ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ’ ਚ ਕੌਮੀ ਝੰਡਾ ਲਹਿਰਾਉਣਗੇ

0
168
Independence Day Celebration in Punjab
Independence Day Celebration in Punjab
  • ਡਿਪਟੀ ਕਮਿਸ਼ਨਰ ਵੱਲੋਂ 76ਵੇਂ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ

ਦਿਨੇਸ਼ ਮੌਦਗਿਲ, Ludhiana News (Independence Day Celebration in Punjab) : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵੱਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 76ਵੇਂ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਵਿੱਚ ਸ਼ਿਰਕਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ। ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਕਮਾਂਡਰ ਏਐਸਪੀ ਮਨਿੰਦਰ ਸਿੰਘ ਆਈਪੀਐਸ ਅਤੇ ਦੂਜੇ ਪਰੇਡ ਕਮਾਂਡਰ ਡੀਐਸਪੀ ਮੁਰਾਦ ਜਸਵੀਰ ਸਿੰਘ ਗਿੱਲ ਪੀਪੀਐਸ ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।

ਪੀਟੀ ਸ਼ੋਅ ਵਿੱਚ ਭਾਗ ਲੈਣਗੇ 960 ਵਿਦਿਆਰਥੀ

Independence Day Celebration in Punjab

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ 76ਵੇਂ ਸੁਤੰਤਰਤਾ ਦਿਵਸ ਸਬੰਧੀ ਸਮਾਗਮ ਦੌਰਾਨ 960 ਵਿਦਿਆਰਥੀ ਸ਼ਾਨਦਾਰ ਪੀਟੀ ਸ਼ੋਅ ਵਿੱਚ ਭਾਗ ਲੈਣਗੇ ਅਤੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਕੋਰੀਓਗ੍ਰਾਫੀ ਅਤੇ ਦੇਸ਼ ਭਗਤੀ ਦੇ ਗੀਤਾਂ ‘ਤੇ ਭੰਗੜਾ, ਗਿੱਧਾ ਸਮੇਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ। ਉਨ੍ਹਾਂ ਮੈਗਾ ਈਵੈਂਟ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਕਿਹਾ ਕਿ ਇਸ ਮਹਾਨ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਸ ਪਵਿੱਤਰ ਦਿਹਾੜੇ ਨੂੰ ਪੂਰੀ ਦੇਸ਼ ਭਗਤੀ ਅਤੇ ਰਾਸ਼ਟਰ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਨੋਡਲ ਅਫਸਰਾਂ ਦੀਆਂ ਪਹਿਲਾਂ ਹੀ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਇਸ ਡਿਊਟੀ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸਟਾਕ ਮਾਰਕੀਟ ਦੇ ਦਿੱਗਜ ਰਾਕੇਸ਼ ਝੁਨਝੁਨਵਾਲਾ ਨਹੀਂ ਰਹੇ

ਸਾਡੇ ਨਾਲ ਜੁੜੋ :  Twitter Facebook youtube

SHARE