72,000 ਏਕੜ ਰਕਬੇ ਵਿੱਚ ਸਿੰਜਾਈ ਸਹੂਲਤਾਂ ਹੋਣਗੀਆਂ ਬਿਹਤਰ: ਡਾ. ਨਿੱਝਰ

0
280
Irrigation Facilities in Punjab
Irrigation Facilities in Punjab
  • 4 ਐਸਟੀਪੀ ਦਾ ਟ੍ਰੀਟ ਕੀਤਾ ਪਾਣੀ ਸਿੰਜਾਈ ਲਈ ਵਰਤੋਂ ਵਿੱਚ ਲਿਆਉਣ ਲਈ 7.71 ਕਰੋੜ ਨਾਲ ਬੁਨਿਆਦੀ ਢਾਂਚਾ ਹੋਵੇਗਾ ਤਿਆਰ
ਇੰਡੀਆ ਨਿਊਜ਼, ਚੰਡੀਗੜ (Irrigation Facilities in Punjab) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕੁਦਰਤੀ ਸਰੋਤਾਂ ਦੀ ਵਰਤੋਂ ਕਰਦਿਆਂ ਸੂਬੇ ਵਿੱਚ ਸਿੰਜਾਈ ਸਹੂਲਤਾਂ ਮਜਬੂਤ ਕਰਨ ਲਈ ਕਰੀਬ 90 ਕਰੋੜ ਰੁਪਏ ਦੇ ਪ੍ਰਾਜੈਕਟ ਅਰੰਭੇ ਗਏ ਹਨ l ਜਿਸ ਨਾਲ 9 ਜ਼ਿਲਿਆਂ ਵਿੱਚ ਸਿੰਜਾਈ ਸਹੂਲਤਾਂ ਮਜਬੂਤ ਹੋਣਗੀਆਂ। ਇਸੇ ਤਰਾਂ 100 ਕਰੋੜ ਰੁਪਏ ਦੀ ਲਾਗਤ ਵਾਲੇ ਇੱਕ ਨਵੇਂ ਪ੍ਰਾਜੈਕਟ ਦੀ ਤਜਵੀਜ ਵੀ ਰੱਖੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਭੂਮੀ ਅਤੇ ਜਲ ਸੰਭਾਲ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕੰਢੀ ਖੇਤਰ ਦੇ ਵਿਕਾਸ ਲਈ ਕਰੀਬ 80 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਵਾਟਰਸ਼ੈੱਡ ਪ੍ਰੋਗਰਾਮ ਪ੍ਰਵਾਨ ਕੀਤਾ ਗਿਆ ਹੈ l ਜਿਸ ਨਾਲ ਕਰੀਬ 70,000 ਏਕੜ ਖੇਤੀਯੋਗ ਜਮੀਨ ਵਿੱਚ ਸਿੰਜਾਈ ਸਹੂਲਤਾਂ ਨੂੰ ਬਿਹਤਰ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਦਾ ਲਾਭ ਕੰਢੀ ਖੇਤਰ ਦੇ 6 ਜ਼ਿਲਿਆਂ ਨੂੰ ਹੋਵੇਗਾ ਜਿਸ ਵਿੱਚ ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਐਸਬੀਐਸ ਨਗਰ, ਰੂਪਨਗਰ ਅਤੇ ਐਸਏਐਸ ਨਗਰ ਸ਼ਾਮਲ ਹਨ।

ਇਹ ਹੈ ਵਾਟਰਸ਼ੈੱਡ ਸਕੀਮ ਦਾ ਮੁੱਖ ਉਦੇਸ਼

ਡਾ. ਨਿੱਝਰ ਨੇ ਦੱਸਿਆ ਕਿ ਕੁਦਰਤੀ ਸਰੋਤਾਂ ਜਲ ਅਤੇ ਭੂਮੀ ਦੀ ਸੰਭਾਲ ਲਈ ਸਿੰਜਾਈ ਸਕੀਮ ਤਹਿਤ ਵਾਟਰਸ਼ੈੱਡ ਸਕੀਮ ਦਾ ਮੁੱਖ ਉਦੇਸ਼ ਮੀਂਹ ਦੇ ਪਾਣੀ ਦੀ ਸੰਭਾਲ, ਖੇਤੀ ਉਤਪਾਦਨ, ਰੋਜ਼ੀ-ਰੋਟੀ ਦੀ ਸਹਾਇਤਾ ਅਤੇ ਕਮਿਊਨਿਟੀ ਵਿਕਾਸ ਗਤੀਵਿਧੀਆਂ ਰਾਹੀਂ ਕੁਦਰਤੀ ਸਰੋਤਾਂ ਦਾ ਪ੍ਰਬੰਧ ਕਰਨਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਕਰਨ ਦੇ ਨਾਲ-ਨਾਲ ਆਪਣੀ ਵਚਨਬੱਧਤਾ ਤਹਿਤ 4 ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸਟੀਪੀਜ) ਦੇ ਟ੍ਰੀਟ ਕੀਤੇ ਪਾਣੀ ਨੂੰ ਸਿੰਜਾਈ ਲਈ ਵਰਤੋਂ ਵਿੱਚ ਲਿਆਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦਾ ਬੁਨਿਆਦੀ ਢਾਂਚਾ 7.71 ਕਰੋੜ ਰੁਪਏ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ l ਜਿਸ ਨਾਲ ਜ਼ਿਲਾ ਹੁਸ਼ਿਆਰਪੁਰ, ਬਰਨਾਲਾ, ਫਤਹਿਗੜ ਸਾਹਿਬ ਅਤੇ ਲੁਧਿਆਣਾ ਦੀ 2,000 ਏਕੜ ਵਾਹੀਯੋਗ ਨੂੰ ਸਿੰਜਾਈ ਸਹੂਲਤਾਂ ਮਿਲਣਗੀਆਂ।
SHARE