Inter-district checking teams deployed ਅੰਤਰ ਜਿ਼ਲ੍ਹਾ ਚੈਕਿੰਗ ਟੀਮਾਂ ਕੀਤੀਆਂ ਤਾਇਨਾਤ, ਸੂਬੇ ਭਰ ਚੋਂ ਲਏ 65 ਸੈਂਪਲ
- ਪੰਜਾਬ ਵਿੱਚ ਮਿਲਾਵਟਖ਼ੋਰੀ`ਤੇ ਸਿ਼ਕੰਜਾ ਕੱਸਣ ਨਾਲ ਲੋਕ ਨੂੰ ਮਿਲੇਗਾ ਖ਼ਾਲਸ ਦੁੱਧ ਅਤੇ ਵਧੀਆਂ ਗੁਣਵੱਤਾ ਦੇ ਦੁੱਧ ਪਦਾਰਥ: ਡਾ ਵਿਜੈ ਸਿੰਗਲਾ
- ਮਿਲਾਵਟਖ਼ੋਰੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ, ਅਜਿਹੇ ਮਾਮਲਿਆਂ`ਚ ਹੋਵੇਗੀ ਸਖ਼ਤ ਕਾਰਾਵਈ: ਸਿਹਤ ਮੰਤਰੀ
ਇੰਡੀਆ ਨਿਊਜ਼, ਚੰਡੀਗੜ੍ਹ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਨੇ 7 ਅੰਤਰ ਜਿ਼ਲ੍ਹਾ ਸਿਹਤ ਟੀਮਾਂ ਵੱਲੋਂ ਵੱਖ ਵੱਖ ਜਿ਼ਲ੍ਹਿਆਂ ਵਿਚ ਜਾ ਕੇ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਨੇ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਅਤੇ ਹੋਰ ਵਸਤਾਂ ਦੇ ਕੁੱਲ 65 ਸੈਂਪਲ ਲਏ। Inter-district checking teams deployed
ਡਾ. ਸਿੰਗਲਾ ਨੇ ਦੱਸਿਆ ਕਿ ਐਸ.ਏ.ਐਸ. ਨਗਰ ਵਿੱਚ ਸੰਗਰੂਰ ਤੋਂ ਆਈ ਟੀਮ ਨੇ 12 ਸੈਂਪਲ ਲਏ ਜਿਨ੍ਹਾਂ ਵਿੱਚੋਂ 3 ਪਨੀਰ ਦੇ, 2 ਦੁੱਧ ਦੇ, 1 ਖੋਏ ਦਾ, 1 ਕਰੀਮ ਦਾ, 1 ਦਹੀ ਦਾ, 1 ਆਈਸਕ੍ਰੀਮ ਦਾ, 1 ਮਿਲਕ ਕੇਕ ਦਾ ਅਤੇ 1 ਕਲਾਕੰਦ ਦਾ ਸੈਂਪਲ ਹੈ।
ਮਿਲਾਵਟਖ਼ੋਰੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ
- ਅੰਮ੍ਰਿਤਸਰ ਜਿਲ੍ਹੇ ਵਿੱਚ ਕਪੂਰਥਲਾ ਅਤੇ ਫੂਡ ਸੇਫ਼ਟੀ ਅਫ਼ਸਰ ਜਲੰਧਰ ਦੀ ਟੀਮ ਨੇ 5 ਸੈਂਪਲ ਲਏ ਜਿਸ ਵਿੱਚ 1 ਖੋਏ ਦਾ, 2 ਦੇਸੀ ਘਿਓ ਅਤੇ 2 ਪਨੀਰ ਦੇ ਸੈਂਪਲ ਹਨ।
- ਇਸੇ ਤਰ੍ਹਾਂ ਮਾਨਸਾ ਵਿਖੇ ਬਠਿੰਡਾ ਤੋਂ ਆਈ ਟੀਮ ਨੇ ਤੜਕਸਾਰ ਮੁਹਿੰਮ ਸ਼ੁਰੂ ਕੀਤੀ ਅਤੇ 8 ਸੈਂਪਲ ਲਏ ਜਿਸ ਵਿੱਚ 1 ਦੁੱਧ ਦਾ ਸੈਂਪਲ, 2 ਪਨੀਰ ਦੇ, 1 ਖੋਆ, 1 ਦੇਸੀ ਘੀ, 1 ਮਲਾਈ, 1 ਦਹੀ ਅਤੇ 1 ਕੈਂਡੀ ਸ਼ਾਮਲ ਹਨ।
- ਬਰਨਾਲਾ ਜਿ਼ਲ੍ਹੇ ਵਿੱਚ ਮਾਨਸਾ ਤੋਂ ਆਈ ਟੀਮ ਨੇ 8 ਸੈਂਪਲ ਲਏ, ਜਿਨ੍ਹਾਂ `ਚੋਂ 1 ਖੋਆ, 2 ਦੇਸੀ ਘਿਓ, 3 ਆਈਸਕ੍ਰੀਮ ਅਤੇ 2 ਹੋਰ ਦੁੱਧ ਪਦਾਰਥਾਂ ਦੇ ਸੈਂਪਲ ਹਨ।
- ਸੰਗਰੂਰ ਜਿ਼ਲ੍ਹੇ ਵਿੱਚ ਫਤਿਹਗੜ੍ਹ ਸਾਹਿਬ ਦੀ ਟੀਮ ਨੇ 9 ਸੈਂਪਲ ਲਏ, ਜਿਨ੍ਹਾਂ ਵਿੱਚੋਂ 2 ਖੋਆ, 2 ਪਨੀਰ, 1 ਦੁੱਧ, 1 ਦੇਸੀ, 1 ਦੁੱਧ ਅਤੇ 3 ਰਵਾਇਤੀ ਮਠਿਆਈਆਂ ਦੇ ਹਨ।
- ਇਸੇ ਤਰ੍ਹਾਂ ਪਟਿਆਲਾ ਜਿ਼ਲ੍ਹੇ ਵਿੱਚ ਲੁਧਿਆਣਾ ਦੀ ਟੀਮ ਨੇ 13 ਸੈਂਪਲ ਲਏ, ਜਿਨ੍ਹਾਂ ਵਿੱਚੋਂ 3 ਦੁੱਧ ਦੇ, 5 ਦੇਸੀ ਘਿਓ, 4 ਪਨੀਰ ਅਤੇ 1 ਮੱਖਣ ਦਾ ਸੈਂਪਲ ਹੈ।
Also Read : Central Government and Drug Issues ਕੀ ਤੁਸੀਂ ਪੰਜਾਬ ਨੂੰ ਦੇਸ਼ ਦਾ ਹਿੱਸਾ ਨਹੀਂ ਮੰਨਦੇ ?
Also Read : ਪੰਜਾਬ ਨੇ ਕੀਤਾ ਚੰਡੀਗੜ੍ਹ ਤੇ ਦਾਵਾ, ਵਿਧਾਨਸਭਾ ਵਿੱਚ ਪ੍ਰਸਤਾਵ ਪਾਸ
Also Read : ਪੀਏਯੂ ਨੂੰ ਸੈਂਟਰ ਆਫ਼ ਐਕਸੀਲੈਂਸ ਪ੍ਰਾਜੈਕਟ ਮਿਲਣ ਤੇ ਜਤਾਈ ਖੁਸ਼ੀ
Connect With Us : Twitter Facebook youtube