ਹਸਪਤਾਲ ਦਾ ਅਕਾਊਂਟੈਂਟ 25000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ Hospital accountant arrested for accepting bribe of Rs 25,000

0
179
Hospital accountant arrested for accepting bribe of Rs 25,000
Hospital accountant arrested for accepting bribe of Rs 25,000

ਹਸਪਤਾਲ ਦਾ ਅਕਾਊਂਟੈਂਟ 25000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ Hospital accountant arrested for accepting bribe of Rs 25000

  • ਵਿਜੀਲੈਂਸ ਵੱਲੋਂ ਹਸਪਤਾਲ ਦਾ ਅਕਾਊਂਟੈਂਟ 25000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ
ਇੰਡੀਆ ਨਿਊਜ਼ ਚੰਡੀਗੜ੍ਹ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਤਾਇਨਾਤ ਅਕਾਊਂਟੈਂਟ-ਕਮ-ਕੈਸ਼ੀਅਰ, ਧਰਮਵੀਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਧਰਮਵੀਰ ਨੂੰ ਸ਼ਿਕਾਇਤਕਰਤਾ ਰਵਿੰਦਰ ਕੁਮਾਰ ਵਾਸੀ ਮੁਰਾਦਵਾਲਾ ਭੋਮਗੜ, ਜਿਲਾ ਫਾਜ਼ਿਲਕਾ ਦੀ ਸ਼ਿਕਾਇਤ ਉਪਰ ਗ੍ਰਿਫਤਾਰ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਮੁੱਦਈ ਰਵਿੰਦਰ ਕੁਮਾਰ ਕੋਲ ਸਿਵਲ ਹਸਪਤਾਲ ਫਾਜਿ਼ਲਕਾ ਵਿਖੇ ਕੰਟੀਨ ਦਾ ਠੇਕਾ ਹੈ ਤੇ ਉਸ ਵੱਲੋਂ ਮੁਹੱਈਆ ਕਰਵਾਏ ਜਾਂਦੇ ਖਾਣੇ ਆਦਿ ਦੇ ਬਿੱਲ ਧਰਮਵੀਰ ਅਕਾਊਂਟੈਂਟ ਵੱਲੋਂ ਪਾਸ ਕਰਵਾਏ ਜਾਂਦੇ ਹਨ।
ਸ਼ਿਕਾਇਤਕਰਤਾ ਨੇ ਵਿਜੀਲੈੰਸ ਬਿਉਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਅਕਾਊਂਟੈਂਟ ਨੇ ਉਸ ਤੋਂ ਬਿਲਾਂ ਨੂੰ ਪਾਸ ਕਰਾਉਣ ਬਦਲੇ 30000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।
 ਬੁਲਾਰੇ ਨੇ ਦੱਸਿਆ ਕਿ ਵਿਜੀਲੈੰਸ ਵੱਲੋਂ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਪਾਸੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 25000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ।

ਬੁਲਾਰੇ ਨੇ ਦੱਸਿਆ ਕਿ ਦੋਸ਼ੀ ਖਿਲਾਫ ਮੁਕੱਦਮਾ ਨੰਬਰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਹੇਠ ਥਾਣਾ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਮੁਕੱਦਮਾ ਦੀ ਅਗਲੇਰੀ ਤਫਤੀਸ਼ ਅਮਲ ਵਿੱਚ ਹੈ। Hospital accountant arrested for accepting bribe of Rs 25,000

Also Read : ਦਿੱਲੀ ਦੇ ਸਿੱਖਿਆ ਮਾਡਲ ਨੂੰ ਪੰਜਾਬ ਵਿੱਚ ਅਪਣਾਇਆ ਜਾਵੇਗਾ Distributed Rs. 179 crore under Post Matric Scholarship

Also Read : ਪਟਿਆਲੇ ਦੀ ਘਟਨਾ ਸਰਕਾਰ ਦੀ ਪ੍ਰਸ਼ਾਸਨਿਕ ਅਣਗਹਿਲੀ, ਗੈਰ-ਜ਼ਿੰਮੇਵਾਰਾਨਾ ਸਿਆਸਤ ਦਾ ਨਤੀਜਾ Sukhbir Singh Badal expressed concern

Also Read : ਸੂਬੇ ਵਿੱਚ ਅਮਨ-ਸ਼ਾਂਤੀ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ : ਭਗਵੰਤ ਮਾਨ Clash in Patiala

SHARE