Indian students in Canada Update : ਕੈਨੇਡਾ ‘ਚ ਸਟੱਡੀ ਵੀਜ਼ੇ ‘ਤੇ ਗਏ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ ਗਰਮ ਹੋ ਗਿਆ ਹੈ। ਦਰਾਲ ਹੁਣ ਇਸ ਮਾਮਲੇ ਵਿੱਚ ਪੰਜਾਬ ਦੇ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ, ਜਿਸ ਦੌਰਾਨ ਉਹ ਬਹੁਤ ਭਾਵੁਕ ਹੋ ਗਏ।
ਉਨ੍ਹਾਂ ਨੇ ਵਿਦਿਆਰਥੀਆਂ ਨਾਲ ਆਪਣੀ ਗੱਲਬਾਤ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਪੋਸਟ ਸ਼ੇਅਰ ਕਰਦੇ ਹੋਏ ਧਾਲੀਵਾਲ ਨੇ ਲਿਖਿਆ, ”ਕੈਨੇਡਾ ‘ਚ ਦੇਸ਼ ਨਿਕਾਲੇ ਦੀ ਤਲਵਾਰ ਝੱਲ ਰਹੇ ਪੰਜਾਬ ਅਤੇ ਹੋਰ ਸੂਬਿਆਂ ਦੇ ਬੱਚਿਆਂ ਨਾਲ ਗੱਲਬਾਤ ਕਰਦਿਆਂ, ਮੇਰਾ ਦਿਲ ਦੁਖੀ ਹੈ, ਮੇਰੇ ਬੱਚੇ ਬਹੁਤ ਪਰੇਸ਼ਾਨ ਹਨ।” ਉਨ੍ਹਾਂ ਲਿਖਿਆ ਕਿ ਅੱਜ ਸਵੇਰੇ ਉਹ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੂੰ ਮਿਲੇ। ਪੰਜਾਬ ਦੇ 700 ਬੱਚਿਆਂ ਲਈ ਕਾਨੂੰਨੀ ਤੌਰ ‘ਤੇ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕੀਤਾ ਗਿਆ।ਕੈਬਨਿਟ ਮੰਤਰੀ ਨੇ ਇਸ ਮਾਮਲੇ ਦੇ ਹੱਲ ਲਈ ਕੇਂਦਰੀ ਗ੍ਰਹਿ ਮੰਤਰੀ ਅਤੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨੂੰ ਪੱਤਰ ਲਿਖਿਆ ਹੈ।
ਦੱਸ ਦਈਏ ਕਿ ਇੱਕ ਟਰੈਵਲ ਏਜੰਟ ਰਾਹੀਂ ਉਕਤ ਵਿਦਿਆਰਥੀਆਂ ਨੂੰ ਕੈਨੇਡਾ ਦੇ ਗਲਤ ਪਰਚਿਆਂ ਵਿੱਚ ਫਸਾਇਆ ਗਿਆ ਹੈ ਅਤੇ ਮੰਤਰੀ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਉਨ੍ਹਾਂ ਦੀ ਵਤਨ ਵਾਪਸੀ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰਨ ਅਤੇ ਇਨ੍ਹਾਂ ਵਿਦਿਆਰਥੀਆਂ ਲਈ ਕੈਨੇਡਾ ਸਰਕਾਰ ਤੋਂ ਵਰਕ ਪਰਮਿਟ ਲੈਣ ਦੀ ਮੰਗ ਕੀਤੀ ਹੈ।
Also Read : ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖਬਰੀ
Also Read : CM ਮਾਨ ਨੇ ਹਸਪਤਾਲ ਦਾ ਕੀਤਾ ਉਦਘਾਟਨ, ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ
Also Read : ਚੰਡੀਗੜ੍ਹ ਸਪਾ ਸੈਂਟਰ ‘ਚ ਛਾਪਾ, ਥਾਈਲੈਂਡ ਤੋਂ 4 ਕੁੜੀਆਂ ਨੂੰ ਬਚਾਇਆ