Important decisions taken by Punjab Cabinet 4587 ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ

0
299
Important decisions taken by Punjab Cabinet

Important decisions taken by Punjab Cabinet

ਇੰਡੀਆ ਨਿਊਜ਼, ਚੰਡੀਗੜ੍ਹ :

Important decisions taken by Punjab Cabinet ਪੰਜਾਬ ਮੰਤਰੀ ਮੰਡਲ ਨੇ 18 ਜੂਨ, 2021 ਦੀ ਕੈਬਨਿਟ ਦੇ ਫੈਸਲੇ ਤੋਂ ਪਹਿਲਾਂ ਸ਼ਹਿਰੀ ਸਥਾਨਕ ਸਰਕਾਰਾਂ (ਯੂਐਲਬੀ) ਵਿੱਚ ਠੇਕੇ ਦੇ ਆਧਾਰ ‘ਤੇ ਕੰਮ ਕਰਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ 4587 ਕਰਮਚਾਰੀਆਂ ਨੂੰ ਲਾਭ ਹੋਵੇਗਾ ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ।

ਦੱਸਣਯੋਗ ਹੈ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਨਾਲ, ਪਰਖਕਾਲ ਸਮੇਂ ਦੇ ਪਹਿਲੇ ਤਿੰਨ ਸਾਲਾਂ ਦੌਰਾਨ 46 ਕਰੋੜ ਰੁਪਏ ਦਾ ਵਾਧੂ ਸਾਲਾਨਾ ਵਿੱਤੀ ਬੋਝ ਪਵੇਗਾ। ਪਰਖਕਾਲ ਸਮੇਂ ਤੋਂ ਬਾਅਦ ਸਾਲਾਨਾ ਵਾਧਾ ਅਤੇ ਹੋਰ ਭੱਤੇ ਦਿੱਤੇ ਜਾਣਗੇ। ਇਹ ਵਾਧੂ ਵਿੱਤੀ ਬੋਝ ਸ਼ਹਿਰੀ ਸਥਾਨਕ ਸੰਸਥਾਵਾਂ ਦੁਆਰਾ ਸਹਿਣ ਕੀਤਾ ਜਾਵੇਗਾ।

ਸਾਰੇ ਵਿਭਾਗਾਂ ਨੂੰ ਭਰਤੀ ਲਈ ਪੰਜਾਬੀ ਭਾਸ਼ਾ ਦੀ ਯੋਗਤਾ ਲਾਜ਼ਮੀ ਬਣਾਉਣ ਦੇ ਆਦੇਸ਼ (Important decisions taken by Punjab Cabinet)

ਸੂਬਾ ਭਰ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਮੰਤਰੀ ਮੰਡਲ ਨੇ ਸਾਰੇ ਵਿਭਾਗਾਂ ਦੇ ਨਾਲ-ਨਾਲ ਬੋਰਡਾਂ, ਕਾਰਪੋਰੇਸ਼ਨਾਂ, ਕਮਿਸ਼ਨਾਂ, ਅਥਾਰਟੀਆਂ, ਅਰਧ ਸਰਕਾਰੀ ਅਦਾਰਿਆਂ (ਪੈਰਾਸਟੈਟਲ) ਆਦਿ ਵਿੱਚ ਸਿੱਧੀ ਭਰਤੀ ਲਈ ਪੰਜਾਬੀ ਭਾਸ਼ਾ ਦੀ ਲੋੜੀਂਦੀ ਯੋਗਤਾ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ਸਾਰੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਅਥਾਰਟੀਆਂ, ਅਰਧ ਸਰਕਾਰੀ ਅਦਾਰਿਆਂ ਆਦਿ ਨੂੰ ਤੁਰੰਤ ਆਪਣੇ ਸੇਵਾ ਨਿਯਮਾਂ ਵਿੱਚ ਸੋਧ ਕਰਨ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਪੰਜਾਬ ਸਿਵਲ ਸੇਵਾਵਾਂ (ਸੇਵਾ ਦੀਆਂ ਆਮ ਅਤੇ ਸਾਂਝੀਆਂ ਸ਼ਰਤਾਂ) ਨਿਯਮ-1994 ਦੀ ਧਾਰਾ 17 ਅਧੀਨ ਪੰਜਾਬੀ ਭਾਸ਼ਾ ਦੇ ਗਿਆਨ ਦੀ ਵਿਵਸਥਾ ਨੂੰ ਲਾਜ਼ਮੀ ਬਣਾਇਆ ਜਾ ਸਕੇ।

ਪਾਣੀ ਬਿੱਲਾਂ ਦੇ 500 ਕਰੋੜ ਰੁਪਏ ਦੇ ਬਕਾਏ ਮੁਆਫ਼ ਕਰਨ ਲਈ ਹਰੀ ਝੰਡੀ (Important decisions taken by Punjab Cabinet)

ਸੂਬਾ ਭਰ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਪਾਣੀ ਦੇ 500 ਕਰੋੜ ਰੁਪਏ ਦੇ ਬਕਾਏ ਬਿੱਲਾਂ ਨੂੰ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਪੇਂਡੂ ਖਪਤਕਾਰਾਂ ਦੇ ਪਾਣੀ ਦੇ ਬਿੱਲਾਂ ਦੇ 256.97 ਕਰੋੜ ਰੁਪਏ ਦੇ ਬਕਾਏ ਮੁਆਫ਼ ਕੀਤੇ ਗਏ ਹਨ। ਇਸ ਤੋਂ ਇਲਾਵਾ ਸ਼ਹਿਰੀ ਖੇਤਰਾਂ ਵਿੱਚ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਲਈ 17.98 ਕਰੋੜ ਰੁਪਏ ਮੁਆਫ਼ ਕੀਤੇ ਗਏ ਹਨ।  ਇਸ ਦੇ ਨਾਲ ਹੀ ਗ੍ਰਾਮ ਪੰਚਾਇਤਾਂ/ਕਮੇਟੀਆਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਲਈ ਵੀ 224.55 ਕਰੋੜ ਦੀ ਰਾਸ਼ੀ ਮੁਆਫ਼ ਕੀਤੀ ਗਈ ਹੈ।

ਨਰਮਾ ਉਤਪਾਦਕਾਂ ਲਈ ਰਾਹਤ ਰਾਸ਼ੀ 17000 ਰੁਪਏ (Important decisions taken by Punjab Cabinet)

ਸੂਬਾ ਭਰ ਦੇ ਨਰਮਾ ਉਤਪਾਦਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੰਤਰੀ ਮੰਡਲ ਨੇ ਕਪਾਹ ਦੀ ਫਸਲ ਦੇ 76-100 ਫੀਸਦੀ ਨੁਕਸਾਨ ਲਈ ਰਾਹਤ ਰਾਸ਼ੀ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਤਹਿਤ ਮੌਜੂਦਾ ਰਾਸ਼ੀ ਵਿਚ 5000 ਰੁਪਏ ਪ੍ਰਤੀ ਏਕੜ ਦਾ ਵਧਾ ਕਰਕੇ 12000 ਪ੍ਰਤੀ ਏਕੜ ਤੋਂ 17000 ਪ੍ਰਤੀ ਏਕੜ  ਕਰ ਦਿੱਤਾ ਹੈ। ਇਸ ਉਪਰਾਲੇ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਪਾਸੋਂ ਬਣਦੀ ਆਰਥਿਕ ਰਾਹਤ ਮਿਲ ਸਕੇਗੀ। ਇਹ ਰਾਹਤ 1 ਜੂਨ, 2021 ਤੋਂ ਲਾਗੂ ਹੋਵੇਗੀ। ਜ਼ਿਕਰਯੋਗ ਹੈ ਕਿ ਗੁਲਾਬੀ ਸੁੰਡੀ ਨਾਲ ਨਰਮੇ ਦੀ ਫ਼ਸਲ ਨੂੰ ਹੋਏ ਨੁਕਸਾਨ ਨਾਲ ਪ੍ਰਭਾਵਿਤ ਕਿਸਾਨਾਂ ਨੂੰ 416 ਕਰੋੜ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : Illegal Mining in Punjab ਜਾਣਕਾਰੀ ਦਿਓ ਅਤੇ 25000 ਰੁਪਏ ਇਨਾਮ ਪਾਓ : ਮੁੱਖ ਮੰਤਰੀ

Connect With Us:-  Twitter Facebook

 

SHARE