ਜੰਮੂ-ਕਸ਼ਮੀਰ ‘ਚ ਫੌਜ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ, ਗੋਲਾ ਬਾਰੂਦ ਬਰਾਮਦ

0
101
Jammu Kashmir Encounter News

Jammu Kashmir Encounter News : ਜੰਮੂ-ਕਸ਼ਮੀਰ ਦੇ ਬਾਰਾਮੂਲਾ ਦੇ ਵਨੀਗਾਮ ਪਾਈਨ ਕਰੀਰੀ ਇਲਾਕੇ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਅੱਜ ਤੜਕੇ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਉਥੇ ਤਲਾਸ਼ੀ ਮੁਹਿੰਮ ਚਲਾਈ ਗਈ। ਅੱਤਵਾਦੀਆਂ ਨੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕਰਕੇ ਕਿਹਾ ਕਿ ਇਹ ਪੁਲਿਸ ਅਤੇ ਫੌਜ ਦੀ ਸਾਂਝੀ ਕਾਰਵਾਈ ਸੀ। ਜਿਸ ਨੂੰ 29RR, ਕੇਂਦਰੀ ਰਿਜ਼ਰਵ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਚਲਾਇਆ ਜਾ ਰਿਹਾ ਸੀ। ਅੱਤਵਾਦੀਆਂ ਕੋਲੋਂ 1 ਏਕੇ-47, 1 ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।

ਏਡੀਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਦੱਸਿਆ ਕਿ ਮਾਰੇ ਗਏ ਦੋਵੇਂ ਅੱਤਵਾਦੀ ਸਥਾਨਕ ਸਨ। ਇਨ੍ਹਾਂ ਦੀ ਪਛਾਣ ਸ਼ੋਪੀਆਂ ਜ਼ਿਲ੍ਹੇ ਦੇ ਸ਼ਾਕਿਰ ਮਜੀਦ ਨਜ਼ਰ ਅਤੇ ਹਨਾਨ ਅਹਿਮਦ ਸ਼ੇਹ ਵਜੋਂ ਹੋਈ ਹੈ। ਉਸ ਦੇ ਸਬੰਧ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਸਨ। ਦੋਵੇਂ ਮਾਰਚ 2023 ਵਿਚ ਇਸ ਸੰਗਠਨ ਵਿਚ ਸ਼ਾਮਲ ਹੋਏ ਸਨ। ਦੱਸ ਦਈਏ ਕਿ ਬੁੱਧਵਾਰ ਨੂੰ ਹੀ ਜੰਮੂ-ਕਸ਼ਮੀਰ ਪੁਲਿਸ ਅਤੇ ਫੌਜ ਨੇ ਇੱਕ ਸਾਂਝੇ ਆਪਰੇਸ਼ਨ ਦੌਰਾਨ ਮਾਛਿਲ ਸੈਕਟਰ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਇਸ ਆਪਰੇਸ਼ਨ ‘ਚ ਦੋ ਅੱਤਵਾਦੀ ਵੀ ਮਾਰੇ ਗਏ। ਅੱਤਵਾਦੀਆਂ ਨੇ ਕੰਟਰੋਲ ਰੇਖਾ ਦੇ ਨੇੜੇ ਤੋਂ ਘੁਸਪੈਠ ਦੀ ਕੋਸ਼ਿਸ਼ ਕੀਤੀ ਸੀ।

Also Read : Punjab Weather Alert : ਪੰਜਾਬ ‘ਚ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ

Also Read : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ, ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਿਰਕਤ ਕਰਨਗੇ

Also Read : ਨੀਤਾ ਅੰਬਾਨੀ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

Connect With Us : Twitter Facebook

SHARE