ਜਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਅਹੁਦਾ ਸੰਭਾਲਣਗੇ

0
117
Jathedar Giani Raghbir Singh

Jathedar Giani Raghbir Singh : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ ਸਮਾਗਮ 22 ਜੂਨ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰੱਖਿਆ ਗਿਆ ਹੈ।

ਜਿਸ ਵਿੱਚ ਸਮੂਹ ਪੰਥਕ ਜੱਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲ, ਸਿੱਖ ਜਥੇਬੰਦੀਆਂ ਸਮੇਤ ਪੰਥਕ ਆਗੁਆਂ, ਸੰਤ-ਮਹਾਂਪੁਰਸ਼ਾਂ ਅਤੇ ਸੰਗਤਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਐਡਵੋਕੇਟ ਧਾਮੀ ਨੇ ਪੰਥ ਦੀਆਂ ਸਖਸ਼ੀਅਤਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੰਭਾਲ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਸੱਦਾ ਪੱਤਰ ਭੇਜੇ ਜਾ ਰਹੇ ਹਨ।

SHARE