ਜੰਗ ਤਾਂ ਖ਼ੁਦ ਇਕ ਮਸਲਾ ਹੈ’ ਵਿਸ਼ੇ ‘ਤੇ ਅੰਤਰਰਾਸ਼ਟਰੀ ਕਵੀ ਦਰਬਾਰ International Kavi Darbar

0
213
International Kavi Darbar
International Kavi Darbar

International Kavi Darbar

ਦਿਨੇਸ਼ ਮੌਦਗਿਲ, ਲੁਧਿਆਣਾਃ

International Kavi Darbar ਪੰਜਾਬ ਆਰਟਸ ਕੌਂਸਲ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਅਦਾਰੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਹਰ ਮਹੀਨੇ ਕਰਵਾਏ ਜਾਣ ਵਾਲੇ ਪ੍ਰੋਗਰਾਮ ‘ਬੰਦਨਵਾਰ’ ਵਿਚ ਇਸ ਵਾਰ ਵਿਸ਼ਵ ‘ਤੇ ਮੰਡਰਾ ਰਹੇ ਤੀਜੇ ਵਿਸ਼ਵ ਯੁੱਧ ਦੇ ਸੰਦਰਭ ਵਿਚ ‘ਜੰਗ ਤਾਂ ਖ਼ੁਦ ਇਕ ਮਸਲਾ ਹੈ’ ਵਿਸ਼ੇ ਤੇ ਅੰਤਰਰਾਸ਼ਟਰੀ ਪੱਧਰ ਦਾ ਕਵੀ ਦਰਬਾਰ ਕਰਵਾਇਆ ਗਿਆ।

ਸ਼ਾਇਰ ਗੁਰਭਜਨ ਗਿੱਲ ਨੂੰ ਸੌਂਪੀ ਗਈ ਪ੍ਰਧਾਨਗੀ International Kavi Darbar

ਅਕਾਡਮੀ ਦੀ ਚੇਅਰਪਰਸਨ ਡਾ. ਸਰਬਜੀਤ ਕੌਰ ਸੋਹਲ ਦੀ ਅਗਵਾਈ ਵਿਚ ਹੋਏ ਇਸ ਕਵੀ ਦਰਬਾਰ ਦੀ ਪ੍ਰਧਾਨਗੀ ਪ੍ਰਸਿੱਧ ਸ਼ਾਇਰ ਗੁਰਭਜਨ ਗਿੱਲ ਨੇ ਕੀਤੀ। ਕਵੀ ਦਰਬਾਰ ਵਿਚ ਪਾਕਿਸਤਾਨੀ ਪੰਜਾਬ ਤੋਂ ਪ੍ਰੋ. ਸਫ਼ੀਆ ਹਿਆਤ, ਬਨਾਰਸ ਤੋਂ ਹਿੰਦੀ ਕਵੀ ਆਸ਼ੀਸ਼ ਤ੍ਰਿਪਾਠੀ ਅਤੇ ਵੰਦਨਾ ਚੱਬੇ, ਪ੍ਰਤਾਪ ਨਗਰ ਤੋਂ ਰੂਪਮ ਮਿਸ਼ਰਾ, ਪੁਣਛ (ਜੰਮੂ) ਤੋਂ ਸਵਾਮੀ ਅੰਤਰ ਨੀਰਵ, ਦਿੱਲੀ ਤੋਂ ਕੁਮਾਰ ਰਾਜੀਵ ਅਤੇ ਗਗਨਮੀਤ, ਪੰਜਾਬ ਤੋਂ ਤਰਸੇਮ ਅਤੇ ਡਾ ਸੰਤੋਖ ਸਿੰਘ ਸੁੱਖੀ ਨੇ ਭਾਗ ਲਿਆ।

ਜੰਗ ਆਧਾਰਿਤ ਪ੍ਰਵਚਨਾਂ ਦੀਆਂ ਫੋਲੀਆਂ ਪਰਤਾਂ International Kavi Darbar

ਪ੍ਰੋਗਰਾਮ ਦੇ ਸੰਚਾਲਕ ਦੇ ਰੂਪ ਵਿਚ ਡਾ ਕੁਲਦੀਪ ਸਿੰਘ ਦੀਪ ਨੇ ਕਵਿਤਾ ਦੇ ਜੰਗ ਆਧਾਰਿਤ ਪ੍ਰਵਚਨਾਂ ਦੀਆਂ ਪਰਤਾਂ ਫੋਲੀਆਂ। ਇਸ ਤੋਂ ਬਾਅਦ ਹਰੇਕ ਸ਼ਾਇਰ ਨੇ ਆਪਣੀ ਕਵਿਤਾ ਵਿਚ ਸਾਮਰਾਜੀ ਜੰਗਾਂ ਦੀ ਮਾਨਵ ਵਿਰੋਧੀ ਅਤੇ ਵਿਨਾਸ਼ਕਾਰੀ ਪਹੁੰਚ ਨੂੰ ਕਵਿਤਾ ਰਾਹੀਂ ਪ੍ਰਸਤੁਤ ਕੀਤਾ।
ਗੁਰਭਜਨ ਗਿੱਲ ਨੇ ਕਿਹਾ ਕਿ ਹਰ ਦੌਰ ਵਿਚ ਕਵਿਤਾ ਨੇ ਯੁੱਧ ਦੇ ਵਿਨਾਸ਼ਕਾਰੀ ਰੂਪ ਨੂੰ ਰੱਦ ਕੀਤਾ ਹੈ ਅਤੇ ਅੱਜ ਵੀ ਕਵਿਤਾ ਵੀ ਆਪਣੀ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋ ਵਿਸ਼ਵ ਜੰਗਾਂ ਕਾਰਨ ਹੋਈ ਤਬਾਹੀ ਦੇ ਅਸਰ ਅਜੇ ਵੀ ਮੱਧਮ ਨਹੀਂ ਪਏ ਅਤੇ ਹੁਣ ਘਟਫੇਰ ਤੀਸਰੀ ਵਿਸ਼ਵ ਜੰਗ ਦੀ ਤਿਆਰੀ ਹੈ।

ਉਨ੍ਹਾਂ ਆਖਿਆ ਕਿ ਦੁਨੀਆ ਭਰ ਵਿੱਚ ਵਾਰ ਮੈਮੋਰੀਅਲ ਉਸਾਰਨ ਦੀ ਥਾਂ ਪੀਸ ਮੈਮੋਰੀਅਲ ਉਸਾਰਨ ਦੀ ਲੋੜ ਹੈ ਤਾਂ ਜੋ ਸਮਾਜ ਨੂੰ ਸਾਰਥਿਕ ਸੁਨੇਹਾ ਜਾ ਸਕੇ।
ਸੋਸ਼ਲ ਮੀਡੀਆ ਤੇ ਲਾਈਵ ਕੀਤੇ ਇਸ ਪ੍ਰੋਗਰਾਮ ਨੂੰ ਵੱਡੀ ਗਿਣਤੀ ਵਿਚ ਦੇਸ਼ ਬਦੇਸ਼ ਵੱਸਦੇ ਸਰੋਤਿਆਂ ਨੇ ਮਾਣਿਆ।

Also Read : ਸੂਬੇ ਵਿੱਚ 5 ਮਈ ਤੋਂ ਮੰਡੀਆਂ ਨੂੰ ਪੜਾਅਵਾਰ ਬੰਦ ਕਰਨਾ ਸ਼ੁਰੂ ਕੀਤਾ ਜਾਵੇਗਾ

Connect With Us : Twitter Facebook youtube

SHARE