ਵਿਜੇ ਕੁਮਾਰ ਜੰਜੂਆ ਨੇ ਪੰਜਾਬ ਦੇ 41ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

0
200
I.A.S. Officer Vijay Kumar Janjua, Chief Secretary of Punjab, Mahatma Gandhi State Institute of Public Administration,
I.A.S. Officer Vijay Kumar Janjua, Chief Secretary of Punjab, Mahatma Gandhi State Institute of Public Administration,
  • ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਦਾ ਡਾਇਰੈਕਟਰ ਜਨਰਲ ਲਗਾਇਆ

ਇੰਡੀਆ ਨਿਊਜ਼ PUNJAB NEWS: 1989 ਬੈਚ ਦੇ ਆਈ.ਏ.ਐਸ. ਅਧਿਕਾਰੀ ਵਿਜੇ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਲਿਆ। ਜੰਜੂਆ ਨੇ ਅਨਿਰੁੱਧ ਤਿਵਾੜੀ ਦੀ ਥਾਂ ਪੰਜਾਬ ਦੇ ਨਵੇਂ ਮੁੱਖ ਸਕੱਤਰ ਦਾ ਅਹੁਦਾ ਸਾਂਭਿਆ ਜਿਨ੍ਹਾਂ ਨੂੰ ਹੁਣ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਦਾ ਡਾਇਰੈਕਟਰ ਜਨਰਲ ਲਗਾਇਆ ਹੈ।

ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਜੰਜੂਆ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਸੰਭਾਲਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕੀਤਾ ਜਿਸ ਵਿੱਚ ਪੇਂਡੂ ਵਿਕਾਸ, ਉਦਯੋਗ, ਕਿਰਤ, ਪਸ਼ੂ ਪਾਲਣ ਆਦਿ ਸ਼ਾਮਲ ਹਨ। ਉਨ੍ਹਾਂ ਭਾਰਤ ਸਰਕਾਰ ਵਿਚ ਹੁੰਦਿਆਂ ਉਦਯੋਗਿਕ ਨੀਤੀ ਅਤੇ ਪ੍ਰੋਤਸਾਹਨ ਵਿਭਾਗ ਵਿੱਚ ਡਾਇਰੈਕਟਰ (ਉਦਯੋਗ) ਵਜੋਂ ਤਿੰਨ ਸਾਲ ਲਈ ਸੇਵਾ ਨਿਭਾਈ।

 

ਜੰਜੂਆ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਸੰਭਾਲਣਗੇ

 

ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਆਪਣੇ ਕਾਰਜਕਾਲ ਦੌਰਾਨ ਜੰਜੂਆ ਨੇ ਐਨ.ਆਈ.ਸੀ. ਦੀ ਮਦਦ ਨਾਲ ਇੱਕ ਸਾਫਟਵੇਅਰ ਪੀ.ਆਰ.ਆਈ.ਐਸ.ਐਮ. (ਪ੍ਰੀਜ਼ਮ) ਤਿਆਰ ਕੀਤਾ ਅਤੇ ਪੰਜਾਬ ਵਿੱਚ ਪਹਿਲੀ ਵਾਰ ਜਾਇਦਾਦਾਂ ਦੀ ਕੰਪਿਊਟਰਾਈਜਡ ਰਜਿਸਟ੍ਰੇਸ਼ਨ ਸ਼ੁਰੂ ਕੀਤੀ।

ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਅਹੁਦਾ ਸੰਭਾਲਣ ਮੌਕੇ ਅਹੁਦਾ ਛੱਡ ਰਹੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂੰ ਪ੍ਰਸਾਦ ਤੋਂ ਇਲਾਵਾ ਸੀਨੀਅਰ ਸਿਵਲ ਅਧਿਕਾਰੀ ਤੇਜਵੀਰ ਸਿੰਘ, ਹੁਸਨ ਲਾਲ, ਅਜੋਏ ਸ਼ਰਮਾ, ਰਜਤ ਅੱਗਰਵਾਲ, ਅਭਿਨਵ ਤ੍ਰਿਖਾ, ਸੋਨਾਲੀ ਗਿਰਿ, ਸੁਮੀਤ ਜਾਰੰਗਲ, ਕੁਮਾਰ ਅਮਿਤ, ਅੰਮ੍ਰਿਤ ਕੌਰ ਗਿੱਲ, ਅਪਨੀਤ ਰਿਆਤ, ਗਿਰੀਸ਼ ਦਿਆਲਨ ਤੇ ਅਮਿਤ ਤਲਵਾੜ ਵੀ ਹਾਜ਼ਰ ਸਨ।

 

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਕੱਲ ਕਰਣਗੇ ਦੂਜਾ ਵਿਆਹ

ਇਹ ਵੀ ਪੜ੍ਹੋ : ਮਾਨ ਨੇ 100 ਦਿਨਾਂ ‘ਚ ਸੂਬੇ ‘ਚ ਕੀ ਅਤੇ ਕਿੰਨਾ ਬਦਲਿਆ?

ਸਾਡੇ ਨਾਲ ਜੁੜੋ : Twitter Facebook youtube

SHARE