ਜਗਜੀਤ ਸਿੰਘ ਛੜਬੜ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਨਿਯੁਕਤ Jagjit Singh Chharbar

0
377
Jagjit Singh Chharbar

Jagjit Singh Chharbar

ਜਗਜੀਤ ਸਿੰਘ ਛੜਬੜ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਨਿਯੁਕਤ

  • ਪਾਰਟੀ ਦੀ ਕੌਮੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਤੇ ਹਾਈਕਮਾਂਡ ਦਾ ਨਵ ਨਿਯੁਕਤ ਇੰਚਾਰਜ ਨੇ ਕੀਤਾ ਧੰਨਵਾਦ

ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਵੱਲੋਂ ਦੇਸ਼ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਸੂਬੇ ਵਿਚ ਮਜ਼ਬੂਤ ਕਰਨ ਦੇ ਮੱਦੇਨਜ਼ਰ ਲੋਕ ਸਭਾ ਹਲਕਿਆਂ ਦੇ ਨਵੇਂ ਇੰਚਾਰਜ ਨਿਯੁਕਤ ਕੀਤੇ ਗਏ ਹਨ ਅਤੇ ਪਾਰਟੀ ਦੇ ਸੂਬਾ ਸਕੱਤਰ ਭਾਈ ਜਗਜੀਤ ਸਿੰਘ ਛੜਬੜ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਲੋਕ ਸਭਾ ਹਲਕਾ ਪਟਿਆਲਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਬਹੁਜਨ ਸਮਾਜ ਪਾਰਟੀ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੂਬਾ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਅਤੇ ਵਿਪੁਲ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਨੂੰ ਸੂਬੇ ਵਿਚ ਮਜ਼ਬੂਤ ਕਰਨ ਬਾਰੇ ਵਿਚਾਰ ਵਟਾਂਦਰਾ ਕਰਨ ਉਪਰੰਤ ਲੋਕ ਸਭਾ ਹਲਕਿਆਂ ਦੇ ਨਵੇਂ ਇੰਚਾਰਜ ਨਿਯੁਕਤ ਕੀਤੇ ਗਏ ।ਜਿਨ੍ਹਾਂ ਵਿਚ ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਪਾਰਟੀ ਦੇ ਸੂਬਾ ਸਕੱਤਰ ਭਾਈ ਜਗਜੀਤ ਸਿੰਘ ਛੜਬੜ ਨੂੰ ਪਟਿਆਲਾ ਲੋਕ ਸਭਾ ਹਲਕਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। Jagjit Singh Chharbar

ਪਾਰਟੀ ਹਾਈਕਮਾਨ ਦਾ ਧੰਨਵਾਦ

Jagjit Singh Chharbar

ਲੋਕ ਸਭਾ ਹਲਕਾ ਪਟਿਆਲਾ ਦਾ ਇੰਚਾਰਜ ਨਿਯੁਕਤ ਕਰਨ ਤੇ ਨਵ ਨਿਯੁਕਤ ਇੰਚਾਰਜ ਭਾਈ ਜਗਜੀਤ ਸਿੰਘ ਛੜਬੜ ਨੇ ਪਾਰਟੀ ਦੀ ਕੌਮੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ, ਰਣਧੀਰ ਸਿੰਘ ਬੈਣੀਵਾਲ, ਵਿਪੁਲ ਕੁਮਾਰ, ਜਸਵੀਰ ਸਿੰਘ ਗੜ੍ਹੀ ਸੂਬਾ ਪ੍ਰਧਾਨ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੂਬੇ ਵਿਚ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਲਈ ਬੂਥ ਲੈਵਲ ਤੇ ਮਜ਼ਬੂਤ ਕਰਨਗੇ। Jagjit Singh Chharbar

ਨਿਯੁਕਤੀ ਦਾ ਸਵਾਗਤ

Jagjit Singh Chharbar

ਭਾਈ ਜਗਜੀਤ ਸਿੰਘ ਛੜਬੜ ਦੀ ਨਿਯੁਕਤੀ ਦਾ ਐਡਵੋਕੇਟ ਜਸਪਾਲ ਸਿੰਘ ਕਾਮੀ ,ਬ੍ਰਿਜ ਲਾਲ ਸਿੰਘ ਜਾਸਲਾ ਪ੍ਰਧਾਨ ਹਲਕਾ ਰਾਜਪੁਰਾ, ਸੁਰਜੀਤ ਸਿੰਘ ਗੋਰੀਆਂ, ਨਰੰਗ ਸਿੰਘ ਉੜਦਨ, ਅਮਰ ਸਿੰਘ ਮਰਦਾਪੁਰ, ਜਗਤਾਰ ਸਿੰਘ ਪੱਟੀ, ਸੁਖਜੀਤ ਸਿੰਘ ਗੋਲਡੀ, ਲੱਖੀ ਨਡਿਆਲੀ, ਚਰਨਜੀਤ ਸਿੰਘ ਦੇਵੀਨਗਰ, ਅਮਰ ਸਿੰਘ ਸੈਂਪਲਾ, ਕਰਨੈਲ ਸਿੰਘ ਝਿੱਲ, ਸਤਪਾਲ ਸਿੰਘ ਦੁਰਗਾਪੁਰ, ਬਲਕਾਰ ਸਿੰਘ ਹਰਪਾਲਪੁਰ, ਅਮਰ ਟੋਡਰਵਾਲ, ਮਾਸਟਰ ਜਗਦੀਸ਼ ਲਾਲੜੂ ਤੋਂ ਇਲਾਵਾ ਪਾਰਟੀ ਵਰਕਰਾਂ ਨੇ ਇਸ ਨਿਯੁਕਤੀ ਦਾ ਸਵਾਗਤ ਕੀਤਾ ਅਤੇ ਹਾਈਕਮਾਨ ਦਾ ਧੰਨਵਾਦ ਕੀਤਾ। Jagjit Singh Chharbar

Also Read :ਏਡੀਸੀ ਵੱਲੋਂ ਬਨੂੜ ਤਹਿਸੀਲ ਦਫ਼ਤਰ ਦਾ ਅਚਨਚੇਤ ਨਿਰੀਖਣ Unexpected inspection by ADC

Also Read :ਜਨਤਕ ਜਾਇਦਾਦ ‘ਤੇ ਕਬਜ਼ਾ ਕਰਨ ਦੀ ਕਾਰਵਾਈ ਦਾ ਵਿਰੋਧ Resisting Possession

Connect With Us : Twitter Facebook

 

SHARE