International Women Day
ਇੰਡੀਆ ਨਿਊਜ਼, ਚੰਡੀਗੜ੍ਹ :
International Women Day ਪੰਜਾਬ ਪੁਲਿਸ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਦੇ ਮੱਦੇਨਜ਼ਰ `ਸਾਂਝ` ਦੇ ਬੈਨਰ ਹੇਠ ਔਰਤਾਂ ਦੀ ਸਿਹਤ ਅਤੇ ਸਸ਼ਕਤੀਕਰਨ ਸਬੰਧੀ ਸਿੱਖਿਆ ਤੇ ਕੇਂਦਰਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। 2 ਮਾਰਚ ਤੋਂ ਸ਼ੁਰੂ ਹੋਏ ਸਮਾਗਮਾਂ ਵਿੱਚ ਕੈਂਸਰ ਜਾਗਰੂਕਤਾ ਭਾਸ਼ਣਾਂ ਤੋਂ ਇਲਾਵਾ ਔਰਤਾਂ ਲਈ ਸਿਹਤ ਜਾਂਚ ਅਤੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਜੋ ਹਫ਼ਤੇ ਭਰ ਚੱਲਣ ਵਾਲੇ ਸਮਾਗਮਾਂ ਤੋਂ ਬਾਅਦ ਅੱਜ ਮਹਿਲਾ ਦਿਵਸ ਤੇ ਸਮਾਪਤ ਹੋਣਗੇ।
2 ਮਾਰਚ ਤੋਂ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ International Women Day
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧ, ਵੀ. ਨੀਰਜਾ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ `ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ 2 ਮਾਰਚ, 2022 ਤੋਂ ਔਰਤਾਂ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਐਸਬੀਐਸ ਨਗਰ, ਮਲੇਰਕੋਟਲਾ ਅਤੇ ਬਰਨਾਲਾ ਆਦਿ ਜਿ਼ਲ੍ਹਿਆਂ ਵਿੱਚ ਔਰਤਾਂ ਲਈ ਮੈਡੀਕਲ ਕੈਂਪ ਲਗਾਏ ਗਏ ਹਨ, ਜਿਸ ਵਿੱਚ ਸਿਹਤ ਜਾਗਰੂਕਤਾ ਕੈਂਪ, ਪੀੜਤ ਰਾਹਤ ਮੁਆਵਜ਼ਾ ਸਕੀਮ, ਔਰਤਾਂ ਦੇ ਅਧਿਕਾਰਾਂ ਅਤੇ ਕੰਮ ਵਾਲੀ ਥਾਂ `ਤੇ ਜਿਨਸੀ ਸ਼ੋਸ਼ਣ ਵਿਰੁੱਧ ਕਾਨੂੰਨ ਆਦਿ ਬਾਰੇ ਇੰਟਰਐਕਟਿਵ ਸੈਸ਼ਨ ਸ਼ਾਮਲ ਹਨ।
ਸਸ਼ਕਤੀਕਰਨ ਲਈ ਸਿੱਖਿਆ International Women Day
ਵੀ ਨੀਰਜਾ ਨੇ ਕਿਹਾ ਕਿ ਕੈਂਸਰ ਵਰਗੀਆਂ ਖ਼ਤਰਨਾਕ ਬਿਮਾਰੀਆਂ ਦੀ ਜਲਦੀ ਪਛਾਣ ਹੀ ਇਸ ਦੇ ਸਮੇਂ ਰਹਿੰਦਿਆਂ ਇਲਾਜ ਵਿੱਚ ਮਦਦ ਕਰੇਗੀ, ਇਸ ਲਈ ਲੱਛਣਾਂ ਤੋਂ ਜਾਣੂ ਹੋਣਾ ਅਤੇ ਨਿਯਮਤ ਸਿਹਤ ਜਾਂਚ ਕਰਵਾਉਣਾ ਮਹੱਤਵਪੂਰਨ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ਸਸ਼ਕਤੀਕਰਨ ਲਈ ਸਿੱਖਿਆ ਪ੍ਰੋਗਰਾਮ ਤਹਿਤ ਜਿ਼ਲ੍ਹਾ ਪੁਲਿਸ ਵੱਲੋਂ ਗੈਰ ਸਰਕਾਰੀ ਸੰਗਠਨਾਂ ਅਤੇ ਸਾਂਝ ਮੈਂਬਰਾਂ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ ਵਿੱਚ ਸੈਮੀਨਾਰ ਕਰਵਾਏ ਜਾ ਰਹੇ ਹਨ ਅਤੇ ਵਿਦਿਆਰਥਣਾਂ ਨੂੰ ਵਿੱਦਿਅਕ ਸਮੱਗਰੀ ਵੰਡੀ ਜਾ ਰਹੀ ਹੈ।
Also Read : Women In Red Sarees ਚੰਡੀਗੜ੍ਹ ਦੀ ਸੁਖਨਾ ਝੀਲ’ਤੇ ਲਾਲ ਸਾੜੀ ਪਾ ਕੇ ਔਰਤਾਂ ਇਹ ਕੰਮ ਕਰ ਰਹੀਆਂ ਸਨ