ਵਿੱਤ ਮੰਤਰੀ ਵੱਲੋਂ ਪੰਜਾਬ ਸਰਕਾਰ ਦੇ ਕੁੱਲ ਆਊਟਸੋਰਸ ਮੁਲਾਜ਼ਮਾਂ/ਆਊਟਸੋਰਸਿੰਗ ਕੰਪਨੀਆਂ ਦਾ ਡਾਟਾ ਤਿਆਰ ਕਰਨ ਦੇ ਨਿਰਦੇਸ਼

0
157
Instructions for preparation of complete data of employees, Complete information on total financial expenses, Punjab Govt
Instructions for preparation of complete data of employees, Complete information on total financial expenses, Punjab Govt
  • ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ’ ਨੂੰ ਆਊਟਸੋਰਸ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਜਲਦੀ ਹੱਲ ਦਾ ਭਰੋਸਾ

ਚੰਡੀਗੜ੍ਹ, PUNJAB NEWS (Instructions for preparation of complete data of employees): ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੁਆਰਾ ਨਿਯੁਕਤ ਕੀਤੇ ਆਊਟਸੋਰਸ ਕਰਮਚਾਰੀਆਂ ਅਤੇ ਉਨ੍ਹਾਂ ਦੇ ਠੇਕੇਦਾਰਾਂ/ਆਊਟਸੋਰਸਿੰਗ ਏਜੰਸੀਆਂ ਦੀ ਕੁੱਲ ਗਿਣਤੀ ਦੇ ਅੰਕੜਿਆਂ ਨੂੰ ਇਕੱਠਾ ਕਰਨ ਲਈ ਨਿਰਦੇਸ਼ ਦਿੱਤੇ ਹਨ।

 

ਅੱਜ ਇੱਥੇ ਆਪਣੇ ਦਫ਼ਤਰ ਵਿਖੇ ‘ਠੇਕਾ ਮੁਲਾਜਮ ਸੰਘਰਸ਼ ਮੋਰਚਾ’ ਨਾਲ ਸੁਖਾਵੇਂ ਮਾਹੌਲ ‘ਚ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਮੋਰਚੇ ਦੇ ਨੁਮਾਇੰਦਿਆਂ ਵੱਲੋਂ ਉਠਾਏ ਮੁੱਦਿਆਂ ਅਤੇ ਮੰਗਾਂ ਸਬੰਧੀ ਮੌਕੇ ‘ਤੇ ਹੀ ਸਬੰਧਿਤ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਜਲਦੀ ਤੋਂ ਜਲਦੀ ਢੁਕਵੇਂ ਹੱਲ ਲਈ ਕੰਮ ਕੀਤਾ ਜਾ ਸਕੇ।

ਸਾਰੇ ਜਾਇਜ਼ ਮਸਲੇ ਜਲਦੀ ਹੱਲ ਕਰ ਦਿੱਤੇ ਜਾਣਗੇ

ਆਊਟਸੋਰਸ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸੁਣਦਿਆਂ ਚੀਮਾ ਨੇ ਸਾਰੇ ਸਰਕਾਰੀ ਵਿਭਾਗਾਂ ਅਤੇ ਕਾਰਪੋਰੇਸ਼ਨਾਂ, ਸੁਸਾਇਟੀਆਂ ਅਤੇ ਕਮੇਟੀਆਂ ਆਦਿ ਵੱਲੋਂ ਆਊਟਸੋਰਸ ਕੀਤੇ ਮੁਲਾਜ਼ਮਾਂ ਦਾ ਪੂਰਾ ਡਾਟਾ ਤਿਆਰ ਕਰਨ ਦੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਦੀ ਯੋਗਤਾ ਅਤੇ ਤਜ਼ਰਬੇ ਨੂੰ ਵੀ ਡਾਟਾ ਵਿੱਚ ਸ਼ਾਮਲ ਕੀਤਾ ਜਾਵੇਗਾ। ਵਿੱਤ ਮੰਤਰੀ ਨੇ ਸਬੰਧਤ ਆਊਟਸੋਰਸਿੰਗ ਕੰਪਨੀਆਂ ਜਾਂ ਏਜੰਸੀਆਂ ਦੇ ਕਮਿਸ਼ਨ ਸਮੇਤ ਆਊਟਸੋਰਸਿੰਗ ਰਾਹੀਂ ਇਨ੍ਹਾਂ ਕਰਮਚਾਰੀਆਂ ਨੂੰ ਨੌਕਰੀ ‘ਤੇ ਰੱਖਣ ‘ਤੇ ਹੋਣ ਵਾਲੇ ਕੁੱਲ ਵਿੱਤੀ ਖਰਚੇ ਦੀ ਵੀ ਪੂਰੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਕਿਹਾ।

 

ਮੋਰਚੇ ਦੇ ਨੁਮਾਇੰਦਿਆਂ ਨਾਲ ਵਿਭਾਗਵਾਰ ਵਿਚਾਰ ਵਟਾਂਦਰੇ ਦੌਰਾਨ ਵਿੱਤ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸਾਰੇ ਜਾਇਜ਼ ਮਸਲੇ ਜਲਦੀ ਹੱਲ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਸਾਰੇ ਵਿਭਾਗਾਂ ਤੋਂ ਡਾਟਾ ਪ੍ਰਾਪਤ ਕਰਨ ਉਪਰੰਤ ਜਲਦੀ ਹੀ ਉਨ੍ਹਾਂ ਦੇ ਮਸਲਿਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨਗੇ।

 

ਮੀਟਿੰਗ ਵਿੱਚ ਸਕੱਤਰ ਪ੍ਰਸੋਨਲ ਰਜਤ ਅਗਰਵਾਲ, ਵਿਸ਼ੇਸ਼ ਸਕੱਤਰ ਵਿੱਤ ਮੋਹਿਤ ਤਿਵਾੜੀ, ਐਚ.ਓ.ਡੀ. ਜਲ ਸਪਲਾਈ ਤੇ ਸੈਨੀਟੇਸ਼ਨ ਵਿਪੁਲ ਉਜਵਲ ਵੀ ਹਾਜ਼ਰ ਸਨ।

 

ਇਹ ਵੀ ਪੜ੍ਹੋ: ਪੰਜਾਬ ਸਰਕਾਰ ਸੋਹੀਆਂ ਬੀੜ ਨੂੰ ਬਿਹਤਰੀਨ ‘ਈਕੋ ਟੂਰਿਜ਼ਮ’ ਕੇਂਦਰ ਵਜੋਂ ਵਿਕਸਤ ਕਰੇਗੀ

ਇਹ ਵੀ ਪੜ੍ਹੋ: ਖੇਡਾਂ ਵਤਨ ਪੰਜਾਬ ਦੀਆਂ; ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ: ਮੀਤ ਹੇਅਰ

ਇਹ ਵੀ ਪੜ੍ਹੋ:  ਖੁਫੀਆ ਏਜੰਸੀਆਂ ਦਾ ਇਨਪੁਟ, ਪੰਜਾਬ ‘ਚ ਗੈਂਗਵਾਰ ਦਾ ਖ਼ਤਰਾ

ਸਾਡੇ ਨਾਲ ਜੁੜੋ :  Twitter Facebook youtube

SHARE