India News (ਇੰਡੀਆ ਨਿਊਜ਼), Helpline Number 1076, ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪਾਰਟੀ ਵੱਲੋਂ ਸੱਤਾ ਦੇ ਵਿੱਚ ਆਂਦਿਆਂ ਹੀ ਵੱਖ-ਵੱਖ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਜਿਸ ਦੇ ਤਹਿਤ ਲੋਕਾਂ ਦੇ ਘਰ ਬੈਠਿਆਂ ਹੀ ਸਰਕਾਰੀ ਕੰਮ ਹੋਣਗੇ।
ਸੀਐਮ ਭਗਵੰਤ ਮਾਨ ਵੱਲੋਂ ਜਨਤਾ ਨਾਲ ਕੀਤੇ ਇਸ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ। ਅੱਜ ਲੁਧਿਆਣਾ ਤੋਂ ਸਰਕਾਰ ਤੁਹਾਡੇ ਦੁਆਰ ਸਕੀਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਕੀਮ ਦੇ ਤਹਿਤ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ 43 ਸਰਕਾਰੀ ਕੰਮ ਲੋਕਾਂ ਦੇ ਘਰ ਬੈਠਿਆਂ ਹੀ ਫੋਨ ਦੇ ਦੁਆਰਾ ਹੋਣਗੇ।
ਅਸਲਾ ਲਾਇਸੈਂਸ, ਆਧਾਰ ਕਾਰਡ ਅਤੇ ਸਟੈਂਪ ਪੇਪਰ
ਸਰਕਾਰ ਤੁਹਾਡੇ ਦੁਆਰ ਸਕੀਮ ਦੇ ਤਹਿਤ ਹੈਲਪ ਲਾਈਨ ਨੰਬਰ 1076 ਜਾਰੀ ਕਰ ਦਿੱਤਾ ਗਿਆ ਹੈ। ਜਿਸ ਨੂੰ ਡਾਇਲ ਕਰਨ ਤੋਂ ਬਾਅਦ ਸਰਕਾਰੀ ਅਧਿਕਾਰੀ ਤੁਹਾਡੇ ਤੱਕ ਪਹੁੰਚ ਕਰਨਗੇ। ਤਰੀਕ ਅਤੇ ਸਮਾਂ ਤੈਅ ਕਰਨ ਤੋਂ ਬਾਅਦ ਕੰਮ ਪ੍ਰਤੀ ਫੀਸ ਦੀ ਜਾਣਕਾਰੀ ਦਿੱਤੀ ਜਾਵੇਗੀ। ਸਰਕਾਰੀ ਕੰਮ ਘਰ ਬੈਠਿਆਂ ਹੀ ਹੋਣਗੇ।
ਇਸ ਸਕੀਮ ਤਹਿਤ ਪੰਜਾਬ ਦੇ ਲੋਕਾਂ ਨੂੰ ਘਰ ਬੈਠਿਆਂ ਵੱਖ-ਵੱਖ ਵਿਭਾਗਾਂ ਦੀਆਂ 43 ਨਾਗਰਿਕ ਸੇਵਾਵਾਂ ਦਾ ਲਾਭ ਮਿਲ ਸਕੇਗਾ ਜਿਨ੍ਹਾਂ ਵਿੱਚ ਜਨਮ, ਵਿਆਹ, ਮੌਤ, ਆਮਦਨ, ਰਿਹਾਇਸ਼, ਜਾਤੀ, ਪੇਂਡੂ ਖੇਤਰ, ਸਰਹੱਦੀ ਖੇਤਰ, ਪੱਛੜੇ ਖੇਤਰ, ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ, ਜ਼ਮੀਨ ਦੀ ਹੱਦਬੰਦੀ ਸਰਟੀਫਿਕੇਟ ਅਤੇ ਹੋਰ ਸਹੂਲਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ, ਸੂਬਾ ਸਰਕਾਰ ਨੇ ਅਸਲਾ ਲਾਇਸੈਂਸ, ਆਧਾਰ ਕਾਰਡ ਅਤੇ ਸਟੈਂਪ ਪੇਪਰ ਦੀ ਸੇਵਾ ਨੂੰ ਸਕੀਮ ਦੇ ਦਾਇਰੇ ਵਿੱਚੋਂ ਬਾਹਰ ਰੱਖਿਆ ਹੈ।
ਲੁਧਿਆਣਾ ਤੋਂ ਕੇਜਰੀਵਾਲ ਕਰਨਗੇ ਸ਼ੁਰੂਆਤ
ਸਰਕਾਰ ਤੁਹਾਡੇ ਦੁਆਰ ਸਕੀਮ ਦੀ ਸ਼ੁਰੂਆਤ 10 ਦਸੰਬਰ ਨੂੰ ਲੁਧਿਆਣਾ ਤੋਂ ਕੀਤੀ ਜਾ ਰਹੀ ਹੈ ਸੀਐਮ ਭਗਵੰਤ ਮਾਨ ਅਤੇ ਆਪ ਸੁਪਰੀਮੋ ਕੇਜਰੀਵਾਲ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ਤੇ ਲੁਧਿਆਣਾ ਤੋਂ ਸਕੀਮ ਦੀ ਸ਼ੁਰੂਆਤ ਕਰਨਗੇ ਇਸ ਦੌਰਾਨ ਇੱਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ।
ਆਮ ਆਦਮੀ ਪਾਰਟੀ ਦੇ ਸਟੇਟ ਕੁਆਰਡੀਨੇਟਰ ਐਡਵੋਕੇਟ ਬਿਕਰਮਜੀਤ ਪਾਸੀ ਨੇ ਕਿਹਾ ਕਿ ਲੁਧਿਆਣਾ ਨੇੜੇ ਚੰਡੀਗੜ੍ਹ ਰੋਡ ਉੱਤੇ ਧਨਾਨਸੂ ਪਿੰਡ ਦੇ ਕੋਲ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਜਿਸ ਦੇ ਵਿੱਚ ਸੀਐਮ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸਰਕਾਰ ਤੁਹਾਡੇ ਦੁਆਰ ਸਕੀਮ ਦੀ ਸ਼ੁਰੂਆਤ ਕਰਨਗੇ।
ਇਹ ਵੀ ਪੜ੍ਹੋ :Patiala Jail : ਪਟਿਆਲਾ ਜੇਲ: ਆਪਸ ਦੇ ਵਿੱਚ ਭੀੜੇ ਕੈਦੀ, ਜਖਮੀ