ਇੰਡੀਆ ਨਿਊਜ਼, ਚੰਡੀਗੜ੍ਹ (IPS probationary met the CM ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਡਰ ਦੇ ਚਾਰ ਭਾਰਤੀ ਪੁਲਿਸ ਸੇਵਾਵਾਂ (IPS) ਪ੍ਰੋਬੇਸ਼ਨਰੀ ਅਫ਼ਸਰਾਂ ਜਿਨ੍ਹਾਂ ਨੇ ਹਾਲ ਹੀ ਵਿੱਚ ਆਪਣੀ ਦੋ ਸਾਲਾਂ ਦੀ ਸਿਖਲਾਈ ਪੂਰੀ ਕੀਤੀ ਹੈ, ਦੇ ਨਵੇਂ ਬੈਚ ਨਾਲ ਮੀਟਿੰਗ ਕੀਤੀ। ਪ੍ਰੋਬੇਸ਼ਨਰੀ ਅਫ਼ਸਰਾਂ, ਜਿਹਨਾਂ ਵਿੱਚ 2019 ਬੈਚ ਦੇ ਰਣਧੀਰ ਕੁਮਾਰ, 2020 ਬੈਚ ਦੇ ਦਰਪਨ ਆਹਲੂਵਾਲੀਆ, 2020 ਬੈਚ ਦੀ ਜਸਰੂਪ ਕੌਰ ਬਾਠ, 2020 ਬੈਚ ਦੇ ਆਦਿਤਿਆ ਐਸ ਵਾਰੀਅਰ ਸ਼ਾਮਲ ਹਨ, ਨੇ ਮੁੱਖ ਮੰਤਰੀ ਨਾਲ ਪੰਜਾਬ ਸਿਵਲ ਸਕੱਤਰੇਤ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ।
ਆਧੁਨਿਕ ਅਤੇ ਬਿਹਤਰ ਪੁਲਿਸਿੰਗ ਈਕੋ-ਸਿਸਟਮ ਬਣਾਉਣ ਲਈ ਕਿਹਾ
ਨੌਜਵਾਨ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀ ਬਿਹਤਰੀ ਲਈ ਕੰਮ ਕਰਦਿਆਂ ਇੱਕ ਆਧੁਨਿਕ ਅਤੇ ਬਿਹਤਰ ਪੁਲਿਸਿੰਗ ਈਕੋ-ਸਿਸਟਮ ਬਣਾਉਣ ਲਈ ਕਿਹਾ। ਮੁੱਖ ਮੰਤਰੀ ਨੇ ਨੌਜਵਾਨ ਅਧਿਕਾਰੀਆਂ ਨੂੰ ਸਰਮਪਿਤ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਭਰਤੀ ਹੋਏ ਨਵੇਂ ਅਧਿਕਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ: ਦੇਸ਼ ਦਾ ਸਭ ਤੋਂ ਵੱਡਾ ਬਾਇਓ ਐਨਰਜੀ ਪਲਾਂਟ ਲੋਕਾਂ ਨੂੰ ਸਮਰਪਿਤ
ਸਾਡੇ ਨਾਲ ਜੁੜੋ : Twitter Facebook youtube