Honor Killing : ਬਠਿੰਡਾ’ ਚ ਅਨਖ ਦੀ ਖਾਤਰ ਭਰਾ ਵੱਲੋਂ ਭੈਣ ਤੇ ਜੀਜੇ ਦਾ ਕਤਲ

0
149
Honor Killing

India News (ਇੰਡੀਆ ਨਿਊਜ਼), Honor Killing, ਚੰਡੀਗੜ੍ਹ : ਬਠਿੰਡਾ, ਤੁੰਗ ਵਾਲੀ ਗਲੀ ਤੋਂ ਰਿਸ਼ਤਿਆਂ ਨੂੰ ਤਾਰ – ਤਾਰ ਕਰ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਅਨਖ ਦੀ ਖਾਤਰ ਇੱਕ ਭਰਾ ਵੱਲੋਂ ਆਪਣੀ ਭੈਣ ਅਤੇ ਜੀਜੇ ਦਾ ਕਤਲ ਕਰ ਦਿੱਤਾ ਗਿਆ ਹੈ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਕੋਰਟ ਮੈਰਿਜ ਕਤਲ ਦੀ ਵਜਹਾ

ਦੱਸਿਆ ਜਾ ਰਿਹਾ ਹੈ ਕਿ ਅਣਖ ਖਾਤਰ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪਰਿਵਾਰਾਂ ਦੀ ਸਹਿਮਤੀ ਤੋਂ ਬਿਨਾਂ ਮੁੰਡੇ ਅਤੇ ਕੁੜੀ ਨੇ ਕੋਰਟ ਮੈਰਿਜ ਕਰਵਾਈ ਸੀ। ਜਿਸ ਨੂੰ ਲੈਨੂੰ ਲੈ ਕੇ ਦੋਸ਼ੀ ਵੱਲੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਮੁੰਡਾ ਆਪਣੀ ਘਰਵਾਲੀ ਨੂੰ ਮਿਲਣ ਆਇਆ ਸੀ। ਦੋਸ਼ੀ ਨੇ ਗੁੱਸੇ ਵਿੱਚ ਆ ਕੇ ਆਪਣੇ ਜੀਜੇ ਦਾ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਪੁਲਿਸ ਮੁਲਾਜ਼ਮ ਦੱਸਿਆ ਜਾ ਰਿਹਾ ਹੈ।

ਮੌਕੇ ਤੇ ਪਹੁੰਚੀ ਪੁਲਿਸ ਨੇ ਘਟਨਾ ਤੋਂ ਬਾਅਦ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :Police Action Against Illegal Mining : ਪਠਾਨਕੋਟ’ ਚ ਨਾਜਾਇਜ਼ ਮਾਈਨਿੰਗ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ

 

SHARE