International Airport : ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ ਘੋਸ਼ਿਤ ਕੀਤਾ

0
102
International Airport

International Airport

India News (ਇੰਡੀਆ ਨਿਊਜ਼), ਚੰਡੀਗੜ੍ਹ : ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਅਰਧ ਵਿਆਸੀ ਘੇਰੇ (ਰੇਡੀਅਸ) ਨੂੰ 04.05.2024 ਅਤੇ ਮਿਤੀ 08.05.2024 ਤੱਕ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ (No Drone and No flying Zone) ਘੋਸ਼ਿਤ ਕੀਤਾ ਹੈ। ਇਹ ਹੁਕਮ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਗਏ ਹਨ।

ਨੋ-ਡਰੋਨ ਅਤੇ ਨੋ-ਫਲਾਇੰਗ ਜੋਨ

ਉਹਨਾਂ ਕਿਹਾ ਕਿ ਮਾਨਯੋਗ ਭਾਰਤ ਦੇ ਰਾਸ਼ਟਰਪਤੀ ਦੀ ਮਿਤੀ 04.05.2024 ਅਤੇ ਮਿਤੀ 08.05.2024 ਦੀ ਆਮਦ ਅਤੇ ਰਵਾਨਗੀ ਹੈ। ਜ਼ਿਲ੍ਹੇ ਵਿੱਚ ਸਥਿਤ ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਅਰਧ ਵਿਆਸੀ ਘੇਰੇ (ਰੇਡੀਅਸ) ਨੂੰ 04.05.2024 ਅਤੇ ਮਿਤੀ 08.05.2024 ਤੱਕ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ (No Drone and No flying Zone) ਘੋਸ਼ਿਤ ਕੀਤਾ ਹੈ। International Airport

ਉਨ੍ਹਾਂ ਕਿਹਾ ਇਨ੍ਹਾਂ ਹੁਕਮ ਦੀ ਪਾਲਣਾ ਵਿੱਚ ਇਸ ਏਰੀਆ ਵਿੱਚ ਕਿਸੇ ਵੀ ਕਿਸੇ ਕਿਸਮ ਦੇ ਫਲਾਇੰਗ ਆਬਜੈਕਟ (Flying object) ਦੀ ਉਡਾਣ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ।

ਇਹ ਵੀ ਪੜ੍ਹੋ :Annual Event Of The School : ਬੇਬੀ ਕਾਨਵੈਂਟ ਸਕੂਲ ਦਾ ਵਿਦਿਅਕ ਸੈਸ਼ਨ ਸਮਾਗਮ, ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

SHARE