Illegal Importation Of Wheat : ਕਣਕ ਦੀ ਗੈਰ ਕਾਨੂੰਨੀ ਆਮਦ ਰੋਕਣ ਲਈ ਪੁਲਿਸ ਨੂੰ ਸਖਤ ਚੌਕਸੀ ਰੱਖਣ ਦੇ ਡੀਸੀ ਵੱਲੋਂ ਨਿਰਦੇਸ਼

0
63
Illegal Importation Of Wheat

India News (ਇੰਡੀਆ ਨਿਊਜ਼), Illegal Importation Of Wheat, ਚੰਡੀਗੜ੍ਹ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਗੁਆਂਢੀ ਰਾਜਾਂ ਤੋਂ ਕਣਕ ਦੀ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਸਖ਼ਤੀ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪੁਲਿਸ ਨੂੰ ਸਖ਼ਤ ਚੌਕਸੀ ਰੱਖਣ ਅਤੇ ਝਰਮੜੀ ਬੈਰੀਅਰ ਅਤੇ ਬਨੂੜ ਤੇਪਲਾ ਰੋਡ ‘ਤੇ ਵਿਸ਼ੇਸ਼ ਅੰਤਰਰਾਜੀ ਸਰਹੱਦੀ ਨਾਕੇ ਲਗਾਉਣ ਲਈ ਆਖਿਆ ਹੈ। ਉਨ੍ਹਾਂ ਜ਼ਿਲ੍ਹਾ ਮੰਡੀ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਦੇ ਸਕੱਤਰਾਂ ਨੂੰ ਸਥਾਨਕ ਮੰਡੀਆਂ ਵਿੱਚ ਹੋਰ ਰਾਜਾਂ ਤੋਂ ਕਣਕ ਦੀ ਆਮਦ ‘ਤੇ ਨਜ਼ਰ ਰੱਖਣ ਦੇ ਹੁਕਮ ਵੀ ਦਿੱਤੇ।

ਕਣਕ ਦੀ ਅਨੁਮਾਨਤ ਆਮਦ ਲਈ ਪ੍ਰਬੰਧ

ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਹਰਿਆਣਾ ਦੀ ਸਰਹੱਦ ਨਾਲ ਲੱਗਦੀਆਂ ਮੰਡੀਆਂ ਵਿੱਚ ਬਾਹਰੋਂ ਵੱਡੀ ਮਾਤਰਾ ਚ ਫ਼ਸਲ ਆਉਣ ਕਾਰਨ ਥਾਂ ਦੀ ਤੰਗੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸਥਾਨਕ ਕਮਿਸ਼ਨ ਏਜੰਟਾਂ ਜਾਂ ਹੋਰ ਪ੍ਰਬੰਧਾਂ ਰਾਹੀਂ ਦੂਜੇ ਰਾਜਾਂ ਤੋਂ ਫਸਲ ਦੀ ਆਮਦ ਕਾਰਨ ਖਰੀਦ ਪ੍ਰਕਿਰਿਆ ਵਿੱਚ ਰੁਕਾਵਟ ਬਣਦੀ ਹੈ। ਜਦ ਕਿ ਕਿ ਸਥਾਨਕ ਸਿਵਲ ਪ੍ਰਸ਼ਾਸਨ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡਾਂ ਤੋਂ ਕਣਕ ਦੀ ਅਨੁਮਾਨਤ ਆਮਦ ਲਈ ਪ੍ਰਬੰਧ ਕਰਦਾ ਹੈ ਪਰ ਇਨ੍ਹਾਂ ਮੰਡੀਆਂ ਵਿੱਚ ਗੁਆਂਢੀ ਰਾਜਾਂ ਤੋਂ ਕਣਕ ਦੀ ਗੈਰ-ਕਾਨੂੰਨੀ ਵਿਕਰੀ ਕਾਰਨ ਪ੍ਰਬੰਧਾਂ ਵਿੱਚ ਮੁਸ਼ਕਿਲ ਆਉਂਦੀ ਹੈ।

ਅੰਤਰਰਾਜੀ ਸਰਹੱਦੀ ਚੌਕੀਆਂ ਸਥਾਪਤ ਕਰਨ ਦੇ ਨਿਰਦੇਸ਼

ਇਸ ਦਾ ਸਖ਼ਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਅੰਤਰਰਾਜੀ ਸਰਹੱਦੀ ਚੌਕੀਆਂ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ‘ਹੋਰ ਰਾਜ ਦੀ ਕਣਕ’ ਜ਼ਿਲ੍ਹੇ ਵਿੱਚ ਨਾ ਆ ਸਕੇ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਪੁਲੀਸ ਨੂੰ ਹਾੜੀ ਦੇ ਮੰਡੀਕਰਨ ਸੀਜ਼ਨ ਦੇ ਮੱਦੇਨਜ਼ਰ ਮੰਡੀਆਂ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਕਰਨ ਦੀ ਵੀ ਅਪੀਲ ਕੀਤੀ ਤਾਂ ਜੋ ਜ਼ਿਲ੍ਹੇ ਵਿੱਚ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਜ਼ਿਲ੍ਹੇ ਵਿੱਚ ਕੁੱਲ 17 ਖਰੀਦ ਕੇਂਦਰ ਬਣਾਏ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਖਰੀਦ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕੁੱਲ 17 ਖਰੀਦ ਕੇਂਦਰ ਬਣਾਏ ਗਏ ਹਨ। ਇਨ੍ਹਾਂ ਵਿੱਚ ਖਰੜ, ਰੁੜਕੀ, ਦਾਊਂ ਮਾਜਰਾ, ਭਾਗੋ ਮਾਜਰਾ, ਸਨੇਟਾ, ਕੁਰਾਲੀ, ਕੱਚਾ ਮੰਡੀ ਯਾਰਡ ਕੁਰਾਲੀ, ਖਿਜਰਾਬਾਦ, ਕੱਚਾ ਮੰਡੀ ਯਾਰਡ ਖਿਜਰਾਬਾਦ, ਡੇਰਾਬੱਸੀ, ਅਮਲਾਲਾ, ਸਮਗੌਲੀ, ਲਾਲੜੂ, ਟਿਵਾਣਾ, ਤਸੰਬਲੀ, ਜਰੋਟ ਅਤੇ ਬਨੂੜ ਸ਼ਾਮਿਲ ਹਨ। ਪਿਛਲੇ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,30,208 ਮੀਟਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ ਸੀ।

ਇਹ ਵੀ ਪੜ੍ਹੋ :Amritsar Fake Encounter Cases : ਅੰਮ੍ਰਿਤਸਰ ਫਰਜੀ ਐਨਕਾਊਂਟਰ ਮਾਮਲੇ ਵਿੱਚ 32 ਸਾਲ ਬਾਅਦ ਪਰਿਵਾਰ ਨੂੰ ਮਿਲਿਆ ਇਨਸਾਫ, ਦੋਸ਼ੀ ਐਸਐਚਓ ਨੂੰ 10 ਸਾਲ ਸਜ਼ਾ 1 ਲੱਖ ਰੁਪਏ ਜੁਰਮਾਨਾ

 

SHARE