ ਜਾ ਸਕਦਾ ਹੈ ਜੇਕਰ ਅਸੀਂ ਆਪਣੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਈਏ। ਤੇਜ਼ ਬੁਖਾਰ ਹੋਣਾ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜ੍ਹਿਆਂ ਅਤੇ ਨੱਕ ਵਿਚੋਂ ਖੂਨ ਵਗਣਾ ਡੇਂਗੂ ਬੁਖਾਰ ਦੇ ਮੁੱਖ ਲੱਛਣ ਹਨ।

ਉਨ੍ਹਾਂ ਦੱਸਿਆ ਕਿ ਡੇਂਗੂ ਤੋਂ ਘਬਰਾਉਣ ਦੀ ਲੋੜ ਨਹੀਂ ਬਲਕਿ ਬਿਮਾਰੀ ਤੋਂ ਸਾਵਧਾਨੀ ਵਰਤਣ ਤੇ ਜਾਗਰੂਕਤਾ ਦੀ ਜਰੂਰਤ ਹੈ। ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਸਿਹਤ ਕੇਂਦਰਾਂ, ਹੈਲਥ ਤੇ ਵੈਲਨੈਸ ਸੈਂਟਰਾਂ ਤੇ ਸਬ ਸੈਂਟਰਾਂ ਦੇ ਸਟਾਫ ਅਤੇ ਆਸ਼ਾ ਵਰਕਰਾਂ ਵਲੋਂ ਵੱਖ ਵੱਖ ਥਾਵਾਂ ਉਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣ, ਮੱਛਰ ਪੈਦਾ ਹੋਣ ਦੇ ਕਾਰਨ ਅਤੇ ਇਸ ਤੋਂ ਬਚਾਓ ਸਬੰਧੀ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ ……..

Gurudwara Board Elections : ਗੁਰਦੁਆਰਾ ਬੋਰਡ ਚੋਣਾਂ ਲਈ ਮਤਦਾਤਾ ਬਣਨ ਲਈ ਫ਼ਾਰਮ ਦੇ ਨਾਲ ਪਛਾਣ ਦਸਤਾਵੇਜ਼ ਲਾਉਣਾ ਲਾਜ਼ਮੀ

 

SHARE