ਪਸ਼ੂ ਪਾਲਣ ਮੰਤਰੀ ਭੁੱਲਰ ਵੱਲੋਂ ਲੰਪੀ ਸਕਿੱਨ ਬੀਮਾਰੀ ਦੀ ਰੋਕਥਾਮ ਲਈ ਮੁੱਖ ਦਫ਼ਤਰ ਦੇ ਵੈਟਰਨਰੀ ਅਫ਼ਸਰ ਜ਼ਿਲ੍ਹਿਆਂ ਵਿੱਚ ਤੈਨਾਤ

0
227
Immediate prevention of lumpy skin disease, Officers temporarily deployed in the affected districts with immediate effect, Look at every situation
Immediate prevention of lumpy skin disease, Officers temporarily deployed in the affected districts with immediate effect, Look at every situation
  • ਕਵਰ ਕੀਤੇ ਪਿੰਡਾਂ ਤੇ ਘਰਾਂ ਅਤੇ ਪ੍ਰਭਾਵਤ ਪਸ਼ੂਆਂ ਸਬੰਧੀ ਲਿਖਤੀ ਰਿਪੋਰਟ ਰੋਜ਼ਾਨਾ ਦੁਪਹਿਰ 3 ਵਜੇ ਤੱਕ ਮੁੱਖ ਦਫ਼ਤਰ ਨੂੰ ਭੇਜਣਾ ਯਕੀਨੀ ਬਣਾਉਣ ਦੇ ਆਦੇਸ਼
  • ਅਧਿਕਾਰੀਆਂ ਨੂੰ ਖੇਤਰੀ ਦੌਰੇ ਤੇਜ਼ ਕਰਨ ਲਈ ਕਿਹਾ
ਚੰਡੀਗੜ੍ਹ, PUNJAB NEWS: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਸ਼ੂਆਂ ਨੂੰ ਹੋ ਰਹੀ ਲੰਪੀ ਸਕਿੱਨ ਬੀਮਾਰੀ ਦੀ ਤੁਰੰਤ ਰੋਕਥਾਮ ਲਈ ਮੁੱਖ ਦਫ਼ਤਰ ਵਿਖੇ ਤੈਨਾਤ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਜ਼ਿਆਦਾ ਪ੍ਰਭਾਵਤ ਜ਼ਿਲ੍ਹਿਆਂ ਵਿੱਚ ਆਰਜ਼ੀ ਤੌਰ ‘ਤੇ ਤੈਨਾਤ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਬੀਮਾਰੀ ਵਧਣ ਅਤੇ ਅਮਲੇ ਦੀ ਘਾਟ ਦੇ ਸਨਮੁਖ ਪੰਜ ਜ਼ਿਲ੍ਹਿਆਂ ਵਿੱਚ ਮੁੱਖ ਦਫ਼ਤਰ ਦੇ ਅਧਿਕਾਰੀ ਤੈਨਾਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਵੈਟਰਨਰੀ ਅਫ਼ਸਰ ਡਾ. ਪ੍ਰੀਤੀ ਸਿੰਘ ਦੀ ਆਰਜ਼ੀ ਡਿਊਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਵੈਟਰਨਰੀ ਅਫ਼ਸਰ ਡਾ. ਕਰਨ ਗੋਇਲ ਦੀ ਡਿਊਟੀ ਫ਼ਾਜ਼ਿਲਕਾ, ਵੈਟਰਨਰੀ ਅਫ਼ਸਰ ਡਾ. ਹਰਿੰਦਰ ਸਿੰਘ ਦੀ ਬਰਨਾਲਾ, ਵੈਟਰਨਰੀ ਅਫ਼ਸਰ ਡਾ. ਅਨਿਲ ਸੇਠੀ ਦੀ ਬਠਿੰਡਾ ਅਤੇ ਵੈਟਰਨਰੀ ਅਫ਼ਸਰ ਡਾ. ਪਰਮਪਾਲ ਸਿੰਘ ਦੀ ਡਿਊਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਈ ਗਈ ਹੈ, ਜੋ 31 ਅਗਸਤ ਤੱਕ ਇਨ੍ਹਾਂ ਜ਼ਿਲ੍ਹਿਆਂ ਵਿੱਚ ਹਰ ਸਥਿਤੀ ‘ਤੇ ਨਜ਼ਰ ਰੱਖਣਗੇ ਅਤੇ ਬੀਮਾਰੀ ਦੀ ਰੋਕਥਾਮ ਲਈ ਹਰ ਸੰਭਵ ਉਪਰਾਲਾ ਕਰਨਗੇ। ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਹਾਜ਼ਰ ਹੋਣ ਦੀ ਹਦਾਇਤ ਕੀਤੀ ਗਈ ਹੈ।

Immediate prevention of lumpy skin disease, Officers temporarily deployed in the affected districts with immediate effect, Look at every situation
Immediate prevention of lumpy skin disease, Officers temporarily deployed in the affected districts with immediate effect, Look at every situation

ਕੈਬਨਿਟ ਮੰਤਰੀ ਨੇ ਇਸੇ ਤਰ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਡਾਇਰੈਕਟਰਾਂ ਨੂੰ ਲਿਖਤੀ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਖੇਤਰ ਅਧੀਨ ਸਮੂਹ ਪਸ਼ੂ ਸੰਸਥਾਵਾਂ ਸਣੇ ਖੇਤਰੀ ਦੌਰੇ ਤੇਜ਼ ਕਰਨ।

ਅਧਿਕਾਰੀਆਂ ਨੂੰ ਦੌਰਿਆਂ ਮੌਕੇ ਕਵਰ ਕੀਤੇ ਗਏ ਪਿੰਡਾਂ, ਘਰਾਂ ਅਤੇ ਪ੍ਰਭਾਵਤ ਪਸ਼ੂਆਂ ਦੀ ਗਿਣਤੀ ਸਬੰਧੀ ਲਿਖਤੀ ਰਿਪੋਰਟ ਰੋਜ਼ਾਨਾ ਦੁਪਹਿਰ 3 ਵਜੇ ਤੱਕ ਮੁੱਖ ਦਫ਼ਤਰ ਨੂੰ ਭੇਜਣਾ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਡਿਪਟੀ ਡਾਇਰੈਕਟਰ ਅੱਧਾ ਸਮਾਂ ਆਪੋ-ਆਪਣੇ ਦਫ਼ਤਰ ਵਿਖੇ ਡਿਊਟੀ ਨਿਭਾਉਣਗੇ ਅਤੇ ਅੱਧਾ ਸਮਾਂ ਫ਼ੀਲਡ ਵਿੱਚ ਦੌਰਾ ਕਰਨਗੇ।

ਇਹ ਵੀ ਪੜ੍ਹੋ: ਵਿਭਾਗੀ ਕੰਮਕਾਜ ਵਿੱਚ ਬੇਨਿਯਾਮੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ: ਲਾਲ ਚੰਦ ਕਟਾਰੂਚੱਕ

ਇਹ ਵੀ ਪੜ੍ਹੋ: ਪੰਜਾਬ ਦੀ ਫਾਇਰ ਸਰਵਿਸ ਅਪਗ੍ਰੇਡ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ

ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ

ਸਾਡੇ ਨਾਲ ਜੁੜੋ :  Twitter Facebook youtube

SHARE