ਮਿਲਕਫੈਡ ਵਲੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ : ਚੀਮਾ Increase in milk purchase prices

0
239
Milk purchase price increased by Rs. 20 per kg fat
Milk purchase price increased by Rs. 20 per kg fat

Increase in milk purchase prices

  • 21 ਮਈ, 2022 ਤੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ
  • ਢਾਈ ਮਹੀਨੇ ਵਿਚ ਚੌਥੀ ਵਾਰ ਵਧਾਇਆ ਭਾਅ; ਕੁੱਲ 70 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ
  • ਦੁੱਧ ਉਤਪਾਦਕਾਂ ਦੀ ਵਿੱਤੀ ਸਹਾਇਤਾ ਹਿੱਤ ਵਧਾਈ ਦੁੱਧ ਦੀ ਖਰੀਦ ਕੀਮਤ: ਸਹਿਕਾਰਤਾ ਮੰਤਰੀ 

ਇੰਡੀਆ ਨਿਊਜ਼, ਚੰਡੀਗੜ੍ਹ

ਪੰਜਾਬ ਵਿੱਚ ਡੇਅਰੀ ਧੰਦੇ (Dairy business) ਨਾਲ ਜੁੜੇ ਦੁੱਧ ਉਤਪਾਦਕਾਂ ਨੂੰ ਲਗਾਤਾਰ ਵੱਧ ਰਹੀਆਂ ਪਸ਼ੂ ਖੁਰਾਕ ਦੀਆਂ ਕੀਮਤਾਂ (Animal feed prices) ਅਤੇ ਹੋਰ ਲਾਗਤਾਂ ਵਿੱਚ ਹੋ ਰਹੇ ਵਾਧੇ ਨਾਲ ਨਜਿੱਠਣ ਲਈ ਮਿਲਕਫੈਡ (Milkfed) ਵਲੋਂ 21 ਮਈ, 2022 ਤੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਗਿਆ ਹੈ। ਇਸ ਫੈਸਲੇ ਨਾਲ ਗਾਂ ਦੇ ਦੁੱਧ (Cow’s milk) ‘ਤੇ ਤਕਰੀਬਨ ਇਕ ਰੁਪਏ ਪ੍ਰਤੀ ਕਿੱਲੋ ਅਤੇ ਮੱਝ ਦੇ ਦੁੱਧ (Buffalo milk) ‘ਤੇ 1.40 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋਵੇਗਾ।

Milk purchase price increased by Rs. 20 per kg fat
Milk purchase price increased by Rs. 20 per kg fat

ਇਸ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ (Cooperation Minister Harpal Singh Cheema) ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਲਈ ਹੋਰ ਵੀ ਠੋਸ ਉਪਰਾਲੇ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਮਿਲਕਫੈਡ ਵਲੋਂ ਦੁੱਧ ਉਤਪਾਦਕਾਂ ਨੂੰ ਹਮੇਸ਼ਾਂ ਦੁੱਧ ਦੀਆਂ ਉੱਚੀਆਂ ਖਰੀਦ ਕੀਮਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ, ਖਾਸ ਕਰਕੇ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਜਦੋਂ ਪ੍ਰਾਈਵੇਟ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਵੀ ਦੁੱਧ ਉਤਪਾਦਕਾਂ ਨੂੰ ਵਾਜਿਬ ਦੁੱਧ ਖਰੀਦ ਰੇਟ ਦਿੱਤੇ।

ਗਾਂ ਦੇ ਦੁੱਧ ‘ਤੇ ਤਕਰੀਬਨ ਇਕ ਰੁਪਏ ਪ੍ਰਤੀ ਕਿੱਲੋ ਅਤੇ ਮੱਝ ਦੇ ਦੁੱਧ ‘ਤੇ 1.40 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋਵੇਗਾ Increase in milk purchase prices

ਸਹਿਕਾਰਤਾ ਮੰਤਰੀ ਨੇ ਸਮੂਹ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਗਰਮੀ ਦੇ ਇਸ ਮੌਕੇ ਵੇਰਕਾ ਦੀਆਂ ਸਭਾਵਾਂ ਵਿੱਚ ਵੱਧ ਤੋਂ ਵੱਧ ਦੁੱਧ ਪਾ ਕੇ ਇਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਕਿ ਵੇਰਕਾ ਨੂੰ ਵੱਧ ਤੋਂ ਵੱਧ ਦੁੱਧ ਮਿਲ ਸਕੇ ਅਤੇ ਵੱਧ ਮੁਨਾਫਾ ਹੋਵੇ ਤਾਂ ਜੋ ਦੁੱਧ ਉਤਪਾਦਕਾਂ ਦੀ ਆਰਥਿਕ ਹਾਲਤ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ (Kamaldeep Singh Sangha) ਨੇ ਦੱਸਿਆ ਕਿ ਮਿਲਕਫੈਡ ਪੰਜਾਬ ਵਲੋਂ ਪਹਿਲਾਂ ਵੀ 1 ਮਾਰਚ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ, 1 ਅਪ੍ਰੈਲ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ ਅਤੇ 21 ਅਪ੍ਰੈਲ 2022 ਨੂੰ ਦੁੱਧ ਦੀ ਖਰੀਦ ਕੀਮਤਾਂ ਵਿੱਚ 10 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਸੀ। ਹੁਣ ਵਧਾਏ 20 ਰੁਪਏ ਦੇ ਹਿਸਾਬ ਨਾਲ ਕਰੀਬ ਢਾਈ ਮਹੀਨੇ ਵਿਚ ਹੀ ਕੁੱਲ 70 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਜਾ ਚੁੱਕਾ ਹੈ।

Milk purchase price increased by Rs. 20 per kg fat
Milk purchase price increased by Rs. 20 per kg fat

ਉਨ੍ਹਾਂ ਦੱਸਿਆ ਕਿ ਦੁੱਧ ਉਤਪਾਦਕਾਂ ਤੋਂ ਖਰੀਦੇ ਗਏ ਉੱਤਮ ਗੁਣਵੱਤਾ ਦੇ ਦੁੱਧ ਨੂੰ ਵੱਖ-ਵੱਖ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਬਦਲਿਆ ਜਾਂਦਾ ਹੈ ਅਤੇ ਖਪਤਕਾਰਾਂ ਦੀ ਲੋੜ ਮੁਤਾਬਕ ਬਾਜ਼ਾਰ ਵਿੱਚ ਵੇਚਿਆ ਜਾਂਦਾ ਹੈ।

ਇਸ ਤਰ੍ਹਾਂ ਪੈਦਾ ਹੋਏ ਮਾਲੀਏ ਦਾ ਤਕਰੀਬਨ 80 ਫੀਸਦੀ ਕੀਮਤ ਅਤੇ ਵੱਖ-ਵੱਖ ਸੇਵਾਵਾਂ, ਸਬਸਿਡੀ ਆਦਿ ਦੇ ਰੂਪ ਵਿੱਚ ਦੁੱਧ ਉਤਪਾਦਕਾਂ ਨੂੰ ਵਾਪਸ ਕਰ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਵੇਰਕਾ ਆਪਣੇ ਖਪਤਕਾਰਾਂ ਨੂੰ ਲਗਾਤਾਰ ਉੱਤਮ ਗੁਣਵੱਤਾ ਦੇ ਦੁੱਧ ਪਦਾਰਥ ਮੁਹੱਈਆ ਕਰਾਉਣ ਲਈ ਵੀ ਵਚਨਬੱਧ ਹੈ। Milk purchase price increased by Rs. 20 per kg fat

Also Read :ਕਾਂਗਰਸੀ ਕੌਂਸਲਰਾਂ ਦਾ ਦਾਅਵਾ ਅਸੀਂ ਇਕ ਜੁੱਟ ਹਾਂ

Also Read :ਕਾਂਗਰਸੀ ਕੌਂਸਲਰਾਂ ਨੂੰ ‘ਆਪ’ਤੋਂ ਡਰ Congress Councilors Hides From ‘Aap’

Connect With Us : Twitter Facebook

SHARE