ਪੰਜ ਜੇਲ ਅਧਿਕਾਰੀਆਂ ਸਮੇਤ ਜੇਲ ਸੁਪਰਡੈਂਟ ਗ੍ਰਿਫ਼ਤਾਰ (JAIL SUPERINTENDENT AMONG FIVE JAIL OFFICIALS ARRESTED)

0
108
JAIL SUPERINTENDENT AMONG FIVE JAIL OFFICIALS ARRESTED
JAIL SUPERINTENDENT AMONG FIVE JAIL OFFICIALS ARRESTED

JAIL SUPERINTENDENT AMONG FIVE JAIL OFFICIALS ARRESTED– ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਅਮਨ-ਕਾਨੂੰਨ ਦੇ ਪੱਖ ਤੋਂ ਡਿਊਟੀ ‘ਚ ਕੁਤਾਹੀ ਤੇ ਅਣਗਹਿਲੀ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੰਦੇ ਹੋਏ ਪੰਜਾਬ ਪੁਲਿਸ ਨੇ ਐਤਵਾਰ ਨੂੰ ਸੱਤ ਜੇਲ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਵਿੱਚੋਂ ਪੰਜ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿੱਚ ਡਿਊਟੀ ਦੌਰਾਨ ਲਾਪਰਵਾਹੀ ਅਤੇ ਕਥਿਤ ਤੌਰ ‘ਤੇ ਜੇਲ ਵਿੱਚ ਕੈਦੀਆਂ ਨਾਲ ਮਿਲੀਭੁਗਤ ਕਰਕੇ ਵੀਡੀਓ ਲੀਕ ਕਰਨ ਦੇ ਮਾਮਲੇ ਵਿੱਚ ਸ਼ਾਮਲ ਕੇਂਦਰੀ ਜੇਲ, ਗੋਇੰਦਵਾਲ ਸਾਹਿਬ ਦਾ ਸੁਪਰਡੈਂਟ ਵੀ ਸ਼ਾਮਲ ਹੈ।

ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ – ਅਮਨ ਅਰੋੜਾ ਵੱਲੋਂ ਸੀਨੀਅਰ ਆਈ.ਏ.ਐਸ ਅਧਿਕਾਰੀ ਏ. ਵੇਨੂ ਪ੍ਰਸਾਦ ਦੀ ਮਾਤਾ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਕੇਂਦਰੀ ਜੇਲ, ਗੋਇੰਦਵਾਲ ਸਾਹਿਬ ਵਿੱਚ ਵਿੱਚ ਰਿਕਾਰਡ ਹੋਈ ਇੱਕ ਵੀਡੀਓ ਐਤਵਾਰ ਨੂੰ ਵਾਇਰਲ ਹੋਈ, ਜਿਸ ਵਿੱਚ ਸਚਿਨ ਭਿਵਾਨੀ ਅਤੇ ਉਸਦੇ ਸਾਥੀ 26 ਫਰਵਰੀ, 2023 ਨੂੰ ਜੇਲ ਵਿੱਚ ਦੋ ਗੁੱਟਾਂ ਦਰਮਿਆਨ ਹੋਏ ਗੈਂਗਵਾਰ ਦੌਰਾਨ ਮਾਰੇ ਗਏ ਦੋ ਗੈਂਗਸਟਰਾਂ ਦੀ ਘਟਨਾ ਦਾ ਜ਼ਿਕਰ ਕਰਦੇ ਦਿਖਾਈ ਦੇ ਰਹੇ ਹਨ।

ਆਈ.ਜੀ.ਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਜੋ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਮੁਅੱਤਲ ਕੀਤੇ ਗਏ ਅਤੇ ਗ੍ਰਿਫ਼ਤਾਰ ਕੀਤੇ ਗਏ, 5 ਜੇਲ ਅਧਿਕਾਰੀਆਂ ਦੀ ਪਛਾਣ ਜੇਲ ਸੁਪਰਡੈਂਟ ਇਕਬਾਲ ਸਿੰਘ ਬਰਾੜ, ਵਧੀਕ ਜੇਲ ਸੁਪਰਡੈਂਟ ਵਿਜੇ ਕੁਮਾਰ, ਸਹਾਇਕ ਜੇਲ ਸੁਪਰਡੈਂਟ ਹਰੀਸ਼ ਕੁਮਾਰ, ਏ.ਐਸ.ਆਈ ਜੋਗਿੰਦਰ ਸਿੰਘ ਅਤੇ ਏ.ਐਸ.ਆਈ ਹਰਚੰਦ ਸਿੰਘ ਵਜੋਂ ਕੀਤੀ ਹੈ। ਜਦ ਕਿ ਮੁਅੱਤਲ ਕੀਤੇ ਗਏ ਦੋ ਹੋਰ ਜੇਲ ਅਧਿਕਾਰੀਆਂ ਵਿੱਚ ਵਧੀਕ ਜੇਲ ਸੁਪਰਡੈਂਟ ਜਸਪਾਲ ਸਿੰਘ ਖਹਿਰਾ ਅਤੇ ਹੈੱਡ ਕਾਂਸਟੇਬਲ ਸਵਿੰਦਰ ਸਿੰਘ ਸ਼ਾਮਲ ਹਨ।

ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66, ਜੇਲ ਐਕਟ ਦੀ ਧਾਰਾ 52, ਆਈ.ਪੀ.ਸੀ ਦੀ ਧਾਰਾ 506 ਅਤੇ 149 ਤਹਿਤ ਐਫਆਈਆਰ ਨੰਬਰ 102 ਦਰਜ ਕੀਤੀ ਗਈ ਹੈ। ਮੁਢਲੇ ਤੌਰ ‘ਤੇ ਜੇਲ ‘ਚ ਬੰਦ ਕੈਦੀਆਂ ਜਿਨ੍ਹਾਂ ‘ਚ ਮਨਪ੍ਰੀਤ ਸਿੰਘ ਉਰਫ ਭਾਊ, ਸਚਿਨ ਭਿਵਾਨੀ ਉਰਫ ਸਚਿਨ ਚੌਧਰੀ, ਅੰਕਿਤ ਲਾਟੀ ਉਰਫ਼ ਅੰਕਿਤ ਸਿਰਸਾ, ਕਸ਼ਿਸ਼ ਉਰਫ ਕੁਲਦੀਪ, ਰਜਿੰਦਰ ਉਰਫ ਜੋਕਰ, ਹਰਦੀਪ ਸਿੰਘ ਉਰਫ ਮਾਮਾ, ਬਲਦੇਵ ਸਿੰਘ ਉਰਫ ਨਿੱਕੂ, ਦੀਪਕ ਉਰਫ ਮੁੰਡੀ ਅਤੇ ਮਲਕੀਤ ਸਿੰਘ ਉਰਫ਼ ਕੀਤਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ।

ਆਈਜੀਪੀ ਨੇ ਕਿਹਾ ਕਿ ਜਾਂਚ ਤੋਂ ਬਾਅਦ ਪੁਲਿਸ ਨੇ ਇਸ ਐਫਆਈਆਰ ਵਿੱਚ ਜੇਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਅਣਗਹਿਲੀ ਅਤੇ ਜੇਲ ਦੇ ਕੈਦੀਆਂ ਨਾਲ ਮਿਲੀਭੁਗਤ ਕਰਕੇ ਵੀਡੀਓ ਸ਼ੂਟ ਕਰਨ ਲਈ ਨਾਮਜ਼ਦ ਕੀਤਾ ਹੈ, ਜੋ ਕਿ ਘਟਨਾ ਵਾਲੇ ਦਿਨ ਸ਼ੂਟ ਕੀਤੀ ਗਈ ਅਤੇ ਕੁਝ ਦਿਨਾਂ ਬਾਅਦ ਲੀਕ ਹੋ ਗਈ । ਉਨ੍ਹਾਂ ਕਿਹਾ ਕਿ ਦੋਸ਼ੀ ਜੇਲ ਦੇ ਕੈਦੀਆਂ ਨੂੰ ਹੋਰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ।

ਉਨ੍ਹਾਂ ਕਿਹਾ ਕਿ ਜੇਲ ਵਿੱਚ ਵਾਪਰੀ ਇਸ ਘਟਨਾ ਤੋਂ ਬਾਅਦ ਪੁਲੀਸ ਅਤੇ ਜੇਲ ਪ੍ਰਸ਼ਾਸਨ ਨੇ ਮੁਲਜ਼ਮਾਂ ਨੂੰ ਪਹਿਲਾਂ ਹੀ ਵੱਖ-ਵੱਖ ਕਰਕੇ ਸੂਬੇ ਦੀਆਂ ਵੱਖ-ਵੱਖ ਜੇਲਾਂ ਵਿੱਚ ਤਬਦੀਲ ਕਰ ਦਿੱਤਾ ਹੈ।

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਕੋਈ ਵੀ ਸਰਕਾਰੀ ਮੁਲਾਜਮ ਡਿਊਟੀ ਵਿੱਚ ਲਾਪਰਵਾਹੀ ਕਰਦਾ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਜੇਲਾਂ ਵਿੱਚ ਚੌਕਸੀ ਹੋਰ ਵਧਾਈ ਜਾ ਰਹੀ ਹੈ ਅਤੇ ਭਵਿੱਖ ਵਿੱਚ ਇਸ ਤਰਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਜੇਲਾਂ ਵਿੱਚ ਸੀਨੀਅਰ ਰੈਂਕ ਦੇ ਅਧਿਕਾਰੀਆਂ ਵੱਲੋਂ ਅਚਨਚੇਤ ਚੈਕਿੰਗ ਕੀਤੀ ਜਾਵੇਗੀ।

SHARE