Instructions issued by ECI
ਚੋਣ ਪ੍ਰਚਾਰ ਲਈ ਤੈਅ ਸਮਾਂ ਸਮਾਪਤੀ ਤੋਂ ਬਾਅਦ ਲਾਗੂ ਕੀਤੀਆ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਜਾਰੀ
ਇੰਡੀਆ ਨਿਊਜ਼, ਚੰਡੀਗੜ :
Instructions issued by ECI ਵਿਧਾਨ ਸਭਾ ਚੋਣਾਂ ਲਈ 20 ਫਰਵਰੀ 2022 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਮਿਤੀ 18 ਫਰਵਰੀ 2022 ਸ਼ਾਮ 6 ਵਜੇ ਸਮਾਪਤ ਹੋਣ ਉਪਰੰਤ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਸਮੂਹ ਜ਼ਿਲਾਂ ਚੋਣ ਅਫ਼ਸਰਾਂ ਨੂੰ ਜਾਰੀ ਕਰ ਦਿੱਤੀਆਂ ਗਈਆਂ ਹਨ।
20 ਫਰਵਰੀ ਨੂੰ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ Instructions issued by ECI
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਚੋਣ ਪ੍ਰਚਾਰ ਲਈ ਤੈਅ ਸੀਮਾ ਜੋ ਕਿ ਲੋਕ ਪ੍ਰਤੀਨਿੱਧਤਾ ਐਕਟ 1951 ਦੀ ਧਾਰਾ 126 ਅਨੁਸਾਰ ਤੈਅ ਕੀਤੀ ਗਈ ਹੈ। ਇਸ ਅਨੁਸਾਰ ਵੋਟਾਂ ਪੈਣ ਦਾ ਕਾਰਜ ਮੁਕੰਮਲ ਹੋਣ ਲਈ ਤੈਅ ਸਮਾਂ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਕੀਤਾ ਜਾਣਾ ਹੈ। ਇਹ ਸਮਾਂ ਸੁਰੂ ਹੁੰਦੇ ਸਾਰ ਚੋਣ ਪ੍ਰਚਾਰ ਲਈ ਹਲਕੇ ਵਿੱਚ ਵੋਟਰ ਵਜੋਂ ਰਜਿਸਟਰ ਨਾ ਹੋਣ ਦੇ ਬਾਵਜੂਦ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਆਏ ਹੋਏ ਰਾਜਨੀਤਕ ਆਗੂਆਂ/ ਪਾਰਟੀ ਵਰਕਰਾਂ/ਕਪੇਨ ਵਰਕਰਾਂ ਨੂੰ ਹਲਕੇ ਵਿਚੋਂ ਬਾਹਰ ਜਾਣਾ ਪਵੇਗਾ।
ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ Instructions issued by ECI
ਡਾ. ਰਾਜੂ ਨੇ ਦੱਸਿਆ ਕਿ ਇਨਾਂ ਹੁਕਮਾਂ ਦੀ ਪਾਲਣਾ ਲਈ ਚੋਣ ਅਮਲ ਵਿੱਚ ਲੱਗਿਆ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਸਕੇ।
ਉਨਾਂ ਦੱਸਿਆ ਕਿ ਜ਼ਿਲ੍ਹਾ ਚੋਣ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਇਸ ਗੱਲ ਨੂੰ ਯਕੀਨੀ ਬਣਾਵੇਗਾ ਜਿਨ੍ਹਾਂ ਰਾਜਨੀਤਿਕ ਆਗੂਆਂ ਨੂੰ ਪੁਲਿਸ ਸੁਰੱਖਿਆ ਮੁਹੱਈਆਂ ਕਰਵਾਈ ਗਈ ਹੈ। ਉਹ ਚੋਣ ਪ੍ਰਚਾਰ ਲਈ ਤੈਅ ਸਮਾਂ ਸੀਮਾ ਸਮਾਪਤ ਹੋਣ ਤੋਂ ਬਾਅਦ ਵੋਟਾਂ ਵਾਲੇ ਦਿਨ ਵੋਟਾਂ ਪੈਣ ਦੇ ਨਿਸ਼ਚਿਤ ਸਮੇਂ ਤੱਕ ਜਿਸ ਹਲਕੇ ਵਿੱਚ ਉਨਾਂ ਦੀ ਵੋਟ ਬਣੀ ਹੈ, ਉਥੇ ਹੀ ਰਹਿਣਗੇ। ਇਹ ਹੁਕਮ ਚੋਣ ਲੜ ਰਹੇ ਉਮੀਦਵਾਰਾਂ ’ਤੇ ਲਾਗੂ ਨਹੀਂ ਹੋਣਗੇ।
ਰੇਡੀਓ ਅਤੇ ਟੈਲੀਵੀਜ਼ਨ ’ਤੇ ਹੋਣ ਵਾਲੇ ਪ੍ਰਚਾਰ ’ਤੇ ਵੀ ਰੋਕ Instructions issued by ECI
ਮੁੱਖ ਚੋਣ ਅਫਸਰ ਨੇ ਦੱਸਿਆ ਕਿ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਉਕਤ ਹਦਾਇਤਾਂ ਤੋਂ ਇਲਾਵਾ ਰੇਡੀਓ ਅਤੇ ਟੈਲੀਵੀਜ਼ਨ ’ਤੇ ਹੋਣ ਵਾਲੇ ਪ੍ਰਚਾਰ ’ਤੇ ਵੀ ਰੋਕ ਲੱਗ ਜਾਵੇਗੀ। 18 ਫਰਵਰੀ 2022 ਨੂੰ ਸ਼ਾਮ 6 ਵਜੇ ਤੋਂ ਬਾਅਦ ਕੋਈ ਵੀ ਰੇਡੀਓ ਤੇ ਟੈਲੀਵੀਜ਼ਨ, ਸਿਨੇਮਾ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ।