ਦਿਨੇਸ਼ ਮੌਦਗਿਲ, ਲੁਧਿਆਣਾ: ਲੁਧਿਆਣਾ ਦੇ ਤੇਜਸ ਸਿੰਘ ਨੇ 9 ਸਾਲ ਦੀ ਉਮਰ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਆਪਣੇ ਪਰਿਵਾਰ, ਸ਼ਹਿਰ ਅਤੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਤੇਜਸ ਨੇ ਪੱਛਮੀ ਬੰਗਾਲ ਵਿੱਚ ਹੋਈ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਤੇਜਸ ਦੀ ਇਸ ਪ੍ਰਾਪਤੀ ‘ਤੇ ਪਰਿਵਾਰ ਅਤੇ ਰਿਸ਼ਤੇਦਾਰਾਂ ਅਤੇ ਤੇਜਸ ਦੇ ਪ੍ਰਸ਼ੰਸਕਾਂ ‘ਚ ਖੁਸ਼ੀ ਦੀ ਲਹਿਰ ਹੈ l
ਸ਼ਹਿਰ ਦੇ ਇਸ ਬੇਟੇ ਨੇ 9 ਸਾਲ ਦੀ ਉਮਰ ‘ਚ ਇੰਨੀ ਵੱਡੀ ਉਪਲੱਬਧੀ ਹਾਸਲ ਕਰ ਲਈ ਹੈ। ਜ਼ਿਲ੍ਹਾ ਲੁਧਿਆਣਾ ਦਾ ਰਹਿਣ ਵਾਲਾ ਤੇਜਸ ਪੀਸ ਪਬਲਿਕ ਸਕੂਲ ਦਾ ਵਿਦਿਆਰਥੀ ਹੈ। ਉਸ ਨੇ ਇਹ ਤਗਮਾ 9 ਸਾਲ ਦੇ ਉਮਰ ਵਰਗ ਵਿੱਚ ਜਿੱਤਿਆ ਹੈ। ਤੇਜਸ ਦੇ ਪਿਤਾ ਮਨਜੀਤ ਸਿੰਘ ਸਾਂਬੀ ਇੱਕ ਪ੍ਰੋਜੈਕਟ ਮੈਨੇਜਮੈਂਟ ਕੰਪਨੀ ਦੇ ਡਾਇਰੈਕਟਰ ਹਨ। ਉਨ੍ਹਾਂ ਆਪਣੇ ਪੁੱਤਰ ਦੀ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੇ ਇਹ ਮੈਡਲ ਪ੍ਰਾਪਤ ਕਰਕੇ ਆਪਣੇ ਸ਼ਹਿਰ ਅਤੇ ਸੂਬੇ ਦਾ ਨਾਂਅ ਰੌਸ਼ਨ ਕੀਤਾ ਹੈ | ਬੇਟੇ ਦੀ ਇਸ ਪ੍ਰਾਪਤੀ ‘ਤੇ ਪਰਿਵਾਰ ‘ਚ ਖੁਸ਼ੀ ਦਾ ਮਾਹੌਲ ਹੈ।
ਇਹ ਵੀ ਪੜ੍ਹੋ: ਦਿੱਲੀ ਤੇ ਆਤੰਕੀ ਹਮਲੇ ਦਾ ਖਤਰਾ
ਸਾਡੇ ਨਾਲ ਜੁੜੋ : Twitter Facebook youtube