Industrial Policy of Punjab
ਇੰਡੀਆ ਨਿਊਜ਼, ਚੰਡੀਗੜ੍ਹ:
Industrial Policy of Punjab ਪੰਜਾਬ ਦੇ ਜੰਗਲਾਤ ਤੇ ਵਣ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਸੰਗਤ ਸਿੰਘ ਗਿਲਜੀ਼ਆਂ ਨੇ ਲੱਕੜ ਆਧਾਰਤ ਉਦਯੋਗਾਂ ਲਈ ਆਨਲਾਈਨ ਵੈਬ ਪੋਰਟਲ ਅਤੇ ਵਿਭਾਗ ਵਲੋਂ ਫ਼ੀਲਡ ਵਿਚ ਕੀਤੀ ਜਾ ਰਹੀ ਪਲਾਂਟੇਸ਼ਨ ਅਤੇ ਪ੍ਰੋਟੈਕਸ਼ਨ ਸਬੰਧੀ ਕਾਰਜਾਂ ਦੀ ਨਿਗਰਾਨੀ ਲਈ ਪਨ ਫਾਰੈਸਟ ਮੋਬਾਈਲ ਫੋਨ ਐਪ ਲਾਂਚ ਕੀਤਾ।
ਉਦਯੋਗਾਂ ਨੂੰ ਹੁਲਾਰਾ ਦੇਣ ਲਈ ਬਣਾਇਆ ਗਿਆ (Industrial Policy of Punjab)
ਗਿਲਜੀਆਂ ਨੇ ਦੱਸਿਆ ਕਿ ਆਨਲਾਈਨ ਵੈਬ -ਪੋਰਟਲ ਰਾਜ ਵਿੱਚ ਲੱਕੜ ਅਧਾਰਿਤ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਅਤੇ ਉਦਯੋਗਾਂ ਦੇ ਰਜਿਸਟ੍ਰੇਸ਼ਨ ਲਾਈਸੈਂਸ ਦੀ ਪ੍ਰਕਿਰਿਆ ਨੂੰ ਸਰਲ ਬਨਾਉਣ ਲਈ ਬਣਾਇਆ ਗਿਆ ਹੈ। ਜਿਸ ਵਿੱਚ ਪੂਰੀ ਪਾਰਦਰਸ਼ਿਤਾ ਨਾਲ ਤੈਅ ਸਮਾਂ-ਸੀਮਾਂ ਵਿੱਚ ਹੀ ਉਦਯੋਗਾਂ ਨੂੰ ਰਜਿਸਟ੍ਰੇਸ਼ਨ / ਲਾਈਸੈਸਿੰਗ ਹਾਸਲ ਕਰਨ ਦੀ ਸੁਵਿਧਾ ਮਿਲੇਗੀ ।
ਸਰਵੇ ਤੋਂ ਬਾਅਦ ਲਿਆ ਫੈਸਲਾ (Industrial Policy of Punjab)
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੰਡੀਅਨ ਇੰਸਟੀਚਿਊਟ ਆਫ ਫਾਰੈਸਟ ਦੇਹਰਾਦੂਨ ਤੋਂ ਸਰਵੇ ਕਰਵਾਇਆ ਗਿਆ ਸੀ ਜਿਸ ਵਿਚ ਸਾਹਮਣੇ ਆਇਆ ਕਿ ਸੂਬੇ ਵਿੱਚ ਫਾਰੈਸਟ ਦੀ ਮਿਕਦਾਰ 32 ਲੱਖ ਮੀਟ੍ਰਿਕ ਟਨ ਕਿਊਬਿਕ ਤੋਂ ਵੱਧ ਕੇ 37 ਲੱਖ ਮੀਟ੍ਰਿਕ ਟਨ ਕਿਊਬਿਕ ਹੋ ਗਈ ਹੈ ਅਤੇ ਮੌਜੂਦਾ ਸਮੇਂ 5 ਲੱਖ ਮੀਟ੍ਰਿਕ ਟਨ ਕਿਊਬਿਕ ਲੱਕੜ ਸਰਪਲੱਸ ਹੈ।
ਇਹ ਵੀ ਪੜ੍ਹੋ : Shri Guru Teg Bhadur Ji Martyrdom Day ਸ਼ਰਧਾ ਨਾਲ ਮਨਾਇਆ ਗਯਾ