ਇੰਡੀਆ ਨਿਊਜ਼, ਜਲੰਧਰ (Jalandhar Crime News): ਪੰਜਾਬ ਪੁਲਿਸ ਨੇ ਸੂਬੇ ਵਿਚੋਂ ਅਪਰਾਧੀਆਂ ਨੂੰ ਨੱਥ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ। ਇਸ ਤਹਿਤ ਹਰ ਰੋਜ਼ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਇਸੇ ਕੜੀ ਵਿੱਚ ਪੁਲਿਸ ਨੇ ਇੱਕ ਵਾਰ ਫਿਰ ਜਲੰਧਰ ਦੇਹਾਤੀ ਇਲਾਕੇ ਤੋਂ ਗੈਂਗਸਟਰਾਂ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਫੜੇ ਗਏ ਦੋਸ਼ੀਆਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ।
ਹਾਲਾਂਕਿ ਕਿੰਨੇ ਗੈਂਗਸਟਰ ਫੜੇ ਗਏ ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ। ਮੌਕੇ ‘ਤੇ ਮੌਜੂਦ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪੰਜ ਅਪਰਾਧੀ ਫੜੇ ਗਏ ਹਨ, ਜਦਕਿ ਕੁਝ ਪੁਲਿਸ ਵਾਲਿਆਂ ਨੇ ਉਨ੍ਹਾਂ ਦੀ ਗਿਣਤੀ ਤਿੰਨ ਦੱਸੀ ਹੈ, ਹਾਲਾਂਕਿ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਗੰਨੇ ਦੇ ਖੇਤ ਵਿੱਚ ਲੁਕੇ ਹੋਏ ਸਨ
ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਕਾਰਵਾਈ ਜਲੰਧਰ ਦੇ ਪਿੰਡ ਚੱਕ ਝੰਡੂ ‘ਚ ਅਪਰਾਧੀਆਂ ਦੇ ਖਿਲਾਫ ਕੀਤੀ ਗਈ। ਇੱਥੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਵਿੱਚ ਕੁਝ ਸ਼ੱਕੀ ਵਿਅਕਤੀ ਦੇਖੇ ਗਏ ਹਨ। ਜਦੋਂ ਪੁਲਿਸ ਨੇ ਪਿੰਡ ਦੀ ਘੇਰਾਬੰਦੀ ਕਰਨੀ ਸ਼ੁਰੂ ਕੀਤੀ ਤਾਂ ਉਹ ਪਿੰਡ ਨੇੜੇ ਗੰਨੇ ਦੇ ਖੇਤਾਂ ਵਿੱਚ ਲੁਕ ਗਏ। ਜਿਸ ਤੋਂ ਬਾਅਦ ਪਿੰਡ ਵਾਸੀਆਂ ਦੀ ਮਦਦ ਨਾਲ ਗੰਨੇ ਦੇ ਖੇਤਾਂ ਦੀ ਘੇਰਾਬੰਦੀ ਕੀਤੀ ਗਈ ਅਤੇ ਡਰੋਨ ਦੀ ਮਦਦ ਨਾਲ ਪੁਲਿਸ ਨੇ ਉਕਤ ਦੋਸ਼ੀਆਂ ਨੂੰ ਫੜਨ ‘ਚ ਸਫਲਤਾ ਹਾਸਲ ਕੀਤੀ।
ਇਹ ਵੀ ਪੜ੍ਹੋ: ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਇਕ ਹਫ਼ਤੇ ਵਿੱਚ ਹੋਵੇਗਾ ਮੁਕੰਮਲ: ਭਗਵੰਤ ਮਾਨ
ਇਹ ਵੀ ਪੜ੍ਹੋ: ਵਟਸਐਪ ਰਾਹੀਂ ਮਿਲੇਗੀ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ: ਹਰਜੋਤ ਬੈਂਸ
ਸਾਡੇ ਨਾਲ ਜੁੜੋ : Twitter Facebook youtube