ਲੁਧਿਆਣਾ’ ਚ ‘ਹੈਲਦੀ ਕੈਂਪਸ’ ਮੁਹਿੰਮ ਦੀ ਸ਼ੁਰੂਆਤ

0
238
Healthy Campus' campaign in Ludhiana
Healthy Campus' campaign in Ludhiana

ਦਿਨੇਸ਼ ਮੌਦਗਿਲ, Ludhiana News (Healthy Campus’ campaign in Ludhiana) : ਨਸ਼ਿਆਂ ਦੇ ਕੋਹੜ ਦੇ ਖਾਤਮੇ ਵਿਰੁੱਧ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵੱਲੋਂ ਅੱਜ ਸਾਂਝੇ ਤੌਰ ‘ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮੰਤਵ ਨਾਲ ਪਹਿਲਦਮੀ ਕਰਦਿਆਂ ‘ਹੈਲਦੀ ਕੈਂਪਸ’ ਦੀ ਸ਼ੁਰੂਆਤ ਕੀਤੀ। ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਕਾਲਜਾਂ ਵਿੱਚ ਜਾਣ ਵਾਲੇ ਅਲ੍ਹੜ ਉਮਰ ਦੇ ਨੌਜਵਾਨਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਹੈl ਤਾਂ ਜੋ ਉਹ ਨਸ਼ਿਆਂ ਤੋਂ ਦੂਰੀ ਬਣਾ ਸਕਣ।

ਸਾਰੀਆਂ ਸਿੱਖਿਆ ਸੰਸਥਾਵਾਂ ਨੂੰ ਸਾਂਝਾ ਪਲੇਟਫਾਰਮ ਮੁਹੱਈਆ ਕਰਵਾਇਆ ਜਾਵੇਗਾ

ਉਨ੍ਹਾਂ ਕਿਹਾ ਕਿ ਹੈਲਦੀ ਕੈਂਪਸ ਦੀ ਪਹਿਲਕਦਮੀ ਤਹਿਤ ਸਾਰੀਆਂ ਸਿੱਖਿਆ ਸੰਸਥਾਵਾਂ ਨੂੰ ਇੱਕ ਜ਼ਿਲ੍ਹਾ ਪੱਧਰੀ ਸਾਂਝਾ ਪਲੇਟਫਾਰਮ ਮੁਹੱਈਆ ਕਰਵਾਇਆ ਜਾਵੇਗਾl ਜਿਸ ਵਿੱਚ ਕਾਲਜਾਂ ਦੇ ਸਹਿਯੋਗ ਨਾਲ ਇੱਕ ਵੈਬਸਾਈਟ ਬਣਾਈ ਜਾਵੇਗੀ l ਜਿੱਥੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਨੂੰ ਸਮਝਣ ਲਈ ਸਾਰੀ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਜਾਵੇਗੀ।

ਨਸ਼ਾ ਵਿਰੋਧੀ ਕਲੱਬਾਂ ਦਾ ਗਠਨ ਕੀਤਾ ਜਾਵੇਗਾ

ਉਨ੍ਹਾਂ ਇਹ ਵੀ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਾ ਵਿਰੋਧੀ ਕਲੱਬਾਂ ਦਾ ਗਠਨ ਵੀ ਕੀਤਾ ਜਾਵੇਗਾ, ਜਿਸ ਵਿੱਚ ਵਿਦਿਆਰਥੀਆਂ ਦੇ ਕੋਰ ਗਰੁੱਪ ਕਾਲਜ ਪੱਧਰ ‘ਤੇ ਵੱਖ-ਵੱਖ ਗਤੀਵਿਧੀਆਂ ਨੂੰ ਯਕੀਨੀ ਬਣਾਉਣਗੇ ਤਾਂ ਜੋ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਵਿਦਿਅਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਕਾਲਜ਼ਾਂ ਵਿੱਚ ਨਸ਼ਾ ਵਿਰੋਧੀ ਮਾਹਿਰ ਬੁਲਾਰਿਆਂ ਨੂੰ ਨਿਯਮਤ ਤੌਰ ‘ਤੇ ਬੁਲਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਦਿਨ ਪ੍ਰਤੀ ਦਿਨ ਤਣਾਅ ਨਾਲ ਨਜਿੱਠਣ ਵਿੱਚ ਸਹਾਇਤਾ ਕਰਨ ਲਈ ਮਨੋਵਿਗਿਆਨੀਆਂ ਨੂੰ ਵੀ ਨਾਲ ਲੈ ਕੇ ਚੱਲਣ।

ਵਿਦਿਅਕ ਸੰਸਥਾਵਾਂ ਨੂੰ ਸਹਿਯੋਗ ਦਾ ਭਰੋਸਾ

ਦੋਵਾਂ ਅਧਿਕਾਰੀਆਂ ਨੇ ਵਿਦਿਅਕ ਸੰਸਥਾਵਾਂ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਸਮੂਹ ਵਿਦਿਅਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਨਾਲ ਇੱਕ ਜ਼ਿਲ੍ਹਾ ਪੱਧਰੀ ਵਟਸਐਪ ਗਰੁੱਪ ਵੀ ਬਣਾਇਆ ਜਾਵੇਗਾ ਤਾਂ ਜੋ ਇਸ ਮੁਹਿੰਮ ਦੇ ਸਬੰਧ ਵਿੱਚ ਯੋਜਨਾਬੰਦੀ ਅਤੇ ਅਮਲ ਦੀ ਰੂਪ ਰੇਖਾ ਸਾਂਝੀ ਕੀਤੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਸ ਅਲਾਮਤ ਵਿਰੁੱਧ ਕਾਲਜ ਵਿੱਚ ਨਿਯਮਤ ਸਹੁੰ ਚੁੱਕ ਸਮਾਗਮ ਕਰਵਾਏ ਜਾਣੇ ਚਾਹੀਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਬੈਂਸ, ਏ.ਡੀ.ਸੀ.ਪੀ. ਪ੍ਰਗਿਆ ਜੈਨ ਅਤੇ ਸ਼ਹਿਰ ਦੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਸੂਬੇ ‘ਚ ਅੱਜ ਤੋਂ ਮੁਫਤ ਬਿਜਲੀ ਮਿਲੇਗੀ, ਇਹ ਲੋਕ ਹੋਣਗੇ ਪਾਤਰ

ਇਹ ਵੀ ਪੜ੍ਹੋ:  16 ਕਿਲੋ ਹੈਰੋਇਨ ਬਰਾਮਦ, 4 ਤਸਕਰ ਗਿਰਫ਼ਤਾਰ

ਸਾਡੇ ਨਾਲ ਜੁੜੋ : Twitter Facebook youtube

SHARE