ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਨੂੰ ਰਾਹਤ, ਟਰੂਡੋ ਸਰਕਾਰ ਨੇ 700 ਭਾਰਤੀਆਂ ਨੂੰ ਡਿਪੋਰਟ ਕਰਨ ਦਾ ਫੈਸਲਾ ਟਾਲਿਆ

0
131
Indian students in Canada

Indian students in Canada : ਕੈਨੇਡੀਅਨ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੀ ਬੇਨਤੀ ‘ਤੇ 700 ਭਾਰਤੀ ਵਿਦਿਆਰਥੀਆਂ ਦੇ ਦੇਸ਼ ਨਿਕਾਲੇ ਨੂੰ ਰੋਕਣ ਦਾ ਫੈਸਲਾ ਕੀਤਾ ਹੈ। ਸਾਹਨੀ ਵਿਸ਼ਵ ਪੰਜਾਬੀ ਸੰਸਥਾ ਦੇ ਅੰਤਰਰਾਸ਼ਟਰੀ ਪ੍ਰਧਾਨ ਵੀ ਹਨ। ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੀ ਬੇਨਤੀ ‘ਤੇ ਭਾਰਤੀ ਹਾਈ ਕਮਿਸ਼ਨ ਅਤੇ ਕੈਨੇਡਾ ਸਰਕਾਰ ਨੇ 700 ਵਿਦਿਆਰਥੀਆਂ ਦੇ ਦੇਸ਼ ਨਿਕਾਲੇ ਨੂੰ ਅਸਥਾਈ ਤੌਰ ‘ਤੇ ਰੋਕਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਅਸੀਂ ਉਨ੍ਹਾਂ ਨੂੰ ਪੱਤਰ ਲਿਖ ਕੇ ਸਮਝਾਇਆ ਕਿ ਇਨ੍ਹਾਂ ਵਿਦਿਆਰਥੀਆਂ ਨੇ ਕੋਈ ਜਾਅਲਸਾਜ਼ੀ ਜਾਂ ਧੋਖਾਧੜੀ ਨਹੀਂ ਕੀਤੀ ਹੈ। ਉਹ ਧੋਖਾਧੜੀ ਦਾ ਸ਼ਿਕਾਰ ਹਨ ਕਿਉਂਕਿ ਕੁਝ ਅਣਅਧਿਕਾਰਤ ਏਜੰਟਾਂ ਨੇ ਜਾਅਲੀ ਐਡਮਿਟ ਕਾਰਡ ਅਤੇ ਭੁਗਤਾਨ ਦੀਆਂ ਰਸੀਦਾਂ ਜਾਰੀ ਕੀਤੀਆਂ ਹਨ। ਵੀਜ਼ੇ ਵੀ ਬਿਨਾਂ ਕਿਸੇ ਚੈਕ ਦੇ ਦਿੱਤੇ ਗਏ। ਫਿਰ ਜਦੋਂ ਬੱਚੇ ਉਥੇ ਪੁੱਜੇ ਤਾਂ ਇਮੀਗ੍ਰੇਸ਼ਨ ਵਿਭਾਗ ਨੇ ਉਨ੍ਹਾਂ ਨੂੰ ਵੀ ਅੰਦਰ ਜਾਣ ਦਿੱਤਾ। ਸਾਹਨੀ ਨੇ ਇਹ ਵੀ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਇੱਕ ਜਾਂਚ ਕਮੇਟੀ ਵੀ ਬਣਾਈ ਜਾਵੇਗੀ।

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਅਤੇ ਭਾਰਤ ਵਿੱਚ ਕੈਨੇਡੀਅਨ ਹਾਈ ਕਮਿਸ਼ਨਰ ਕੈਮਰਨ ਮੈਕਕੇ ਨੂੰ ਵੀ ਪੱਤਰ ਲਿਖ ਕੇ ਕੈਨੇਡਾ ਤੋਂ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ 700 ਵਿਦਿਆਰਥੀਆਂ ਦੇ ਮੁੱਦੇ ਨੂੰ ਹੱਲ ਕਰਨ ਲਈ ਕਿਹਾ ਹੈ।

Also Read : ਲੁਧਿਆਣਾ ‘ਚ 7 ਕਰੋੜ ਦੀ ਲੁੱਟ, 10 ਬਦਮਾਸ਼ਾਂ ਨੇ CMS ਕੰਪਨੀ ਦੇ ਕਰਮਚਾਰੀਆਂ ਨੂੰ ਬੰਧਕ ਬਣਾ ਕੇ ਕੀਤੀ ਵਾਰਦਾਤ ਨੂੰ ਅੰਜਾਮ

Also Read : ਲੁਧਿਆਣਾ ਕੈਸ਼ ਲੁੱਟ ਮਾਮਲੇ ਵਿੱਚ ਪੁਲਿਸ ਨੇ ਗੱਡੀ ਬਰਾਮਦ ਕੀਤੀ

Also Read : ਪੰਜਾਬ ਕੈਬਨਿਟ ਦੀ ਮੀਟਿੰਗ ਖਤਮ, 14239 ਅਧਿਆਪਕਾਂ ਦੀ ਹੋਵੇਗੀ ਪੱਕੀ, ਜਾਣੋ ਹੋਰ ਕਿਸ ਨੂੰ ਮਿਲਿਆ ਤੋਹਫਾ

Connect With Us : Twitter Facebook
SHARE