- ਸਕੂਲ ਸਿੱਖਿਆ ਮੰਤਰੀ ਨੇ ਸੂਬੇ ਦੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਕੀਤੀ ਗੱਲਬਾਤ
ਚੰਡੀਗੜ੍ਹ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ PUNJAB NEWS (Inspire Meet): ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 3 ਸਤੰਬਰ ਨੂੰ ‘ਇੰਸਪਾਇਰ ਮੀਟ’ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹੋਵੇਗੀ। ਇਸ ਮੌਕੇ ਵਿਦਿਆਰਥੀਆਂ ਦੀ ਕਾਰਜਗੁਜਾਰੀ ਬਾਰੇ ਮਾਪਿਆਂ ਨੂੰ ਸੂਚਿਤ ਕੀਤਾ ਜਾਵੇਗਾ।
ਹਰਜੋਤ ਸਿੰਘ ਬੈਂਸ ਨੇ ਸਾਰੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ‘ਇੰਸਪਾਇਰ ਮੀਟ’ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕਿਹਾ। ਉਹਨਾਂ ਕਿਹਾ ਕਿ ਸਮਾਗਮ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਮਾਪਿਆਂ ਨੂੰ ਵਿਸ਼ੇਸ਼ ਤੌਰ ‘ਤੇ ਸੱਦਾ ਦੇਣ ਤੋਂ ਇਲਾਵਾ ਸਹਿ-ਵਿਦਿਅਕ ਗਤੀਵਿਧੀਆਂ ਦੇ ਨਾਲ-ਨਾਲ ਵਿੱਦਿਅਕ ਗਤੀਵਿਧੀਆਂ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।
ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ‘ਇੰਸਪਾਇਰ ਮੀਟ’ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ
ਉਹਨਾਂ ਕਿਹਾ ਕਿ ਮੈਂ ਵੱਖ-ਵੱਖ ਸਕੂਲਾਂ ਵਿੱਚ ‘ਇੰਸਪਾਇਰ ਮੀਟ’ ਪ੍ਰੋਗਰਾਮ ਵਿੱਚ ਵੀ ਸ਼ਾਮਲ ਹੋਵਾਂਗਾ। ਉਨ੍ਹਾਂ ਨੇ ਸੂਬੇ ਦੇ ਸਮੂਹ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹੋਰ ਉਸਾਰੂ ਯਤਨਾਂ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਉਹਨਾਂ ਆਪਣੇ ਪਿਛਲੇ ਦਿਨਾਂ ਦੀ ਸਕੂਲ ਦੌਰਿਆਂ ਦੇ ਤਜ਼ਰਬਿਆਂ ਦੇ ਅਧਾਰ ’ਤੇ ਬੋਲਦਿਆਂ ਕਿਹਾ ਕਿ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਵਿੱਚ ਬਹੁਤ ਹੁਨਰ ਹੈ, ਜਿਸ ਨੂੰ ਤਰਾਸ਼ਣ ਅਤੇ ਸਹੀ ਰਸਤਾ ਦਿਖਾਉਣ ਦੀ ਲੋੜ ਹੈ।
ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਰਾਜ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਲਿਆਉਣਾ ਹੈ। ਇਸ ਉਦੇਸ਼ ਲਈ ਕਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪਰਦੀਪ ਕੁਮਾਰ ਅਗਰਵਾਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਨਰਮੇਂ ‘ਤੇ ਆੜਤ 1 ਫੀਸਦ ਕੀਤੀ ਜਾਵੇਗੀ : ਧਾਲੀਵਾਲ
ਸਾਡੇ ਨਾਲ ਜੁੜੋ : Twitter Facebook youtube