Jalandhar By-election BJP Star Campaigners List : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ‘ਚ ਕੇਂਦਰ ਦੇ ਵੱਡੇ ਨੇਤਾਵਾਂ ਸਮੇਤ ਪੰਜਾਬ ਦੇ ਕਈ ਨੇਤਾਵਾਂ ਦੇ ਨਾਂ ਸ਼ਾਮਲ ਕੀਤੇ ਗਏ ਹਨ।
ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ, ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਪੰਜਾਬ ਦੇ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਬੀ.ਜੇ.ਪੀ. ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ, ਡਾ: ਜਤਿੰਦਰ ਸਿੰਘ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਜਲੰਧਰ ਲੋਕ ਸਭਾ ਇੰਚਾਰਜ ਡਾ: ਮਹਿੰਦਰ ਸਿੰਘ, ਕੌਮੀ ਪੰਜਾਬ ਦੇ ਸਕੱਤਰ ਤੇ ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ, ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ, ਸੰਗਠਨ ਜਨਰਲ ਸਕੱਤਰ ਪੰਜਾਬ ਸ੍ਰੀ ਮੰਥਾਰੀ ਸ੍ਰੀਨਿਵਾਸਲੂ, ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ, ਸੀਨੀਅਰ ਆਗੂ ਅਨਿਲ ਜੈਨ, ਸੀਨੀਅਰ ਆਗੂ ਅਤੇ ਹਿਮਾਚਲ ਭਾਜਪਾ ਦੇ ਇੰਚਾਰਜ ਅਵਿਨਾਸ਼ ਰਾਏ।
ਖੰਨਾ, ਹਰਜੀਤ ਸਿੰਘ ਗਰੇਵਾਲ, ਮਨਜਿੰਦਰ ਸਿੰਘ ਸਿਰਸਾ, ਰਾਣਾ ਗੁਰਮੀਤ ਸਿੰਘ ਸੋਢੀ, ਮਨੋਜ ਤਿਵਾੜੀ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਬਲਬੀਰ ਸਿੰਘ ਸਿੱਧੂ, ਕੇਵਲ ਸਿੰਘ ਢਿੱਲੋਂ, ਵਿਧਾਇਕ ਜੰਗੀ ਲਾਲ ਮਹਾਜਨ, ਕੌਮੀ ਬੁਲਾਰੇ ਆਰ.ਪੀ.ਸਿੰਘ, ਮਨਪ੍ਰੀਤ ਸਿੰਘ ਬਾਦਲ, ਡਾ: ਰਾਜ. ਕੁਮਾਰ ਵੇਰਕਾ, ਫਤਿਹਜੰਗ ਸਿੰਘ ਬਾਜਵਾ, ਤੀਕਸ਼ਨ ਸੂਦ, ਐਸਐਸ ਵਿਰਕ, ਬਲੀ ਭਗਤ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਬਿਕਰਮਜੀਤ ਸਿੰਘ ਚੀਮਾ, ਰਾਜੇਸ਼ ਬਾਗਾ ਅਤੇ ਮੋਨਾ ਜੈਸਵਾਲ, ਅਵਿਨਾਸ਼ ਚੰਦਰ ਅਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਸ਼ਾਮਲ ਕੀਤਾ ਗਿਆ ਹੈ।
Also Read : Disclosure in Poonch Attack : ਸਟਿੱਕੀ ਬੰਬ ਨਾਲ ਹਮਲਾ ਕੀਤਾ ਅਤੇ ਟਰੱਕ ‘ਤੇ 36 ਰਾਉਂਡ ਫਾਇਰ ਕੀਤੇ
Also Read : ਪੀਐਮ ਮੋਦੀ ਨੇ ਅਕਸ਼ੈ ਤ੍ਰਿਤੀਆ ਅਤੇ ਈਦ-ਉਲ-ਫਿਤਰ ਦੀ ਵਧਾਈ ਦਿੱਤੀ
Also Read : Fire In Army Truck : ਜੰਮੂ-ਕਸ਼ਮੀਰ ‘ਚ ਫੌਜ ਦੇ ਟਰੱਕ ਨੂੰ ਲੱਗੀ ਅੱਗ, 5 ਜਵਾਨ ਸ਼ਹੀਦ
Also Read : ਫੌਜ ਦੇ ਟਰੱਕ ‘ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਲਈ NIA ਕਸ਼ਮੀਰ ਲਈ ਰਵਾਨਾ